ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ‘ਤੇ ਆਧਾਰਿਤ ਡਾਕੂਮੈਂਟਰੀ ਨੇ ਪਿੰਡਾਂ ਵਿੱਚ ਜਗਾਈ ਜਾਗਰੂਕਤਾ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਹਨਾਂ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਬੀਤੀ ਸ਼ਾਮ ਫਾਜ਼ਿਲਕਾ ਹਲਕਾ ਦੇ ਪਿੰਡ ਝੁੱਗੇ ਗੁਲਾਬ ਅਤੇ ਢਾਣੀ ਮੁਨਸ਼ੀ ਰਾਮ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਵਿਚਾਰਧਾਰਾ ਅਤੇ ਉਪਦੇਸ਼ਾਂ ‘ਤੇ ਆਧਾਰਿਤ 30 ਮਿੰਟ ਦੀ ਪ੍ਰੇਰਣਾਦਾਇਕ ਡਾਕੂਮੈਂਟਰੀ ਸ਼ੋਅ ਦਾ ਪ੍ਰਦਰਸ਼ਨ ਕੀਤਾ ਗਿਆ।

ਇਸ ਸ਼ੋਅ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਿੱਤੇ ਸਮਾਨਤਾ, ਮਨੁੱਖਤਾ, ਸਮਾਜਿਕ ਨਿਆਂ, ਭਾਈਚਾਰੇ, ਸੇਵਾ ਅਤੇ ਮਿਹਨਤ ਦੀ ਕਮਾਈ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਵਿੱਚ ਗੁਰੂ ਸਾਹਿਬ ਦੇ ਜੀਵਨ ਦੇ ਵੱਖ—ਵੱਖ ਪੱਖਾਂ, ਸਮਾਜਿਕ ਸੁਧਾਰਾਂ ਲਈ ਉਹਨਾਂ ਦੇ ਯੋਗਦਾਨ ਅਤੇ ਮਨੁੱਖੀ ਕਦਰਾਂ—ਕੀਮਤਾਂ ਨੂੰ ਅਪਣਾਉਣ ਦੇ ਸੰਦੇਸ਼ ਨੂੰ ਸਰਲ ਅਤੇ ਪ੍ਰਭਾਵਸ਼ਾਲੀ ਅੰਦਾਜ਼ ਵਿੱਚ ਦਰਸਾਇਆ ਗਿਆ।

ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਵਿਲੱਖਣ ਪਹਿਲ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਗੁਰੂਆਂ ਦੇ ਜੀਵਨ, ਵਿਚਾਰਾਂ ਅਤੇ ਸਮਾਜ ਨੂੰ ਦਿੱਤੇ ਅਮੁੱਲੇ ਯੋਗਦਾਨ ਬਾਰੇ ਜਾਣਕਾਰੀ ਮਿਲ ਰਹੀ ਹੈ।

Leave a Reply

Your email address will not be published. Required fields are marked *