ਮਾਣਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਅਤੇ ਸ੍ਰੀਮਤੀ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀ ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਦੀ ਅਗਵਾਈ ਹੇਠ, ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਵੱਲੋਂ ਜੂਡੀਸ਼ੀਅਲ ਕੋਰਟ ਕੰਪਲੈਕਸ, ਫਾਜ਼ਿਲਕਾ ਵਿੱਚ ਡੀ.ਵੀ.ਐਕਟ (ਪ੍ਰੋਟੈਕਸ਼ਨ ਆਫ ਵੋਮੈਲ ਫਰਾਮ ਡੋਮੈਸਟਿਕ ਵਾਈਲੈਂਸ ਐਕਟ 2005) ਅਤੇ ਪੋਸ਼ ਐਕਟ (ਪ੍ਰੀਵੈਨਸ਼ਨ ਆਫ ਸੈਕਸੂਅਲ ਹਰਾਸਮੈਂਟ ਵਰਕਪਲੇਸ ਐਕਟ 2013) ਬਾਰੇ ਜਾਗਰੂਕਤਾ ਕਾਰਜਕ੍ਰਮ ਆਯੋਜਿਤ ਕੀਤਾ ਗਿਆ। ਇਸ ਕਾਰਜਕ੍ਰਮ ਵਿੱਚ ਤਹਿਸੀਲ ਅਤੇ ਜ਼ਿਲ੍ਹਾ ਫਾਜ਼ਿਲਕਾ ਦੀਆਂ ਆੰਗਣਵਾੜੀ ਵਰਕਰਾਂ ਨੇ ਭਾਗ ਲਿਆ।

ਇਸ ਮੌਕੇ ਤੇ ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਅਤੇ ਸ਼੍ਰੀਮਤੀ ਰਮਨਦੀਪ ਕੌਰ, ਪੈਨਲ ਵਕੀਲ ਜੀ ਵੱਲੋਂ ਆੰਗਣਵਾੜੀ ਵਰਕਰਾਂ ਨੂੰ ਦੱਸਿਆ ਕਿ ਡੀ.ਵੀ.ਐਕਟ, 2005 ਦੇ ਅਧੀਨ ਮਹਿਲਾਵਾਂ ਨੂੰ ਘਰੇਲੂ ਹਿੰਸਾ ਤੋਂ ਸੁਰੱਖਿਆ ਪ੍ਰਦਾਨ ਕੀਤੀ ਜਾਂਦੀ ਹੈ। ਘਰੇਲੂ ਹਿੰਸਾ ਵਿੱਚ ਸਿਰਫ਼ ਸ਼ਾਰੀਰਿਕ ਹਿੰਸਾ ਹੀ ਨਹੀਂ, ਸਗੋਂ ਮਾਨਸਿਕ, ਜਿਨਸੀ, ਆਰਥਿਕ ਅਤੇ ਮੌਖਿਕ ਉਤਪੀੜਨ ਵੀ ਸ਼ਾਮਲ ਹੈ। ਇਸ ਕਾਨੂੰਨ ਅਨੁਸਾਰ, ਪੀੜਿਤ ਮਹਿਲਾ ਤੁਰੰਤ ਸੁਰੱਖਿਆ ਆਦੇਸ਼ (ਪ੍ਰੋਟੈਕਸ਼ਨ ਆਰਡਰਸ), ਰਹਿਣ ਦਾ ਅਧਿਕਾਰ, ਭਰਣ-ਪੋਸ਼ਣ, ਨੁਕਸਾਨ ਦੀ ਭਰਪਾਈ, ਅਤੇ ਹੋਰ ਕਾਨੂੰਨੀ ਸਹਾਇਤਾ ਲੈ ਸਕਦੀ ਹੈ। ਘਰੇਲੂ ਹਿੰਸਾ ਦੇ ਕਾਨੂੰਨੀ ਪ੍ਰਾਵਧਾਨਾਂ, ਪੀੜਿਤ ਮਹਿਲਾਵਾਂ ਲਈ ਉਪਲਬਧ ਸਹਾਇਤਾ ਮਾਪਦੰਡਾਂ, ਮੁਫ਼ਤ ਕਾਨੂੰਨੀ ਸਹਾਇਤਾ, ਅਦਾਲਤੀ ਕਾਰਵਾਈ ਅਤੇ ਸੁਰੱਖਿਆ ਆਦੇਸ਼ਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਪੋਸ਼ ਐਕਟ ਸੰਬੰਧੀ, ਕੰਮਕਾਜ ਦੀ ਥਾਂ ‘ਤੇ ਲਿੰਗ ਉਤਪੀੜਨ ਦੀਆਂ ਕਿਸਮਾਂ, ਸ਼ਿਕਾਇਤ ਦਰਜ ਕਰਨ ਦੀ ਪ੍ਰਕਿਰਿਆ, ਅੰਦਰੂਨੀ ਸ਼ਿਕਾਇਤ ਕਮੇਟੀ ਦੀ ਭੂਮਿਕਾ ਅਤੇ ਕਾਨੂੰਨੀ ਕਾਰਵਾਈ ਦੇ ਕਦਮਾਂ ਬਾਰੇ ਵੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।

ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਨੇ ਹਾਜ਼ਰ ਮਹਿਲਾਵਾਂ ਨੂੰ ਦੱਸਿਆ ਕਿ ਜੇਕਰ ਉਹ ਡੀ.ਵੀ. ਅਤੇ ਪੋਸ਼ ਐਕਟ ਦੇ ਅਧੀਨ ਪੀੜਿਤ ਹਨ, ਤਾਂ ਉਹ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦੇ ਹੱਕਦਾਰ ਹਨ ਅਤੇ ਇਸ ਲਈ ਟੋਲ-ਫ੍ਰੀ ਨੰ. 15100 ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਟੈਲੀਫੋਨ ਨੰ. 01638-261500 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਉਹਨਾਂ ਨੇ ਮਹਿਲਾਵਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਰਹਿਣ ਅਤੇ ਜਰੂਰਤ ਪੈਣ ‘ਤੇ ਬੇਝਿਜਕ ਕਾਨੂੰਨੀ ਸਹਾਇਤਾ ਲੈਣ ਲਈ ਪ੍ਰੇਰਿਤ ਕੀਤਾ।ਇਸ ਤੋਂ ਇਲਾਵਾ ਸਖੀ ਵਨ ਸਟਾਪ ਸੈਂਟਰ ਵੱਲੋਂ ਮਹਿਲਾਵਾਂ ਤੇ ਅਧਿਕਾਰਾਂ ਤੇ ਸੁਰੱਖਿਆ ਸਬੰਧੀ ਚਲਾਈ ਜਾ ਰਹੀ ਸਕੀਮ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।ਇਸ ਮੌਕੇ ਡੀ.ਐਚ.ਈ.ਡਬਲਿਓ ਸਟਾਫ ਤੇ ਸਖੀ ਵਨ ਸਟਾਪ ਸੈਂਟਰ ਦਾ ਸਟਾਫ ਮੌਜੂਦ ਸੀ।