ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਡਰੋਨ ਕੈਮਰੇ ਉਡਾਉਣ ‘ਤੇ ਪੂਰਨ ਪਾਬੰਦੀ

ਫ਼ਤਹਿਗੜ੍ਹ ਸਾਹਿਬ, 10 ਮਈ ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਆਮ ਪਬਲਿਕ ਵੱਲੋਂ ਜਾਂ ਪ੍ਰਾਈਵੇਟ ਵਿਅਕਤੀਆਂ ਵੱਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਡਰੋਨ ਕੈਮਰੇ ਉਡਾਉਣ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਇਹ ਹੁਕਮ ਅੱਜ 10 ਮਈ ਤੋਂ 9 ਜੁਲਾਈ 2025 ਤੱਕ ਪੂਰਨ ਤੌਰ ‘ਤੇ ਲਾਗੂ ਰਹਿਣਗੇ।

ਹੁਕਮਾਂ ਵਿੱਚ ਲਿਖਿਆ ਗਿਆ ਹੈ ਕਿ ਮੌਜੂਦਾ ਸਮੇਂ ਦੇਸ਼ ਦੀ ਸਰਹੱਦ ‘ਤੇ ਚੱਲ ਰਹੀ ਤਨਾਅਪੂਰਨ ਸਥਿਤੀ ਤੇ ਹਾਲਾਤਾਂ ਦੀ ਸਥਿਤੀ ਦੌਰਾਨ ਅੱਤਵਾਦੀ ਸੰਗਠਨਾਂ ਵੱਲੋਂ ਡਰੋਨ ਦੀ ਵਰਤੋਂ ਕਰਕੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ। ਹੁਕਮਾਂ ਵਿੱਚ ਦਰਜ ਕੀਤਾ ਗਿਆ ਹੈ ਕਿ ਆਮ ਵੇਖਣ ਵਿੱਚ ਆਇਆ ਹੈ ਕਿ ਆਮ ਪਬਲਿਕ ਵੱਲੋਂ ਜਾਂ ਪ੍ਰਾਈਵੇਟ ਵਿਅਕਤੀਆਂ ਵੱਲੋਂ ਡਰੋਨ ਕੈਮਰੇ ਉਡਾਏ ਜਾਂਦੇ ਹਨ ਜੋ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਠੀਕ ਨਹੀਂ ਹਨ। ਇਸ ਲਈ ਇਹ ਜਰੂਰੀ ਹੋ ਜਾਂਦਾ ਹੈ ਕਿ ਅਜਿਹੇ ਮੌਕੇ, ਆਮ ਪਬਲਿਕ ਜਾਂ ਪ੍ਰਾਈਵੇਟ ਵਿਅਕਤੀਆਂ ਵੱਲੋਂ ਕਿਸੇ ਵੀ ਤਰ੍ਹਾਂ ਦੇ ਡਰੋਨ ਕੈਮਰੇ ਲਗਾਉਣ ‘ਤੇ ਪਾਬੰਦੀ ਲਗਾਈ ਜਾਵੇ।
Please like and subscribe these Social Media Link;

Leave a Reply

Your email address will not be published. Required fields are marked *