ਫਤਹਿਗੜ੍ਹ ਸਾਹਿਬ, 24 ਦਸੰਬਰ: ਜ਼ਿਲ੍ਹਾ ਮੈਜਿਸਟਰੇਟ ਫਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੀ ਹਦੂਦ ਦੇ ਤਿੰਨ ਕਿਲੋਮੀਟਰ ਦੇ ਏਰੀਏ ਅੰਦਰ ਅਤੇ ਤਿੰਨ ਕਿਲੋਮੀਟਰ ਦੇ ਏਰੀਏ ਤੋਂ ਇਲਾਵਾ ਅਨਾਜ ਮੰਡੀ ਸਰਹਿੰਦ , ਸਾਨੀਪੁਰ ਚੌਂਕ, ਜੀਟੀ ਰੋਡ ਬਾੜਾ, ਚਾਵਲਾ ਚੌਂਕ, ਸਰਹਿੰਦ ਰੇਲਵੇ ਰੋਡ, ਸਰਹੰਦ ਰੇਲਵੇ ਰੋਡ ਹਮਾਯੂਪੁਰ, ਭੱਟੀ ਰੋਡ ਸਰਹਿੰਦ, ਖਾਨਪੁਰ ਦੇ ਸ਼ਰਾਬ ਦੇ ਠੇਕੇ ਤੇ ਅਹਾਤੇ ਉੱਤੇ ਸ਼ਰਾਬ ਦੀ ਵਿਕਰੀ, ਹੋਟਲਾਂ ਆਦਿ ਜਿੱਥੇ ਕਾਨੂੰਨੀ ਤੌਰ ‘ਤੇ ਸ਼ਰਾਬ ਦੀ ਵਰਤੋਂ ਦੀ ਇਜਾਜ਼ਤ ਹੈ, ਵਿੱਚ ਸ਼ਰਾਬ ਦੀ ਵਰਤੋਂ ਕਰਨ, ਸ਼ਰਾਬ ਦੀ ਵਰਤੋਂ ਕਰਕੇ ਸ਼ਹੀਦੀ ਸਭਾ ਦੇ ਏਰੀਏ ਅੰਦਰ ਦਾਖਲ ਹੋਣ ‘ਤੇ 25 ਦਸੰਬਰ ਤੋਂ 27 ਦਸੰਬਰ ਨੂੰ ਰਾਤ 12 ਵਜੇ ਤੱਕ ਪੂਰਨ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਹੁਕਮਾਂ ਵਿੱਚ ਲਿਖਿਆ ਗਿਆ ਹੈ ਕਿ ਸ਼ਹੀਦੀ ਸਭਾ ਫਤਿਹਗੜ੍ਹ ਸਾਹਿਬ 2025 ਮਿਤੀ 25 ਦਸੰਬਰ ਤੋਂ 27 ਦਸੰਬਰ ਤੱਕ ਮਨਾਈ ਜਾ ਰਹੀ ਹੈ। ਜਿਸ ਵਿੱਚ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਤਾਦਾਦ ਵਿੱਚ ਸ਼ਰਧਾਲੂ ਸ਼ਿਰਕਤ ਕਰਦੇ ਹਨ। ਸ਼ਹੀਦੀ ਸਭਾ ਦੌਰਾਨ ਮਾਹੌਲ ਦੀ ਪਵਿੱਤਰਤਾ ਨੂੰ ਬਣਾਈ ਰੱਖਣ ਲਈ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੀ ਹਦੂਦ ਦੇ ਤਿੰਨ ਕਿਲੋਮੀਟਰ ਦੇ ਏਰੀਏ ਅਤੇ ਇਸ ਤਿੰਨ ਕਿਲੋਮੀਟਰ ਦੇ ਏਰੀਏ ਤੋਂ ਇਲਾਵਾ ਅਨਾਜ ਮੰਡੀ ਸਰਹਿੰਦ , ਸਾਨੀਪੁਰ ਚੌਂਕ, ਜੀਟੀ ਰੋਡ ਬਾੜਾ, ਚਾਵਲਾ ਚੌਂਕ ਸਰਹਿੰਦ, ਰੇਲਵੇ ਰੋਡ ਸਰਹੰਦ, ਰੇਲਵੇ ਰੋਡ ਹਮਾਯੂਪੁਰ, ਭੱਟੀ ਰੋਡ ਸਰਹਿੰਦ, ਖਾਨਪੁਰ ਦੇ ਸ਼ਰਾਬ ਦੇ ਠੇਕੇ/ਅਹਾਤੇ ਉੱਤੇ ਸ਼ਰਾਬ ਦੀ ਵਿਕਰੀ, ਹੋਟਲਾਂ ਆਦਿ ਵਿੱਚ ਸ਼ਰਾਬ ਦੀ ਵਰਤੋਂ ਕਰਨ, ਸ਼ਰਾਬ ਦੀ ਵਰਤੋਂ ਕਰਕੇ ਸ਼ਹੀਦੀ ਸਭਾ ਦੇ ਏਰੀਏ ਅੰਦਰ ਦਾਖਲ ਹੋਣ ‘ਤੇ 25 ਦਸੰਬਰ ਤੋਂ 27 ਦਸੰਬਰ ਤੱਕ ਪੂਰਨ ਤੌਰ ‘ਤੇ ਪਾਬੰਦੀ ਲਗਾਉਣੀ ਜਰੂਰੀ ਹੈ।
