ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਫ਼ਤਹਿਗੜ੍ਹ ਸਾਹਿਬਪੰਚਾਇਤੀ ਜ਼ਮੀਨਾਂ ਤੇ ਕੀਤੇ ਨਜਾਇਜ਼ ਕਬਜੇ ਬਰਦਾਸ਼ਤ ਨਹੀਂਕੀਤੇ ਜਾਣਗੇ-ਵਿਧਾਇਕ ਗੈਰੀ ਬੜਿੰ

*ਪਿੰਡ ਮਾਨਗੜ੍ਹ ਦੇ ਲੋਕਾਂ ਵੱਲੋਂ ਪਿੰਡ ਦੇ ਭੱਠੇ ਤੇ ਕੀਤੇ ਨਜਾਇਜ਼ ਕਬਜਾ ਹਟਵਾਉਣ ਲਈ ਵਿਧਾਇਕ ਦਾ ਧੰਨਵਾਦ
ਅਮਲੋਹ/ਫ਼ਤਹਿਗੜ੍ਹ ਸਾਹਿਬ 19 ਮਾਰਚ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਰਕਾਰੀ ਜ਼ਮੀਨਾਂ ਤੇ ਕੀਤੇ ਨਜਾਇਜ਼ ਕਬਜੇ ਹਟਵਾਉਣ ਲਈ ਵੱਡੀ ਪੱਧਰ ਤੇ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਸਰਕਾਰੀ ਜ਼ਮੀਨਾਂ ਤੇ ਕੀਤੇ ਨਜਾਇਜ਼ ਕਬਜਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਲੋਹ ਦੇ ਵਿਧਾਇਕ ਸ. ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕੀਤਾ। ਉਨ੍ਹਾਂ ਦੱਸਿਆ ਕਿ ਅਮਲੋਹ ਹਲਕੇ ਦੇ ਪਿੰਡ ਮਾਨਗੜ੍ਹ ਵਿਖੇ ਭੱਠੇ ਤੇ ਲੇਬਰ ਵੱਲੋਂ ਨਜਾਇਜ਼ ਢੰਗ ਨਾਲ ਲੰਮੇ ਸਮੇਂ ਤੋਂ ਨਜਾਇਜ ਕਬਜਾ ਕੀਤਾ ਹੋਇਆ ਸੀ ਅਤੇ ਪਿੰਡ ਦੀ ਪੰਚਾਇਤ ਵੱਲੋਂ ਇਸ ਸਬੰਧੀ ਧਾਰਾ 07 ਅਧੀਨ ਡੀ.ਡੀ.ਪੀ.ਓ. ਫ਼ਤਹਿਗੜ੍ਹ ਸਾਹਿਬ ਕੋਲ ਕੇਸ ਕੀਤਾ ਗਿਆ ਸੀ ਜਿਸ ਦਾ ਅੱਜ ਪੰਚਾਇਤ ਦੇ ਹੱਕ ਵਿੱਚ ਫੈਸਲਾ ਹੋਇਆ ਹੈ।


ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਇਹ ਭੱਠਾ ਪਿੰਡ ਦੀ ਪੰਚਾਇਤ ਵੱਲੋਂ ਠੇਕੇ ਤੇ ਦਿੱਤਾ ਹੋਇਆ ਸੀ ਅਤੇ ਸਬੰਧਤ ਵਿਅਕਤੀ 2022 ਵਿੱਚ ਛੱਡ ਕੇ ਚਲੇ ਗਏ ਸਨ ਅਤੇ ਭੱਠੇ ਦੇ ਮਜਦੂਰ ਨਜਾਇਜ਼ ਢੰਗ ਨਾਲ ਮਕਾਨ ਬਣਾ ਕੇ ਬੈਠੇ ਸਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਮਿਲੀ ਭੁਗਤ ਨਾਲ ਪਿੰਡ ਦੀ ਤਕਰੀਬਨ 08 ਬਿਘੇ ਪੰਚਾਇਤੀ ਜਮੀਨ ਤੇ ਭੱਠੇ ਦੀ ਲੇਬਰ ਵੱਲੋਂ ਨਜਾਇਜ ਕਬਜਾ ਕਰਕੇ ਪੰਚਾਇਤ ਦਾ ਆਰਥਿਕ ਤੌਰ ਤੇ ਨੁਕਸਾਨ ਕੀਤਾ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਪਿੰਡ ਦੇ ਵਿਕਾਸ ਲਈ 25 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਵਿੱਖ ਅੰਦਰ ਪੰਚਾਇਤੀ ਜਮੀਨ ਤੇ ਗੈਰ ਕਾਨੂੰਨੀ ਢੰਗ ਨਾਲ ਕਾਬਜ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਮੁਤਾਬਕ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਮੌਕੇ ਪਿੰਡ ਮਾਨਗੜ੍ਹ ਦੇ ਸਰਪੰਚ ਜਸਮੇਲ ਸਿੰਘ ਨੇ ਕਿਹਾ ਕਿ ਹਲਕਾ ਵਿਧਾਇਕ ਸ. ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਯਤਨਾ ਸਦਕਾ ਪੰਚਾਇਤ ਨੂੰ ਇਹ ਜਮੀਨ ਵਾਪਸ ਮਿਲ ਗਈ ਹੈ। ਜਿਸ ਕਾਰਨ ਸਮੂਹ ਪੰਚਾਇਤ ਤੇ ਪਿੰਡ ਵਾਸੀ ਵਿਧਾਇਕ ਅਮਲੋਹ ਗੈਰੀ ਬੜਿੰਗ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ।
ਇਸ ਮੌਕੇ ਨਾਇਬ ਤਹਿਸੀਲਦਾਰ ਹਰਪਾਲ ਸਿੰਘ, ਡੀ.ਐਸ.ਪੀ. ਹਰਿਤੇਸ਼ ਕੌਸ਼ਿਕ, ਬੀ.ਡੀ.ਪੀ.ਓ. ਅਮਲੋਹ ਸ਼੍ਰੀ ਮੋਹਿਤ ਕਲਿਆਣ ਤੋਂ ਇਲਾਵਾ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀ ਤੇ ਪਿੰਡ ਵਾਸੀ ਹਾਜਰ ਸਨ।

Leave a Reply

Your email address will not be published. Required fields are marked *