ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ‘Youth Against Drugs – Anti Drug Awareness Drive’ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਦਾ ਕੀਤਾ ਗਿਆ ਆਯੋਜਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ‘Youth Against Drugs – Anti Drug Awareness Drive’ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਦਾ ਕੀਤਾ ਗਿਆ ਆਯੋਜਨ

ਭਾਰਤ ਦੇ ਮੁੱਖ ਨਿਆਂਧੀਸ਼ ਮਾਣਯੋਗ ਜਸਟਿਸ ਸੂਰਿਆ ਕਾਂਤ ਜੀ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ “Youth Against Drugs – Anti Drug Awareness Drive (ਨਸ਼ਾ ਮੁਕਤ ਪੰਜਾਬ)” ਦੇ ਅਧੀਨ ਮਾਣਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਜੀ ਅਤੇ ਸ੍ਰੀਮਤੀ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸ੍ਰੀ ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਅਤੇ ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਦੁਆਰਾ ਜ਼ਿਲ੍ਹਾ ਫਾਜ਼ਿਲਕਾ ਵਿੱਚ ਅੱਜ ਮਿਤੀ 07.12.2025 ਨੂੰ ਜਾਗਰੂਕਤਾ ਰੈਲੀ ਰਾਹੀਂ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। 

ਇਸ ਰੈਲੀ ਨੂੰ ਸ੍ਰੀ ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ ਅਤੇ ਇਸ ਤਰ੍ਹਾਂ ਜ਼ਿਲ੍ਹਾ ਪੱਧਰ ‘ਤੇ ਮੁਹਿੰਮ ਦੀ ਸ਼ੁਰੂਆਤ ਹੋਈ।

ਰੈਲੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਇਸਦੇ ਨਾਲ ਹੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਸਾਰੇ ਸਟਾਫ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਪੈਰਾ ਲੀਗਲ ਵਲੰਟੀਅਰਜ਼ ਨੇ ਵੀ ਸਰਗਰਮ ਭੂਮਿਕਾ ਨਿਭਾਈ ਅਤੇ ਨਸ਼ੇ ਦੇ ਦੁਰਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ।

ਰੈਲੀ ਦੌਰਾਨ ਸਟਾਫ, ਵਿਦਿਆਰਥੀਆਂ ਤੇ ਪੀ.ਐਲ.ਵੀ. ਵੱਲੋਂ ਨਸ਼ਿਆਂ ਵਿਰੁੱਧ ਨਾਅਰੇ ਲਗਾਏ ਗਏ ਅਤੇ ਲੋਕਾਂ ਨੂੰ ਨਸ਼ਾ ਛੱਡ ਕੇ ਸਿਹਤਮੰਦ ਜੀਵਨ ਜੀਊਣ ਦਾ ਸੰਦੇਸ਼ ਦਿੱਤਾ ਗਿਆ। ਰੈਲੀ ਨੂੰ ਸ਼ਹਿਰ ਦੇ ਮੁੱਖ ਇਲਾਕਿਆਂ ਵਿੱਚੋਂ ਲੰਘਾਇਆ ਗਿਆ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਜਾਗਰੂਕਤਾ ਦਾ ਸੰਦੇਸ਼ ਪਹੁੰਚ ਸਕੇ।

ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ, ਨੇ ਕਿਹਾ ਕਿ ਇਹ ਮੁਹਿੰਮ ਇੱਕ ਮਹੀਨਾ ਮਿਤੀ 07.12.2025 ਤੋਂ 06.01.2026 ਤੱਕ  ਲਗਾਤਾਰ ਚੱਲੇਗੀ ਅਤੇ ਇਸ ਦੌਰਾਨ ਸਕੂਲਾਂ, ਕਾਲਜਾਂ, ਪਿੰਡਾਂ ਅਤੇ ਵੱਖ-ਵੱਖ ਸੰਸਥਾਵਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਨਸ਼ਿਆਂ ਵਿਰੁੱਧ ਯੁੱਧ ਤਦੋਂ ਹੀ ਕਾਰਗਰ ਹੋਵੇਗਾ ਜਦੋਂ ਸਮਾਜ, ਸਰਕਾਰੀ ਵਿਭਾਗ ਅਤੇ ਨੌਜਵਾਨ ਮਿਲਕੇ ਸਾਂਝੀ ਜ਼ਿੰਮੇਵਾਰੀ ਨਿਭਾਉਣਗੇ।

ਜੇ ਕੋਈ ਵਿਅਕਤੀ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨਾ ਚਾਹੁੰਦਾ ਹੈ, ਤਾਂ ਉਹ ਟੋਲ-ਫ੍ਰੀ ਨੰਬਰ 15100 ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਨੰਬਰ 01638-261500 ‘ਤੇ

Leave a Reply

Your email address will not be published. Required fields are marked *