ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜਿਲਾ ਮੈਜਿਸਟ੍ਰੇਟ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਆਈ.ਏ.ਐੱਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023  ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 31 ਅਕਤੂਬਰ 2026 ਤੱਕ ਲਾਗੂ ਰਹਿਣਗੇ।

ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਉੱਪਰ ਆਮ ਜਨਤਾ/ਵਿਅਕਤੀਆਂ/ਪ੍ਰਦਰਸ਼ਨਕਾਰੀਆਂ ਨੂੰ ਚੜ੍ਹਨ ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਉੱਪਰ ਆਮ ਜਨਤਾ/ਵਿਅਕਤੀਆਂ/ਪ੍ਰਦਰਸ਼ਨਕਾਰੀਆਂ ਨੂੰ ਚੜ੍ਹਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ।

ਉਨ੍ਹਾਂ ਜ਼ਿਲ੍ਹੇ ਫਾਜਿਲਕਾ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਆਦਿ ਦੀ ਸੁਰੱਖਿਆ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦੀ ਹਾਂ ਕਿ ਉਹ ਆਪਣੇ ਅਧੀਨ ਆਉਂਦੇ ਅਧਿਕਾਰੀ/ ਕਰਮਚਾਰੀ/ਚੌਂਕੀਦਾਰ ਦੀ 24 ਘੰਟੇ ਲਈ ਡਿਊਟੀ ਲਗਾਈ ਜਾਵੇ, ਤਾਂ ਜੋ ਕਿਸੇ ਵੀ ਜਥੇਬੰਦੀ ਵੱਲੋਂ ਰੋਸ਼ ਪ੍ਰਦਰਸ਼ਨ ਦੀ ਕਾਰਵਾਈ ਨੂੰ ਰੋਕਿਆ ਜਾ ਸਕੇ।

ਗਊਵੰਸ਼ ਦੀ ਢੋਆ ਢੁਆਈ ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਾਜਿਲਕਾ ਵਿੱਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊਵੰਸ਼ ਦੀ ਢੋਆ ਢੁਆਈ ਤੇ ਪੂਰਨ ਪਾਬੰਦੀ ਲਗਾਈ ਹੈ। ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ ਉਹ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਵਾਉਣ। 

ਚਾਇਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਨੇ ਜਿਲਾ ਫਾਜ਼ਿਲਕਾ ਦੀ ਹਦੂਦ ਅੰਦਰ ਪਤੰਗਾਂ ਆਦਿ ਦੀ ਵਰਤੋਂ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ । ਉਨਾਂ ਨੇ ਦੱਸਿਆ ਕਿ ਇਹ ਡੋਰ ਸੂਤੀ ਧਾਗੇ ਤੋਂ ਹਟ ਕੇ ਸਿੰਥੈਟਿਕ/ਪਲਾਸਟਿਕ ਦੀ ਬਣੀ ਹੁੰਦੀ ਹੈ ਜੋ ਕਾਫੀ ਮਜ਼ਬੂਤ, ਨਾ ਗਲਣਯੋਗ ਅਤੇ ਨਾ ਟੁੱਟਣਯੋਗ ਹੁੰਦੀ ਹੈ। ਇਸ ਡੋਰ ਦੀ ਵਰਤੋਂ ਨਾਲ ਹੱਥ/ਉਂਗਲਾਂ ਕੱਟਣ, ਸਾਇਕਲ/ਮੋਟਰਸਾਈਕਲ ਚਾਲਕਾਂ ਦੇ ਗਲੇ ਤੇ ਕੰਨ ਕੱਟਣ ਅਤੇ ਉੱਡਦੇ ਪੰਛੀਆਂ ਦੇ ਖੰਭਾਂ ਵਿੱਚ ਫਸ ਜਾਣ ਆਦਿ ਘਟਨਾਵਾਂ ਵਾਪਰ ਸਕਦੀਆਂ ਹਨ ਅਤੇ ਇਹ ਡੋਰ ਮਨੁੱਖੀ ਜਾਨਾਂ ਤੇ ਪਸ਼ੂ/ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ ।

