ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਮੈਡਮ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਫਾਜ਼ਿਲਕਾ ਵਿਖੇ ਡੇਂਗੂ, ਮਲੇਰੀਆ ਅਤੇ ਹੀਟ ਵੇਵ ਸੰਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਇਕ ਅਹਿਮ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਡੇਂਗੂ, ਮਲੇਰੀਆ ਵਰਗੀਆਂ ਮੱਛਰ-ਜਨਿਤ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਅਤੇ ਹੀਟ ਵੇਵ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਘਰਾਂ ਦੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ, ਪਾਣੀ ਵਾਲੇ ਬਰਤਨਾਂ ਨੂੰ ਢੱਕ ਕੇ ਰੱਖਣ ਅਤੇ ਹਰ ਹਫ਼ਤੇ ਸਫਾਈ ਕਰਨਾ ਯਕੀਨੀ ਬਣਾਉਣ। ਬੁਖਾਰ ਆਉਣ ਦੀ ਸਥਿਤੀ ਵਿੱਚ ਤੁਰੰਤ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਟੈਸਟ ਅਤੇ ਇਲਾਜ ਕਰਵਾਉਣ ਲਈ ਵੀ ਕਿਹਾ ਗਿਆ ਅਤੇ ਗਰਮੀ ਦੇ ਦੌਰਾਨ ਦੁਪਹਿਰ ਦੇ ਸਮੇਂ ਘਰੋਂ ਬਾਹਰ ਨਾ ਨਿਕਲਣ, ਹਲਕੇ ਅਤੇ ਢਿੱਲੇ ਕੱਪੜੇ ਪਹਿਨਣ, ਵੱਧ ਤੋਂ ਵੱਧ ਪਾਣੀ ਪੀਣ ਅਤੇ ਜੇਕਰ ਕਿਸੇ ਨੂੰ ਚੱਕਰ ਆਉਣ, ਬੁਖਾਰ ਜਾਂ ਹੋਰ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ।
ਇਸ ਮੀਟਿੰਗ ਮੌਕੇ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ, ਜਿਲਾ ਟੀਕਾਕਰਨ ਅਫਸਰ ਡਾਕਟਰ ਰਿੰਕੂ ਚਾਵਲਾ ਡਾਕਟਰ ਨੀਲੂ ਚੁੱਘ,ਜਿਲਾ ਮਹਾਮਾਰੀ ਅਫਸਰ ਡਾਕਟਰ ਸੁਨੀਤਾ ਕੰਬੋਜ ਐੱਸ ਐਮ ਉ ਡਾਕਟਰ ਉਪਿੰਦਰ ਸਿੰਘ ਡਾਕਟਰ ਸੁਰੇਸ਼ ਕੰਬੋਜ ਡਾਕਟਰ ਪੰਕਜ ਚੌਹਾਨ ਨਗਰ ਕੌਂਸਲ ਤੋਂ ਇਉਂ ਰਜਨੀਸ਼ ਕੁਮਾਰ ਸੈਂਟਰੋ ਇੰਸਪੈਕਟਰ ਨਰੇਸ਼ ਖੇੜਾ ਮਾਸ ਮੀਡੀਆ ਬ੍ਰਾਂਚ ਤੋਂ ਦਿਵੇਸ਼ ਕੁਮਾਰ ਸੁਖਦੇਵ ਸਿੰਘ ਵਿਕੀ ਕੁਮਾਰ ਰਾਵਿੰਦਰ ਕੁਮਾਰ ਅਤੇ ਹੋਰ ਵਿਭਾਗਾਂ ਦੇ ਨੁਮਾਇੰਦੇ ਹਾਜਰ ਸੀ.
