ਮਾਣਯੋਗ ਜਸਟਿਸ ਸ਼੍ਰੀ ਦੀਪਕ ਸਿੱਬਲ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਕਮ-ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮੈਡਮ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ, ਅਤੇ ਸ. ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ “ਅੰਤਰਰਾਸ਼ਟਰੀ ਨਿਆਂ ਦਿਵਸ” ਮੌਕੇ ਦੌਰਾਨ ਕਾਨੂੰਨੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਦੀ ਨਿਗਰਾਨੀ ਹੇਠ ਕੀਤਾ ਗਿਆ।

ਵਿਸ਼ਵ ਅੰਤਰਰਾਸ਼ਟਰੀ ਨਿਆਂ ਦਿਵਸ ਦੇ ਮੌਕੇ ਸਰਕਾਰੀ ਸਕੂਲ, ਪਿੰਡ ਭਾਗੂ, ਜ਼ਿਲ੍ਹਾ ਫਾਜ਼ਿਲਕਾ ਵਿਖੇ ਇਕ ਕਾਨੂੰਨੀ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪੈਨਲ ਐਡਵੋਕੇਟ ਨੀਰਜ ਕੁੱਕੜ ਅਤੇ ਪੈਰਾ ਲੀਗਲ ਵਲੰਟੀਅਰ ਤਨੁਜ ਕੁਮਾਰ ਨੇ ਇਸ ਦਿਨ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਇਹ ਦਿਨ ਵਿਸ਼ਵ ਪੱਧਰ ‘ਤੇ ਨਿਆਂ ਤੱਕ ਪਹੁੰਚ ਤੇ ਕਾਨੂੰਨੀ ਹੱਕਾਂ ਬਾਰੇ ਜਾਗਰੂਕਤਾ ਵਧਾਉਣ ਲਈ ਮਨਾਇਆ ਜਾਂਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ, ਪੋਕਸੋ ਐਕਟ ਅਧੀਨ ਉਪਬੰਧਾਂ ਅਤੇ ਡੀ-ਫੈਕਟੋ ਪੀੜਤਾਂ ਦੇ ਸੰਕਲਪ ਬਾਰੇ ਵੀ ਜਾਣੂ ਕਰਵਾਇਆ। ਖਾਸ ਤੌਰ ‘ਤੇ 15100 ਟੋਲ-ਫਰੀ ਹੈਲਪਲਾਈਨ ਨੰਬਰ ਦੀ ਵੀ ਚਰਚਾ ਕੀਤੀ ਗਈ ਜੋ ਕਿ ਕਿਸੇ ਵੀ ਵਿਅਕਤੀ ਦੁਆਰਾ ਕਾਨੂੰਨੀ ਮਦਦ ਲਈ ਵਰਤੀ ਜਾ ਸਕਦੀ ਹੈ।
ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਉਤਸ਼ਾਹਿਤ ਕੀਤਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਕਾਨੂੰਨੀ ਸਹਾਇਤਾ ਦੀ ਲੋੜ ਹੋਵੇ ਤਾਂ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਨਾਲ ਸੰਪਰਕ ਕਰ ਸਕਦੇ ਹਨ।