ਸਬ ਜੇਲ੍ਹ ਫਾਜਿਲਕਾ ਦੀ ਹਦੂਦ ਅੰਦਰ 500 ਮੀਟਰ ਏਰੀਏ ਨੂੰ ਨੋ ਡਰੋਨ ਫਲਾਇੰਗ ਜ਼ੋਨ ਘੋਸ਼ਿਤ

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਸਬ ਜੇਲ੍ਹ ਫਾਜ਼ਿਲਕਾ ਦੀ ਹਦੂਦ ਅੰਦਰ 500 ਮੀਟਰ ਏਰੀਏ ਨੂੰ ਨੋ ਡਰੋਨ ਫਲਾਇੰਗ ਜ਼ੋਨ ਐਲਾਨਿਆ ਹੈ। ਉਨ੍ਹਾਂ ਨੇ ਕਿਹਾ ਕਿ ਡਰੋਨ ਜੋ ਆਮ ਲੋਕਾਂ ਤੱਕ ਅਸਾਨੀ ਨਾਲ ਪਹੁੰਚ ਬਣਾ ਚੁਕਿਆ ਹੈ ਅਤੇ ਕੋਈ ਵੀ ਇਸ ਦੀ ਦੁਰਵਰਤੋ ਕਰਕੇ ਜੇਲ੍ਹਾਂ ਵਿੱਚ ਬੰਦ ਖਤਰਨਾਕ ਕੈਦੀਆਂ ਤੱਕ ਮੋਬਾਇਲ ਫੋਨ/ਡਰੱਗ ਹਥਿਆਰ ਅਤੇ ਉਨ੍ਹਾਂ ਨੂੰ ਭੱਜਣ ਵਿੱਚ ਮਦਦ ਕਰਨ ਵਾਲੀ ਸਮੱਗਰੀ ਦੀ ਸਪਲਾਈ ਕਰ ਸਕਦਾ ਹੈ। ਜਿਸ ਲਾਲ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਜਿਹੇ ਸਖਤ ਕਦਮ ਚੁੱਕਣ ਦੀ ਲੋੜ ਹੈ।

ਬਾਰਡਰ ਨੇੜਲੇ ਪਿੰਡਾਂ ਅਤੇ ਬੀ.ਓ.ਪੀਜ ਦੇ ਨੇੜੇ ਸ਼ਾਮ 6 ਵਜੇ ਤੋਂ ਸਵੇਰੇ 8 ਵਜੇ ਤੱਕ ਆਮ ਜਨਤਾ ਦੇ ਆਉਣ- ਜਾਣ *ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਦੇ ਬਾਰਡਰ ਨੇੜਲੇ ਪਿੰਡਾਂ ਅਤੇ ਬੀ.ਓ.ਪੀਜ ਦੇ ਨੇੜੇ ਸ਼ਾਮ 6  ਵਜੇ ਤੋਂ ਸਵੇਰੇ 8  ਵਜੇ ਤੱਕ ਆਮ ਜਨਤਾ ਦੇ ਆਉਣ-ਜਾਣ *ਤੇ ਪਾਬੰਦੀ ਲਗਾਈ ਹੈ। ਇਹ ਹੁਕਮ 31 ਅਕਤੂਬਰ 2026 ਤੱਕ ਲਾਗੂ ਰਹਿਣਗੇ।

