ਮੁੱਖ ਖੇਤਬਾੜੀ ਅਫਸਰ ਸ਼੍ਰੀਮਤੀ ਹਰਪ੍ਰੀਤਪਾਲ ਕੌਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਸਾਉਣੀ ਦੀ ਫ਼ਸਲ ਸੰਬੰਧੀ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 10 ਅਪ੍ਰੈਲ ਨੂੰ ਸ਼ਾਹ ਪੈਲੇਸ, ਫਾਜ਼ਿਲਕਾ ਵਿਖੇ ਜਿਲ੍ਹਾ ਪੱਧਰੀ ਕਿਸਾਨ ਮੇਲਾ ਆਯੋਜਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਕਿਸਾਨ ਮੇਲੇ ਦਾ ਉਦਘਾਟਨ ਮਾਨਯੋਗ ਡਿਪਟੀ ਕਮਿਸ਼ਨਰ, ਫਾਜ਼ਿਲਕਾ ਵੱਲੋਂ ਕੀਤਾ ਜਾਵੇਗਾ। ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਇਕ ਸ਼੍ਰੀ ਜਗਦੀਪ ਕੰਬੋਜ ਗੋਲਡੀ (ਹਲਕਾ ਜਲਾਲਾਬਾਦ), ਸ਼੍ਰੀ ਨਰਿੰਦਰਪਾਲ ਸਿੰਘ ਸਵਨਾ (ਹਲਕਾ ਫਾਜ਼ਿਲਕਾ) ਅਤੇ ਸ਼੍ਰੀ ਅਮਨਦੀਪ ਸਿੰਘ ਮੁਸਾਫ਼ਿਰ (ਹਲਕਾ ਬੱਲੂਆਣਾ) ਸ਼ਿਰਕਤ ਕਰਨਗੇ।
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਮੇਲੇ ਦੌਰਾਨ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਨਾਲ ਸੰਬੰਧਿਤ ਨਵੀਂ ਤਕਨੀਕਾਂ, ਬੀਜ, ਖਾਦਾਂ ਅਤੇ ਕੀਟ ਨਿਯੰਤਰਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ।
ਮੁੱਖ ਖੇਤਬਾੜੀ ਅਫਸਰ ਨੇ ਜਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੇਲੇ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਕੇ ਦਿੱਤੀ ਜਾਣ ਵਾਲੀ ਤਕਨੀਕੀ ਜਾਣਕਾਰੀ ਦਾ ਲਾਭ ਉਠਾਉਣ।
