ਜ਼ਿਲ੍ਹਾ ਮੈਜਿਸਟਰੇਟ ਵੱਲੋਂ ਬਿਨਾਂ ਲਾਇਸੰਸ ਪ੍ਰੀਗਾਬਾਲਿਨ ਸਾਲਟ ਦੇ ਕੈਪਸੂਲ ਤੇ ਗੋਲੀਆਂ ਰੱਖਣ ‘ਤੇ ਪਾਬੰਦੀ

MediaPunjab - ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ  ਡਰੋਨ ਕੈਮਰੇ ਉਡਾਉਣ ਤੇ ਪੂਰਨ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐਨ.ਐਸ.ਐਸ) 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪ੍ਰੀਗਾਬਾਲਿਨ ਸਾਲਟ ਦੇ ਕੈਪਸੂਲ ਤੇ ਗੋਲੀਆਂ ਨੂੰ ਬਿਨਾਂ ਲਾਇਸੰਸ ਅਤੇ ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਮਾਤਰਾ ਵਿੱਚ ਰੱਖਣ ‘ਤੇ ਪਾਬੰਦੀ ਲਗਾਈ ਹੈ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਗਾਬਾਲਿਨ ਸਾਲਟ ਦੇ ਵੇਚੇ ਗਏ ਕੈਪਸੂਲ ਤੇ ਗੋਲੀਆਂ ਦੇ ਬਿਲ ਆਦਿ ਦਾ ਰਿਕਾਰਡ ਮੇਨਟੇਨ ਕਰਨ ਅਤੇ ਸਿਰਫ ਡਾਕਟਰ ਦੀ ਤਜਵੀਜ਼ ਸਲਿੱਪ ਰਾਹੀਂ ਹੀ ਵੇਚਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਇਹ ਹੁਕਮ 27 ਮਾਰਚ, 2026 ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *