ਭਾਸ਼ਾ ਵਿਭਾਗ ਪੰਜਾਬ ਵੱਲੋਂ ਐਮ.ਆਰ.ਸਰਕਾਰੀ ਕਾਲਜ ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਿਆਂ ਦਾ ਆਯੋਜਨ

ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਨਿਰਦੇਸ਼ਕ ਭਾਸ਼ਾ ਵਿਭਾਗ ਪੰਜਾਬ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ਾਂ ਵਿੱਚ ਵਿਭਾਗ ਵੱਲੋਂ ਭਾਸ਼ਾ ਅਤੇ ਸਾਹਿਤ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅਨੇਕ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਇਸੇ ਕੜੀ ਵਿੱਚ ਵਿਦਿਆਰਥੀਆਂ ਦੀ ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ ਅਤੇ ਇਤਿਹਾਸ ਵਿੱਚ ਰੁਚੀ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਸਿਰਜਣਾਤਮਕ ਅਤੇ ਸੁਹਜਾਤਮਕ ਬਿਰਤੀਆਂ ਪ੍ਰਫੁਲਿਤ ਕਰਨ ਹਿਤ ਕੁਇਜ਼ ਮੁਕਾਬਲੇ ਕਰਵਾਏ ਜਾਂਦੇ ਹਨ। ਇਹ ਮੁਕਾਬਲੇ ਪਹਿਲਾਂ ਜ਼ਿਲ੍ਹਾ ਪੱਧਰ ਅਤੇ ਫੇਰ ਜ਼ਿਲ੍ਹਿਆ ਵਿੱਚੋਂ ਜੇਤੂ ਵਿਦਿਆਰਥੀਆਂ ਦੇ ਮੁਕਾਬਲੇ ਰਾਜ ਪੱਧਰ ਉੱਤੇ ਕਰਵਾਏ ਜਾਂਦੇ ਹਨ।

ਇਹ ਜਾਣਕਾਰੀ ਦਿੰਦਿਆਂ ਖੋਜ ਅਫ਼ਸਰ  ਸ. ਪਰਮਿੰਦਰ ਸਿੰਘ ਨੇ ਦੱਸਿਆ ਕਿ ਫ਼ਾਜ਼ਿਲਕਾ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸਥਾਨਕ ਐਮ.ਆਰ.ਸਰਕਾਰੀ ਕਾਲਜ ਫ਼ਾਜ਼ਿਲਕਾ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਭਰ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚੋਂ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ਼ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਦੇ ਸੰਚਾਲਨ ਵਿੱਚ ਕਾਲਜ ਪ੍ਰਸ਼ਾਸਨ ਦੁਆਰਾ ਸੁਹਿਰਦ ਭੂਮਿਕਾ ਨਿਭਾਈ ਗਈ। ਇਨ੍ਹਾਂ ਮੁਕਾਬਲਿਆਂ ਲਈ ਤਿੰਨ ਵਰਗ ਨਿਰਧਾਰਿਤ ਕੀਤੇ ਗਏ ਹਨ। ਵਰਗ ਓ ਵਿੱਚ ਅੱਠਵੀਂ ਤੱਕ, ਵਰਗ ਅ ਵਿੱਚ ਨੌਵੀਂ ਤੋਂ ਬਾਰ੍ਹਵੀਂ ਅਤੇ ਵਰਗ ਈ ਵਿੱਚ ਗਰੈਜੂਏਸ਼ਨ ਤੱਕ ਦੇ ਵਿਦਿਆਰਥੀ ਭਾਗ ਲੈਂਦੇ ਹਨ।

