ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ‘Youth Against Drugs – Anti Drug Awareness Drive’ ਮੁਹਿੰਮ ਤਹਿਤ ਸਬ-ਡਿਵਿਜ਼ਨ ਅਬੋਹਰ ਵਿੱਚ ਜਾਗਰੂਕਤਾ ਰੈਲੀ ਦਾ ਆਯੋਜਨ

ਭਾਰਤ ਦੇ ਮੁੱਖ ਨਿਆਂਧੀਸ਼ ਮਾਣਯੋਗ ਜਸਟਿਸ ਸੂਰਿਆ ਕਾਂਤ ਜੀ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ “Youth Against Drugs – Anti Drug Awareness Drive (ਨਸ਼ਾ ਮੁਕਤ ਪੰਜਾਬ)” ਦੇ ਅਧੀਨ ਮਾਣਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਜੀ ਅਤੇ ਸ੍ਰੀਮਤੀ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸ੍ਰੀ ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਦੀ ਅਗਵਾਈ ਅਤੇ ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਰਹਿਨੁਮਾਈ ਹੇਠ ਸਬ-ਡਿਵਿਜ਼ਨ ਅਬੋਹਰ ਵਿੱਚ ਮਿਤੀ 23.12.2025 ਨੂੰ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ।

ਇਸ ਰੈਲੀ ਵਿੱਚ ਸਬ-ਡਿਵਿਜ਼ਨ ਅਬੋਹਰ ਦੇ ਸਾਰੇ ਜੱਜ ਸਾਹਿਬਾਨਾਂ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਪੈਰਾ ਲੀਗਲ ਵਲੰਟੀਅਰਜ਼ (PLVs) ਨੇ ਸਰਗਰਮ ਭਾਗੀਦਾਰੀ ਨਿਭਾਈ। ਰੈਲੀ ਦਾ ਮੁੱਖ ਉਦੇਸ਼ ਨਸ਼ਿਆਂ ਦੇ ਭਿਆਨਕ ਦੁਰਪ੍ਰਭਾਵਾਂ ਬਾਰੇ ਜਨਤਾ ਨੂੰ ਜਾਗਰੂਕ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਾ ਮੁਕਤ ਜੀਵਨ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ।
ਰੈਲੀ ਦੌਰਾਨ ਸਟਾਫ ਮੈਂਬਰਾਂ ਅਤੇ ਪੀ.ਐਲ.ਵੀਜ਼ ਵੱਲੋਂ ਨਸ਼ਿਆਂ ਵਿਰੁੱਧ ਨਾਅਰੇ ਲਗਾਏ ਗਏ ਅਤੇ ਲੋਕਾਂ ਨੂੰ ਨਸ਼ਾ ਛੱਡ ਕੇ ਸਿਹਤਮੰਦ ਅਤੇ ਸਕਾਰਾਤਮਕ ਜੀਵਨ ਜੀਊਣ ਦਾ ਸੰਦੇਸ਼ ਦਿੱਤਾ ਗਿਆ। ਇਹ ਰੈਲੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਲੰਘਾਈ ਗਈ ਤਾਂ ਜੋ ਜਾਗਰੂਕਤਾ ਦਾ ਸੰਦੇਸ਼ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਸਕੇ।


ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਚਲਾਈ ਜਾ ਰਹੀ ਇਹ ਮੁਹਿੰਮ ਨਸ਼ਿਆਂ ਵਿਰੁੱਧ ਸਮਾਜਿਕ ਸਾਂਝੀ ਜ਼ਿੰਮੇਵਾਰੀ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਜੇਕਰ ਕੋਈ ਵਿਅਕਤੀ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨਾ ਚਾਹੁੰਦਾ ਹੈ ਤਾਂ ਉਹ ਟੋਲ-ਫ੍ਰੀ ਨੰਬਰ 15100 ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਦਫ਼ਤਰ ਨੰਬਰ 01638-261500 ‘ਤੇ ਸੰਪਰਕ ਕਰ ਸਕਦਾ ਹੈ

Leave a Reply

Your email address will not be published. Required fields are marked *