ਸਰਕਾਰੀ ਆਈ.ਟੀ.ਆਈ. ਫਾਜ਼ਿਲਕਾ ਵਿਖੇ ਖੇਡ ਮੰਤਰਾਲਾ ਭਾਰਤ ਸਰਕਾਰ ਅਤੇ ਮੇਰਾ ਯੁਵਾ ਭਾਰਤ (ਫਾਜ਼ਿਲਕਾ/ਫਿਰੋਜ਼ਪੁਰ) ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪੱਧਰੀ ਪੈਦਲ ਯਾਤਰਾ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਦਾ ਆਯੋਜਨ ਜ਼ਿਲ੍ਹਾ ਯੂਥ ਅਫ਼ਸਰ ਮੋਹਿਤ ਕੁਮਾਰ ਸੈਣੀ, ਸੀਨੀਅਰ ਲੇਖਾ ਅਤੇ ਪ੍ਰੋਗਰਾਮ ਸੁਪਰਵਾਈਜ਼ਰ ਮਨਜੀਤ ਸਿੰਘ ਭੁੱਲਰ ਅਤੇ ਪ੍ਰਿੰਸੀਪਲ ਰਾਜਿੰਦਰ ਸਿੰਘ ਜੋਸਨ ਦੀ ਦੇਖ-ਰੇਖ ਹੇਠ ਕੀਤਾ ਗਿਆ। ਵਾਈਸ ਪ੍ਰਿੰਸੀਪਲ ਵੱਲੋਂ ਹਰੀ ਝੰਡੀ ਦੇ ਕੇ ਪੈਦਲ ਯਾਤਰਾ ਦੀ ਸ਼ੁਰੂਆਤ ਕਰਵਾਈ ਗਈ।
ਇਸ ਮੌਕੇ ਟ੍ਰੇਨਿੰਗ ਅਫ਼ਸਰ ਸ. ਹਰਕਰਨ ਸਿੰਘ ਵੱਲੋਂ ਆਏ ਹੋਏ ਮੁੱਖ ਮਹਿਮਾਨਾਂ ਅਤੇ ਹੋਰ ਸਤਿਕਾਰਯੋਗ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ।

ਸੰਬੋਧਨ ਕਰਦਿਆਂ ਮਨਜੀਤ ਸਿੰਘ ਭੁੱਲਰ ਨੇ ਕਿਹਾ ਕਿ ਸਾਡੇ ਸ਼ਹੀਦਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ। ਉਨ੍ਹਾਂ ਨੇ ਨੌਜਵਾਨਾਂ ਨੂੰ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਅਤੇ ਖੇਡਾਂ ਵੱਲ ਰੁਝਾਨ ਵਧਾਉਣ ਦੀ ਅਪੀਲ ਕੀਤੀ।
ਸ. ਜਸਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਜੀ ਦੇ ਵਿਚਾਰਾਂ ਨੂੰ ਯਾਦ ਕਰਵਾਇਆ ਅਤੇ ਕਿਹਾ,
“ਕਿਸੇ ਵੀ ਕੌਮ ਦੀ ਤਰੱਕੀ ਉਸਦੇ ਨੌਜਵਾਨਾਂ ਦੀ ਸੋਚ ਤੇ ਨਿਰਭਰ ਕਰਦੀ ਹੈ।”
ਉਨ੍ਹਾਂ ਨੇ ਕਿਹਾ ਕਿ ਨੌਜਵਾਨ ਪੜਾਈ ਦੇ ਨਾਲ-ਨਾਲ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਵੀ ਸਮਝਣ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਅੱਗੇ ਵਧਣ।

ਇਸ ਮੌਕੇ ਸ. ਗੁਰਜੰਟ ਸਿੰਘ ਵੱਲੋਂ ਵੀ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਸ਼ਹੀਦ ਭਗਤ ਸਿੰਘ ਜੀ ਦਾ ਕੋਟ ਉਧਰਿਤ ਕੀਤਾ ਗਿਆ,
“ਜ਼ਿੰਦਗੀ ਆਪਣੇ ਦਮ ਤੇ ਜੀਤੀ ਜਾਂਦੀ ਹੈ, ਦੂਜਿਆਂ ਦੇ ਮੱਥੇ ਤੇ ਨਹੀਂ।”
ਉਨ੍ਹਾਂ ਨੇ ਨੌਜਵਾਨਾਂ ਨੂੰ ਸੱਚਾਈ, ਹਿੰਮਤ ਅਤੇ ਦੇਸ਼ਭਗਤੀ ਦੇ ਰਸਤੇ ਤੇ ਤੁਰਨ ਦੀ ਅਪੀਲ ਕੀਤੀ।
ਪ੍ਰੋਗਰਾਮ ਅਫ਼ਸਰ ਵੱਲੋਂ ਵੀ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਲਈ ਖੇਡਾਂ ਨਾਲ ਜੁੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਬਾਰੇ ਜਾਗਰੂਕ ਕੀਤਾ ਗਿਆ।
ਇਸ ਦੌਰਾਨ ਮਨਜੀਤ ਸਿੰਘ ਭੁੱਲਰ ਵੱਲੋਂ ਸਟਾਫ ਮੈਂਬਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਹੋਰ ਸਟਾਫ ਨੂੰ ਵੀ ਸਨਮਾਨਿਤ ਕੀਤਾ ਗਿਆ।

ਅੰਤ ਵਿੱਚ ਮਨਜੀਤ ਸਿੰਘ ਭੁੱਲਰ ਅਤੇ ਤਰੂਨਜੀਤ ਸਿੰਘ ਵੱਲੋਂ ਸੰਸਥਾ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ ਗਿਆ। ਸਮਾਗਮ ਦੇ ਅਖੀਰ ਵਿੱਚ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਵੰਡਿਆ ਗਿਆ। ਪੱਦ ਯਾਤਰਾ ਵਿਚ 200 ਤੋਂ ਵੱਧ ਸਿਖਿਆਰਥੀਆਂ ਨੇ ਹਿੱਸਾ ਲਿਆ।
