ਜ਼ਿਲ੍ਹਾ ਪੁਲਿਸ ਮੁਖੀ ਨੇ  ਜਨਗਣਨਾ-2027 ਦੀ ਟ੍ਰੈਨਿਗ ਵਿੱਚ ਕੀਤੀ ਸ਼ਮੂਲੀਅਤ

ਫਾਜ਼ਿਲਕਾ

ਜਨਗਣਨਾ-2027 ਦੀ ਪ੍ਰਕਿਰਿਆ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪੁਲਿਸ ਮੁਖੀ ਗਗਨਅਜੀਤ ਸਿੰਘ ਨੇ ਖ਼ੁਦ ਆਪਣੀ ਸਵੈ-ਗਣਨਾ (Self Enumeration) ਦੀ ਪ੍ਰਕਿਰਿਆ ਪੂਰੀ ਕਰਕੇ ਜ਼ਿਲ੍ਹਾ ਵਾਸੀਆਂ ਨੂੰ ਵੀ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ। ਜਿਲ੍ਹਾ ਫਾਜਿਲਕਾ ਦੇ  ਸਮੂਹ ਥਾਣਿਆ ਤੋਂ ਪੁਲਿਸ ਕਰਮਚਾਰੀਆਂ ਨੇ ਟ੍ਰੈਨਿਗ ਵਿੱਚ ਭਾਗ ਲਿਆ।

ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਜਨਗਣਨਾ-2027 ਤਹਿਤ 16 ਨਵੰਬਰ ਤੋਂ 30 ਨਵੰਬਰ, 2026 ਤੱਕ ਸਵੈ-ਗਣਨਾ ਦੀ ਆਨਲਾਈਨ ਸਹੂਲਤ ਉਪਲਬਧ ਕਰਵਾਈ ਗਈ ਹੈ। ਜ਼ਿਲ੍ਹਾ ਪੁਲਿਸ ਕਰਮਚਾਰੀਆਂ ਆਪਣੀ ਸਵੈ-ਗਣਨਾ ਲਈ ਅਧਿਕਾਰਤ ਪੋਰਟਲ https://se.census.gov.in/ ’ਤੇ ਜਾ ਕੇ ਆਪਣੇ ਘਰ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਆਨਲਾਈਨ ਦਰਜ ਕਰ ਸਕਦੇ ਹਨ। ਜਾਣਕਾਰੀ ਸਫ਼ਲਤਾਪੂਰਵਕ ਜਮ੍ਹਾਂ ਕਰਵਾਉਣ ਉਪਰੰਤ ਇੱਕ ਸਵੈ-ਗਣਨਾ ਆਈ.ਡੀ. (SE ID) ਜਾਰੀ ਕੀਤੀ ਜਾਵੇਗੀ, ਜਿਸ ਨੂੰ ਸੁਰੱਖਿਅਤ ਰੱਖਣਾ ਲਾਜ਼ਮੀ ਹੈ। ਬਾਅਦ ਵਿੱਚ ਜਦੋਂ ਗਣਨਾਕਾਰ ਘਰ-ਘਰ ਜਾ ਕੇ ਜਾਣਕਾਰੀ ਇਕੱਤਰ ਕਰਨਗੇ ਤਾਂ ਇਹ ਆਈ.ਡੀ. ਉਨ੍ਹਾਂ ਨਾਲ ਸਾਂਝੀ ਕਰਨੀ ਹੋਵੇਗੀ।
ਉਨ੍ਹਾਂ ਨੇ  ਜਿਲ੍ਹਾ ਫਾਜਿਲਕਾ ਦੇ ਸਮੂਹ ਪੁਲਿਸ ਕਰਮਚਾਰੀਆਂ ਨੂੰ  ਹਦਾਇਤ  ਕੀਤੀ ਕਿ ਉਹ 30 ਨਵੰਬਰ ਤੱਕ ਸਵੈ-ਗਣਨਾ ਦੀ ਸਹੂਲਤ ਦਾ ਲਾਭ ਜ਼ਰੂਰ ਲੈਣ ਅਤੇ ਆਪਣੇ ਪਰਿਵਾਰ, ਘਰ ਅਤੇ ਹੋਰ ਸਬੰਧਤ ਵੇਰਵੇ ਪੂਰੀ ਸਾਵਧਾਨੀ ਅਤੇ ਸਹੀ ਢੰਗ ਨਾਲ ਦਰਜ ਕਰਵਾਉਣ। ਉਨ੍ਹਾਂ ਕਿਹਾ ਕਿ ਹਰ ਪੁਲਿਸ ਕਰਮਚਾਰੀ ਵਲੋਂ ਇਸ ਪ੍ਰਕਿਰਿਆ ਵਿੱਚ ਭਾਗ ਲੈਣਾ  ਅਤੇ ਜਨਗਣਨਾ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ ਜਾਵੇਗਾ । ਇਸ ਮੌਕੇ ਸੈਂਸਜ ਸੈੱਲ ਤੋ ਇੰਚਾਰਜ  ਸ਼੍ਰੀ ਸੁਰਿੰਦਰ ਪਾਲ  ਅਤੇ ਸ਼੍ਰੀ ਅਮਨਦੀਪ ਗਿਰਧਰ ਵੀ ਮੌਜ਼ੂਦ ਸਨ।

Leave a Reply

Your email address will not be published. Required fields are marked *