
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫ਼ਤਹਿਗੜ੍ਹ ਸਾਹਿਬ
ਫ਼ਤਹਿਗੜ੍ਹ ਸਾਹਿਬ, 28 ਸਤੰਬਰ:
ਜ਼ਿਲ੍ਹਾ ਮੈਜਿਸਟਰੇਟ, ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਜੀਰੀ (ਝੋਨੇ) ਦੀ ਰਹਿੰਦ-ਖੂੰਦ ਨੂੰ ਅੱਗ ਲਗਾਉਣ ਤੇ ਪੂਰਨ ਤੌਰ ਤੇ ਪਾਬੰਦੀ ਦਾ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਲ 2024 ਦੌਰਾਨ ਜੀਰੀ (ਝੋਨੇ) ਦੀ ਫਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਇਹ ਆਮ ਵੇਖਣ ਵਿੱਚ ਆਇਆ ਹੈ ਕਿ ਜੀਰੀ (ਝੋਨੇ) ਦੀ ਫਸਲ ਕੱਟਣ ਉਪਰੰਤ ਜ਼ਮੀਨ ਮਾਲਕਾਂ ਵੱਲੋਂ ਜੀਰੀ (ਝੋਨੇ) ਦੀ ਰਹਿੰਦ-ਖੂੰਦ ਨੂੰ ਅੱਗ ਲਗਾ ਦਿੱਤਾ ਜਾਂਦੀ ਹੈ। ਜਿਸ ਨਾਲ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਨ ਫੈਲਦਾ ਹੈ ਅਤੇ ਵਾਤਾਵਰਣ ਤੇ ਮਾੜਾ ਅਸਰ ਪੈਂਦਾ ਹੈ। ਇਸ ਧੂੰਏ ਕਾਰਨ ਆਮ ਜਨਤਾ ਦੀ ਸਿਹਤ ਤੇ ਵੀ ਬਹੁਤ ਮਾੜਾ ਅਸਰ ਪੈਂਦਾ ਹੈ ਅਤੇ ਉਨ੍ਹਾਂ ਨੂੰ ਮਾਰੂ ਬੀਮਾਰੀਆਂ ਲਗਦੀਆਂ ਹਨ।
ਹੁਕਮਾਂ ਵਿੱਚ ਅੱਗੇ ਦੱਸਿਆ ਹੈ ਕਿ ਅੱਗ ਨਾਲ ਆਲੇ ਦੁਆਲੇ ਖੜ੍ਹੀ ਫਸਲ ਦਾ ਨੁਕਸਾਨ ਹੋਣ ਦਾ ਨਿਰੰਤਰ ਡਰ ਰਹਿੰਦਾ ਹੈ। ਇਸ ਤੋਂ ਇਲਾਵਾ ਅਨੇਕਾਂ ਲਾਭਦਾਇਕ ਜੀਵ-ਜੰਤੂ ਵੀ ਮਾਰੇ ਜਾਂਦੇ ਹਨ। ਸੜਕ ਦੇ ਨਾਲ ਲੱਗਦੇ ਖੇਤਾਂ ਵਿੱਚ ਅੱਗ ਲਗਾਉਣ ਕਾਰਨ ਸੜਕ ਉੱਪਰ ਸੰਘਣਾ ਧੂੰਆਂ ਹੋਣ ਕਾਰਨ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਦੁਰਘਟਨਾਵਾਂ ਵਾਪਰਦੀਆਂ ਹਨ, ਜਿਸ ਨਾਲ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਖਤਰਾ ਰਹਿੰਦਾ ਹੈ। ਇਸ ਤੋਂ ਇਲਾਵਾ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ।
ਇਹ ਹੁਕਮ 26 ਨਵੰਬਰ, 2024 ਤੱਕ ਲਾਗੂ ਰਹਿਣਗੇ।