ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਸਕੂਲੀ ਵੈਨਾਂ ਦੀ ਚੈਕਿੰਗ,  13 ਚਲਾਨ ਕੀਤੇ

ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਹੁਕਮਾਂ ਅਤੇ ਜਿਲਾ ਪ੍ਰੋਗਰਾਮ ਅਫਸਰ ਅਨੂ ਪ੍ਰੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ ਅਤੇ ਸ਼ਰਤਾਂ ਨਾ ਪੂਰੀ ਕਰਨ ਵਾਲੀਆਂ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਵੱਲੋ ਦੱਸਿਆ ਗਿਆ ਕਿ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਜਲਾਲਾਬਾਦ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ 13 ਚਲਾਨ ਕੀਤੇ ਗਏ। ਉਹਨਾਂ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਵੈਨ ਡਰਾਈਵਰਾਂ ਨੂੰ ਜਾਗਰੂਕ ਕੀਤਾ ਗਿਆ, ਜਿਸ ਵਿੱਚ ਮਾਨਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਦੀ ਪਾਲਣਾ ਸਖਤੀ ਨਾਲ ਲਾਗੂ ਹੋ ਰਹੀ ਹੈ ਅਤੇ ਇਸ ਸਬੰਧੀ ਕੋਈ ਵੀ ਅਣਗਹਿਲੀ ਸਬੰਧੀ ਛੂਟ ਦੇਣ ਯੋਗ ਨਹੀਂ ਹੋਵੇਗੀ। ਉਨ੍ਹਾਂ ਬੱਚਿਆਂ ਦੇ ਪਰਿਵਾਰਾਂ ਅਤੇ ਸਕੂਲਾਂ ਨੂੰ ਅਪੀਲ ਹੈ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਦੇਸ਼ ਅਨੁਸਾਰ ਸਕੂਲੀ ਬੱਸਾਂ ਦੇ ਸ਼ੀਸ਼ਿਆਂ ਦੇ ਬਾਹਰ ਗਰਿੱਲਾਂ ਲਾਜ਼ਮੀ ਹੋਣੀਆਂ ਚਾਹੀਦੀਆਂ ਹਨ।


ਸਕੂਲ ਬੱਸ ਵਿੱਚ ਸਪੀਡ ਗਵਰਨਰ ਲਾਜ਼ਮੀ, ਸਕੂਲ ਬੱਸ ਦੀਆਂ ਤਾਕੀਆਂ ਦੇ ਲੌਕ ਲਾਜ਼ਮੀ, ਸਕੂਲ ਬੱਸ ਵਿੱਚ ਫਸਟ ਏਡ ਬਾਕਸ ਲਾਜ਼ਮੀ, ਸਕੂਲ ਬੱਸ ਵਿੱਚ ਬੱਚਿਆਂ ਦੇ ਬੈਗ ਰੱਖਣ ਲਈ ਜਗ੍ਹਾ ਲਾਜ਼ਮੀ, ਸਕੂਲ ਬੱਸ ਵਿੱਚ ਡਰਾਈਵਰਾਂ ਕੋਲ 4 ਸਾਲ ਦਾ ਤਜੁਰਬਾ ਲਾਜ਼ਮੀ, ਸਕੂਲ ਬੱਸ ਵਿੱਚ ਐਂਮਰਜੰਸੀ ਤਾਕੀਆਂ (ਅੱਗੇ, ਪਿੱਛੇ) ਲਾਜ਼ਮੀ, ਸਕੂਲ ਬੱਸ ਦੇ ਚਾਰੇ ਪਾਸੇ ਸਕੂਲ ਬੱਸ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਦਾ ਰੰਗ ਸੁਨਿਹਰੀ ਪੀਲਾ ਹੋਣਾ ਲਾਜ਼ਮੀ, ਸਕੂਲ ਬੱਸ ਦੇ ਸੀ.ਸੀ.ਟੀ.ਵੀ ਕੈਮਰੇ ਅਤੇ 60 ਦਿਨ ਦਾ ਫੂਟੇਜ਼ ਹੋਣਾ ਲਾਜ਼ਮੀ, ਜੇਕਰ ਸਕੂਲ ਬੱਸ ਕਿਰਾਏ ਤੇ ਹੈ ਤਾਂ ਬੱਸ ਤੇ ਆਨ ਡਿਊਟੀ ਲਿਖਿਆ ਲਾਜ਼ਮੀ ਹੋਣਾ ਚਾਹੀਦਾ ਹੈ।
ਸਕੂਲ ਬੱਸ ਵਿੱਚ ਸਮਰੱਥਾ ਤੋਂ ਵੱਧ ਬੱਚੇ ਨਾ ਹੋਣ, ਸਕੂਲ ਬੱਸ ਵਿੱਚ ਡਰਾਇਵਰ ਕੋਲ ਬੱਚਿਆਂ ਦੇ ਨਾਮ, ਪਤਾ, ਕਲਾਸ ਦੀ ਲਿਸਟ ਹੋਣਾ ਲਾਜ਼ਮੀ, ਸਕੂਲ ਬੱਸ ਦੇ ਡਰਾਈਵਰ ਦੇ ਫਿੱਕੇ ਨੀਲੇ ਰੰਗ ਦੀ ਕਮੀਜ, ਪੈਂਟ ਅਤੇ ਕਾਲੇ ਬੂਟ ਅਤੇ ਨਾਮ ਦੀ ਨੇਮ-ਪਲੇਟ ਲੱਗੀ ਹੋਣੀ ਲਾਜ਼ਮੀ, ਸਕੂਲ ਬੱਸ ਤੇ ਸਕੂਲ ਦਾ ਨਾਮ ਅਤੇ ਨੰਬਰ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਦੇ ਫੁੱਟ ਸਟੈਪ 200 ਮਿਲੀਮੀਟਰ ਤੋਂ ਵੱਧ ਨਾ ਹੋਵੇ। ਉਕਤ ਨਿਯਮਾਂ ਨੂੰ ਨਾ ਮੰਨਣ ਵਾਲੇ ਖਿਲਾਫ ਧਾਰਾ 188 ਅਧੀਨ ਮਾਮਲਾ ਦਰਜ ਕੀਤਾ ਜਾਵੇਗਾ।
ਚੈਕਿੰਗ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਦੇ ਟੀਮ ਦੇ ਮੈਂਬਰ, ਕੋਸ਼ਲ ਬਾਲ ਸੁਰੱਖਿਆ ਅਫਸਰ, ਜਸਵਿੰਦਰ ਕੌਰ ਸ਼ੋਸ਼ਲ ਵਰਕਰ ,ਟ੍ਰੈਫਿਕ ਪੁਲਿਸ ਇੰਚਾਰਜ ਏ.ਐਸ.ਆਈ ਸੁਰਿੰਦਰ ਸਿੰਘ, ਸਿੱਖਿਆ ਵਿਭਾਗ ਦੇ ਨੁਮਾਇੰਦੇ ਹਾਜ਼ਰ ਸਨ।

Leave a Reply

Your email address will not be published. Required fields are marked *