ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਫ਼ਤਹਿਗੜ੍ਹ ਸਾਹਿਬਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਗੋਭੀ ਸਰੋਂ ਦੀ ਕਾਸ਼ਤ ਸਬੰਧੀ ਗੰਢੂਆਂ ਕਲਾਂ ਵਿਖੇ ਖੇਤ ਦਿਵਸ ਮਨਾਇਆ ਗਿਆ


ਫ਼ਤਹਿਗੜ੍ਹ ਸਾਹਿਬ, 19 ਮਾਰਚ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਗੰਢੂਆਂ ਕਲਾਂ ਵਿਖੇ ਗੋਭੀ ਸਰੋਂ ਦੀ ਸਫਲ ਕਾਸ਼ਤ ਸਬੰਧੀ ਆਈ.ਸੀ.ਏ.ਆਰ. ਅਟਾਰੀ ਦੀ ਅਗਵਾਈ ਹੇਠ ਖੇਤ ਦਿਵਸ ਮਨਾਇਆ ਗਿਆ ਜਿਸ ਵਿੱਚ ਪਿੰਡ ਦੇ 60 ਕਿਸਾਨਾਂ ਨੇ ਭਾਗ ਲਿਆ।
ਇਸ ਮੌਕੇ ਸਹਾਇਕ ਪ੍ਰੋਫੈਸਰ (ਬਾਗਬਾਨੀ) ਡਾ: ਅਰਵਿੰਦਪ੍ਰੀਤ ਕੌਰ ਨੇ ਕਨੌਲਾ ਸਰੋਂ ਦੀ ਸਫਲ ਕਾਸ਼ਤ ਤੇ ਚਾਨਣਾ ਪਾਇਆ ਅਤੇ ਦੱਸਿਆ ਕਿ ਕਨੌਲਾ ਸਰੋਂ ਦੀ ਕਿਸਮ ਜੀ ਐਸ ਸੀ-7 ਦਾ ਬੀਜ ਖੁਦ ਤਿਆਰ ਵੀ ਕਰ ਸਕਦੇ ਹਨ।ਡਾ. ਮਨੀਸ਼ਾ ਭਾਟੀਆ ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ)ਨੇ ਕਨੌਲਾ ਸਰੋਂ ਦੇ ਤੇਲ ਦੀ ਗੁਣਵੱਤਾ ਬਾਰੇ ਦਸਦੇ ਹੋਏ ਆਪਣੇ ਰੋਜ਼ਾਨਾਂ ਦੇ ਭੋਜਨ ਵਿੱਚ ਇਸਦੀ ਵਰਤੋਂ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ।
ਡਾ. ਅਜੈ ਸਿੰਘ ਸਹਾਇਕ ਪ੍ਰੋਫੈਸਰ (ਭੂਮਿ ਵਿਿਗਆਨ) ਨੇ ਗੋਭੀ ਸਰੋਂ ਦੀ ਸਫਲ ਕਾਸ਼ਤ ਸਬੰਧੀ ਨੁਕਤੇ ਸਾਂਝੇ ਕੀਤੇ ਅਤੇ ਕਨੌਲਾ ਸਰੋਂ ਦੀ ਕਿਸਮ ਜੀ ਐਸ ਸੀ-7 ਦੇ ਅਧੀਨ ਹੋਰ ਰਕਬਾ ਵਧਾਉਣ ਲਈ ਪ੍ਰੇਰਿਤ ਕੀਤਾ।ਡਾ ਰੀਤ ਵਰਮਾ ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਤੇਲ ਬੀਜ ਫ਼ਸਲਾਂ ਵਿੱਚ ਬਿਮਾਰਿਆਂ ਅਤੇ ਕੀਟ ਪ੍ਰਬੰਧਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਇਸ ਖੇਤ ਦਿਵਸ ਦੌਰਾਨ ਕਿਸਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ ਤੇ ਕਨੌਲਾ ਸਰੋਂ ਬਾਰੇ ਖੇਤੀ ਮਾਹਿਰਾਂ ਨਾਲ ਵਿਚਾਰ ਵਟਾਂਦਰਾ ਕੀਤਾ।ਅਗਾਂਹਵਧੂ ਕਿਸਾਨ ਸ. ਬਲਜੀਤ ਸਿੰਘ ਨੇ ਕਿਸਾਨਾਂ ਨੂੰ ਭਵਿੱਖ ਵਿਚ ਫਸਲੀ ਵਿਭਿੰਨਤਾ ਤੇ ਅਮਲ ਕਰਦੇ ਹੋਏ ਗੋਭੀ ਸਰੋਂ ਦੀ ਕਾਸ਼ਤ ਕਰਨ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਜੁੜੇ ਰਹਿਣ ਲਈ ਪ੍ਰੇਰਿਆ ।

Leave a Reply

Your email address will not be published. Required fields are marked *