 ਫ਼ਾਜ਼ਿਲਕਾ ਜ਼ਿਲ੍ਹੇ ਦੇ ਮੁਕਾਬਲਿਆਂ ਵਿੱਚ ਓ ਵਰਗ ਵਿੱਚ ਸੈਮ (ਸ.ਸ.ਸ.ਸ. ਲਾਧੂਕਾ), ਵੀਰਪਾਲ ਕੌਰ (ਸ.ਹ.ਸ. ਨੂਰਸ਼ਾਹ), ਮਨਵੀਰ ਕੌਰ (ਸ.ਮਿ.ਸ. ਜੌਧਪੁਰ)  ਅ-ਵਰਗ ਵਿੱਚ ਜੈਸਮੀਨ ਕੌਰ (ਮਾਇਆ ਦੇਵੀ ਮੈਮੋਰੀਅਲ ਆਦਰਸ਼ ਸਕੂਲ ਕੇਰਾ ਖੇੜਾ), ਪ੍ਰਸ਼ੋਤਮ (ਸ.ਹ.ਸ. ਓਡੀਆਂ) ਡਾਲੀ ਬਾਈ (ਪੀ.ਐਮ.ਸ਼੍ਰੀ ਸ.ਕੰ.ਸੀ.ਸੈ.ਸਕੂਲ ਫ਼ਾਜ਼ਿਲਕਾ) ਅਤੇ  ਈ- ਵਰਗ ਵਿੱਚ ਰਿੰਪਲ ਕੋਬੋਜ (ਸਰਕਾਰੀ ਕਾਲਜ ਲੜਕੀਆਂ ਜਲਾਲਾਬਾਦ (ਪੱ.)) , ਰਾਜਪ੍ਰੀਤ ਕੌਰ (ਗੋਪੀਚੰਦ ਆਰਯ ਮਹਿਲਾ ਕਾਲਜ, ਅਬੋਹਰ), ਮੋਨਿਕਾ (ਸਰਕਾਰੀ ਕਾਲਜ ਲੜਕੀਆਂ ਜਲਾਲਾਬਾਦ (ਪੱ.))  ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ ਹੈ। ਤਿੰਨੇ ਵਰਗਾਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨਵੰਬਰ ਵਿੱਚ ਹੋਣ ਵਾਲੇ ਰਾਜ ਪੱਧਰੀ ਮੁਕਾਬਲੇ ਵਿੱਚ ਭਾਗ ਲੈਣਗੇ। ਜੇਤੂ ਵਿਦਿਆਰਥੀਆਂ ਨੂੰ ਭਾਸ਼ਾ ਵਿਭਾਗ ਵੱਲੋਂ ਇਨਾਮ ਵਜੋਂ ਨਕਦ ਰਾਸ਼ੀ, ਸਨਮਾਨ ਚਿੰਨ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਇਸ ਮੌਕੇ ਸ਼੍ਰੀ ਭੁਪਿੰਦਰ ਕੁਮਾਰ ਸਾਬਕਾ ਜ਼ਿਲ੍ਹਾ ਭਾਸ਼ਾ ਅਫ਼ਸਰ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ। ਇਨਾਮ ਪ੍ਰਦਾਨ ਕਰਨ ਵੇਲੇ ਕਾਲਜ ਪ੍ਰਿੰਸੀਪਲ ਸ਼੍ਰੀਮਤੀ ਗੁਰਮਿੰਦਰ ਕੌਰ ਵੀ ਹਾਜ਼ਰ ਸਨ। ਖੋਜ ਅਫ਼ਸਰ ਜ਼ਿਲ੍ਹਾ ਭਾਸ਼ਾ ਦਫ਼ਤਰ ਸ. ਪਰਮਿੰਦਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਇਹ ਮੁਕਾਬਲੇ ਜਿੱਥੇ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਨਾਲ ਵਿਦਿਆਰਥੀਆਂ ਦੀ ਸਾਂਝ ਪੈਦਾ ਕਰਦੇ ਹਨ ਉੱਥੇ ਹੀ ਵਿਦਿਆਰਥੀਆਂ ਅੰਦਰ ਮੁਕਾਬਲੇ ਦੀ ਭਾਵਨਾ ਦਾ ਸੰਚਾਰ ਵੀ ਕਰਦੇ ਹਨ।  ਪ੍ਰਿੰਸੀਪਲ ਗੁਰਮਿੰਦਰ ਕੌਰ ਨੇ ਸੰਬੋਧਨ ਹੁੰਦਿਆਂ ਕਿਹਾ ਕਿ ਭਾਸ਼ਾ ਵਿਭਾਗ ਦੇ ਅਜਿਹੇ ਉਪਰਾਲੇ ਸ਼ਲਾਘਾਯੋਗ ਹਨ ਅਤੇ ਉਹਨਾਂ ਦੀ ਸੰਸਥਾ ਭਵਿੱਖ ਵਿੱਚ ਵੀ ਵਿਭਾਗ ਨੂੰ ਅਜਿਹੇ ਕਾਰਜਾਂ ਵਿੱਚ ਪੂਰਨ ਸਹਿਯੋਗ ਦੇਵੇਗੀ। ਇਸ ਮੌਕੇ ਸ਼੍ਰੀ ਸੁਰਿੰਦਰ ਕੰਬੋਜ(ਪੰਜਾਬੀ ਮਾਸਟਰ), ਸ਼੍ਰੀ ਜਸਕਰਨ ਸਿੰਘ (ਸਹਾਇਕ ਪ੍ਰੋਫੈਸਰ) ਸ਼੍ਰੀ ਗੁਰਵਿੰਦਰ ਸਿੰਘ(ਸਹਾਇਕ ਪ੍ਰੋਫੈਸਰ), ਸੁਖਮੰਦਰ ਸਿੰਘ (ਕਲਰਕ) ਹਾਜ਼ਰ ਸਨ।

Leave a Reply

Your email address will not be published. Required fields are marked *