ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਪੱਧਰੀ ਵਿਜੀਲੈਂਸ ਕਮੇਟੀ ਦੀ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ. ਮਨਦੀਪ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਵਿਜੀਲੈਂਸ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ।ਜਿਸ ਦਾ ਮੁੱਖ ਉਦੇਸ਼ ਖੇਤੀਬਾੜੀ ਗ੍ਰੇਡ ਯੂਰੀਆ ਦੀ ਉਦਯੋਗਿਕ ਖੇਤਰ ਵੱਲ ਗੈਰ ਕਾਨੂੰਨੀ ਡਾਇਵਰਜ਼ਨ ਨੂੰ ਰੋਕਣਾ ਸੀ।ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀਮਤੀ ਹਰਪ੍ਰੀਤ ਪਾਲ ਕੌਰ ਸਮੇਤ ਕਮੇਟੀ ਦੇ ਹੋਰ ਮੈਂਬਰ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਵਧੀਕ ਡਿਪਟੀ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਪੱਸ਼ਟ ਕੀਤਾ ਕਿ ਖੇਤੀਬਾੜੀ ਗ੍ਰੇਡ ਯੂਰੀਆ ਸਿਰਫ਼ ਕਿਸਾਨਾਂ ਦੀ ਵਰਤੋਂ ਲਈ ਹੈ ਅਤੇ ਇਸਦੀ ਉਦਯੋਗਿਕ ਵਰਤੋਂ ਵੱਲ ਡਾਇਵਰਜ਼ਨ ਕਰਨਾ ਸਰਕਾਰੀ ਨਿਯਮਾਂ ਦੀ ਗੰਭੀਰ ਉਲੰਘਣਾ ਹੈ। ਉਨ੍ਹਾਂ ਸਾਰੇ ਸੰਬੰਧਿਤ ਵਿਭਾਗਾਂ ਨੂੰ ਯੂਰੀਆ ਦੀ ਸਟੋਰੇਜ਼, ਆਵਾਜਾਈ ਅਤੇ ਵਿਕਰੀ ‘ਤੇ ਸਖ਼ਤ ਨਿਗਰਾਨੀ ਰੱਖਣ ਅਤੇ ਨਿਯਮਿਤ ਜਾਂਚਾਂ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੀਆਂ

ਸਾਂਝੀਆਂ ਜਾਂਚ ਟੀਮਾਂ ਵੱਲੋਂ ਨਿਰੀਖਣ ਹੋਰ ਤੇਜ਼ ਕੀਤੇ ਜਾਣ ਅਤੇ ਕਿਸੇ ਵੀ ਦੋਸ਼ੀ ਵਿਅਕਤੀ ਜਾਂ ਏਜੰਸੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਦਿਆਂ ਖੇਤੀਬਾੜੀ ਗ੍ਰੇਡ ਯੂਰੀਆ ਦੀ ਪਾਰਦਰਸ਼ੀ ਅਤੇ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀਮਤੀ ਹਰਪ੍ਰੀਤ ਪਾਲ ਕੌਰ ਜੀ ਨੇ ਜ਼ਿਲ੍ਹੇ ਵਿੱਚ ਯੂਰੀਆ ਦੀ ਉਪਲੱਬਧਤਾ ਅਤੇ ਵੰਡ ਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਵਿਭਾਗਾਂ ਵਿਚਕਾਰ ਤਾਲਮੇਲ ਨਾਲ ਹੀ ਗੈਰਕਾਨੂੰਨੀ ਡਾਇਵਰਜ਼ਨ ‘ਤੇ ਅੰਕੁਸ਼ ਲਗਾਇਆ ਜਾ ਸਕਦਾ ਹੈ। ਉਨ੍ਹਾਂ ਅਚਾਨਕ ਜਾਂਚਾਂ, ਸਟਾਕ ਰਜਿਸਟਰਾਂ ਦੀ ਜਾਂਚ ਅਤੇ ਸਮੇਂ-ਸਿਰ ਰਿਪੋਰਟਿੰਗ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ।

Leave a Reply

Your email address will not be published. Required fields are marked *