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਡਰੋਨ ਗਤੀਵਿਧੀ ਵਧਣ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਧੀ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ।ਇਸ ਲਈ ਸਰਹਦੀ ਖੇਤਰ ਦੀ ਸੁਰੱਖਿਆ ਦੇ ਮੱਦੇਨਜਰ ਆਮ ਲੋਕਾਂ ਲਈ ਸਰਹਦੀ ਖੇਤਰਾਂ ਦੇ ਨਾਲ-ਨਾਲ ਬੀ.ਓ.ਪੀਜ ਦੇ ਨੇੜੇ ਆਉਣ-ਜਾਣ *ਤੇ ਪਾਬੰਦੀ ਰਹੇਗੀ। ਉਨ੍ਹਾਂ ਕਿਹਾ ਕਿ ਇਹ ਹੁਕਮ ਫੌਜ/ਬੀ.ਐਸ.ਐਫ/ਪੁਲਿਸ ਠੇਕੇਦਾਰਾ ਜਾਂ ਸਮਰੱਥ ਅਧਿਕਾਰੀ ਵੱਲੋ ਜਾਰੀ ਪਰਮਿਟ ਤੇ ਲਾਗੂ ਨਹੀਂ ਹੋਣਗੇ।

ਜ਼ਿਲਾ ਫਾਜ਼ਿਲਕਾ ਦੀ ਹਦੂਦ ਅੰਦਰ ਕੋਬਰਾ/ਕੰਡਿਆਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤਣ ’ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲਾ ਫਾਜ਼ਿਲਕਾ ਦੀ ਹਦੂਦ ਅੰਦਰ ਕੋਬਰਾ/ਕੰਡਿਆਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤਣ ਉੱਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਜ਼ਿਲਾ ਮੈਜ਼ਿਸਟੇ੍ਰਟ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਆਪਣੀ ਫ਼ਸਲਾਂ ਦੀ ਸੁਰੱਖਿਆ ਲਈ ਕੰਡਿਆਲੀ  ਤਾਰ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਹੁਣ ਲੋਕਾਂ ਵੱਲੋਂ ਆਪਣੇ ਪਲਾਟ, ਖੇਤ ਅਤੇ ਹੋਰ ਪਾਸੇ ਜਿੱਥੇ ਵੇਖਿਆ ਜਾਵੇ ਫ਼ਸਲਾਂ ਦੀ ਸੁਰੱਖਿਆ ਲਈ ਕੰਡਿਆਲੀ ਤਾਰ ਦੇ ਨਾਲ-ਨਾਲ ਕੋਬਰਾ ਤਾਰ ਦੀ ਵਰਤੋਂ ਕਰਨੀ ਵੀ ਸ਼ੁਰੂ ਕਰ ਦਿੱਤੀ ਹੈ। ਜੋ ਕਿ ਬਹੁਤ ਤੇਜਧਾਰ ਵਾਲੀ ਹੁੰਦੀ ਹੈ ਜਿਸ ਨਾਲ ਕੁਦਰਤੀ ਜੀਵਾਂ ਨੂੰ ਜਾਨ ਦਾ ਖ਼ਤਰਾ ਹੁੰਦਾ ਹੈ। ਜ਼ਿਲਾ ਮੈਜਿਸਟਰੇਟ ਨੇ ਦੱਸਿਆ ਕਿ ਜ਼ਿਲੇ ਦੇ ਸਭ ਤੋਂ ਵੱਡੇ ਪਸ਼ੂ ਹਸਪਤਾਲ, ਗਊਸ਼ਾਲਾ ਦੌਲਤਪੁਰਾ ਅਤੇ ਸੈਂਚੁਰੀ ਏਰੀਆ ਵਿਖੇ 90 ਫੀਸਦੀ ਪਸ਼ੂ ਅਤੇ ਗਊਆਂ ਇਸ ਕੋਬਰਾ/ਕੰਡਿਆਲੀ ਤਾਰ ਤੋਂ ਜਖਮੀ ਹੈ। ਇਸ ਲਈ ਕੋਬਰਾ/ਕੰਡਿਆਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤਣ ਉੱਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਦਿੱਤੇ ਹਨ।

Leave a Reply

Your email address will not be published. Required fields are marked *