ਫਾਜ਼ਿਲਕਾ 13 ਸਤੰਬਰ 2025….
ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੇ ਦਿਸ਼ਾ ਨਿਰਾਦੇਸ਼ਾਂ ਹੇਠ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਸ. ਅਵਤਾਰ ਸਿੰਘ ਦੀ ਰਹਿਨੁਮਾਈ ਹੇਠ ਫਾਜਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਦੋਨਾਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਕਈ ਕੇਸਾਂ ਦਾ ਨਿਪਟਾਰਾ ਕਰਵਾਇਆ ਗਿਆ। ਇਸ ਨੈਸ਼ਨਲ ਲੋਕ ਅਦਾਲਤ ਵਿਚ ਜ਼ਿਲ੍ਹੇ ਵਿੱਚ 09 ਬੈਂਚ ਲਗਾਏ ਗਏ ਜਿਸ ਵਿਚ 04 ਬੈਂਚ ਫਾਜ਼ਿਲਕਾ, 3 ਬੈਂਚ ਅਬੋਹਰ ਅਤੇ 02 ਬੈਂਚ ਜਲਾਲਾਬਾਦ ਦੇ ਸਨ।
ਇਸ ਮੌਕੇ ਤੇ ਫਾਜ਼ਿਲਕਾ ਵਿਖੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ.ਅਵਤਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ 16505 ਕੇਸ ਲਗਾਏ ਗਏ ਜਿਸ ਵਿੱਚ 12626 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 42,00,54,132/— ਰੁਪਏ ਦੇ ਅਵਾਰਡ ਪਾਸ ਕੀਤੇ ਗਏ।
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਮੈਡਮ ਰੂਚੀ ਸਵੱਪਨ ਸ਼ਰਮਾ ਨੇ ਦੱਸਿਆ ਕਿ ਇਹਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਹਨਾਂ ਲੋਕਾ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਨੋ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ਵਿੱਚ ਫੈਸਲਾਂ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇੋ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾੳ।
ਇਥੇ ਇਹ ਵੀ ਦੱਸਣਯੋਗ ਹੈ ਕਿ ਮੁਫਤ ਕਾਨੂੰਨੀ ਸਲਾਹ ਅਤੇ ਵਕੀਲ ਲਈ ਤੁਸੀਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ ਦੇ ਦਫਤਰ ਵਿੱਚ ਬਨੇ ਫਰੰਟ ਆਫਿਸ ਵਿੱਚ ਕੇਸ ਲਗਾ ਸਕਦੇ ਹੋ ਅਤੇ ਵਧੇਰੀ ਜਾਣਕਾਰੀ ਲਈ ਟੋਲ ਫਰੀ ਨੰ 15100 ਜਾਂ ਦਫਤਰ ਦਾ ਨੰ. 01638—261500 ਜਾਂ ਈ.ਮੇਲ ਆਈ.ਡੀ Dtlsa.fzk@punjab.gov.in ਤੇ ਸੰਪਰਕ ਕਰ ਸਕਦੇ ਹੋ

