ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਨੂੰ ਘਰ ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ ਦਸਤਾਵੇਜ਼ੀ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਫਾਜ਼ਿਲਕਾ ਦੇ ਪਿੰਡ ਚੱਕ ਰੁਹੇਲਾ, ਹਸਤਾ ਕਲਾਂ, ਨਵਾਂ ਹਸਤਾ, ਢਾਣੀ ਸੱਦਾ ਸਿੰਘ, ਦੋਨਾ ਨਾਨਕਾ ਤੇ ਤੇਜਾ ਰੁਹੇਲਾ ਸਮੇਤ ਵੱਖ-ਵੱਖ ਪਿੰਡਾਂ ਵਿਖੇ ਪਿੰਡ ਵਾਸੀਆਂ ਨੂੰ ਡਾਕੂਮੈਂਟਰੀ ਫਿਲਮ ਵਿਖਾਈ ਗਈ। ਪਿੰਡ ਵਾਸੀਆਂ ਨੇ ਪੂਰੇ ਉਤਸ਼ਾਹ ਤੇ ਵੱਧ ਚੜ੍ਹ ਕੇ ਫਿਲਮ ਵਿੱਚ ਹਿੱਸਾ ਲਿਆ ਤੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਤੇ ਅਧਾਰਿਤ ਪਿੰਡਾਂ ਵਿੱਚ ਦਸਤਾਵੇਜ਼ੀ ਦਿਖਾਉਣ ਲਈ ਵਿਸ਼ੇਸ ਉੱਦਮ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਵੈਨ ‘ਤੇ ਵੱਡੀ ਐਲ.ਈ.ਡੀ. ਸਕਰੀਨ ਲਗਾਈ ਗਈ ਹੈ ਜਿਸ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਦਸਤਾਵੇਜ਼ੀ ਸੰਖੇਪ, ਅਰਥਪੂਰਨ ਅਤੇ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤੇ ਸਮਾਜਿਕ ਬਰਾਬਰੀ, ਸਦਭਾਵਨਾ, ਸੱਚ, ਮਿਹਨਤ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਇਹ ਡਾਕੂਮੈਂਟਰੀ ਫਿਲਮ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਆਦਰਸ਼ਾਂ ਨਾਲ ਜੋੜਨ ਅਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦਾ ਇੱਕ ਮਹੱਤਵਪੂਰਨ ਉਪਰਾਲਾ ਸਾਬਤ ਹੋਵੇਗੀ।