ਮਾਪਿਆਂ ਦੀ ਭਾਗੀਦਾਰੀ ਨਾਲ ਸ਼ੁਰੂਆਤੀ ਬਚਪਨ ਸਿਖਿਆ ਨੂੰ ਮਿਲੀ ਨਵੀ ਰਫਤਾਰ

ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਨੂੰ ਮਜਬੂਤ ਬਣਾਉਣ ਲਈ ਵਿਭਾਗ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਅਨੁਪ੍ਰਿਆ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਵਿਭਾਗ ਵੱਲੋਂ ਈ.ਸੀ.ਈ ਦਿਵਸ ਮਨਾਇਆ ਗਿਆ , ਇਸ ਦਿਨ ਦਾ ਉਦੇਸ਼ ਮਾਪਿਆਂ ਅਤੇ ਭਾਈਚਾਰੇ ਵਿਚ 0-6 ਸਾਲ ਦੇ ਬਚਿਆਂ ਦੀ ਉਮਰ ਅਨੁਸਾਰ ਦੇਖਭਾਲ, ਖੇਡ-ਅਧਾਰਿਤ ਸਿਖਿਆ ਅਤੇ ਸੰਪੂਰਨ ਵਿਕਾਸ ਬਾਰੇ ਜਾਗਰੂਕਤਾ ਵਧਾਉਣਾ ਹੈ।
ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਬਾਲ ਵਿਕਾਸ ਵਿਭਾਗ ਵੱਲੋਂ ਫਾਜ਼ਿਲਕਾ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿਚ ਮਨਾਇਆ ਗਿਆ। ਇਸ ਦਿਨ ਦਾ ਮੁੱਖ ਉਦੇਸ਼ ਬਚਿਆਂ ਦੀ ਸਿਖਿਆ ਅਤੇ ਵਿਕਾਸ ਵਿਚ ਮਾਪਿਆਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਖੇਡ-ਅਧਾਰਿਤ ਤਰੀਕਿਆ ਰਾਹੀਂ ਬਚਿਆਂ ਦੀ ਉਮਰ ਅਨੁਸਾਰ ਦੇਖਭਾਲ, ਸਿਖਣ ਅਤੇ ਸਮੁੱਚੇ ਵਿਕਾਸ ਬਾਰੇ ਮਾਪਿਆਂ ਅਤੇ ਕਮਿਉਨਿਟੀ ਮੈਂਬਰਾਂ ਵਿਚ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਭਾਗੀਦਾਰੀ ਅਤੇ ਸਹਿਯੋਗ ਨਾਲ ਬਚਿਆਂ ਦਾ ਸਰਵਪੱਖੀ ਵਿਕਾਸ ਹੋਵੇਗਾ।
ਉਨ੍ਹਾਂ ਵੱਲੋ ਜਾਣਕਾਰੀ ਦਿੰਦਿਆ ਕਿਹਾ ਕਿ ਕਿ ਜਿਲ੍ਹੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿਖੇ ਹਰ ਮਹੀਨੇ ਇਸ ਪ੍ਰੋਗਰਾਮ ਅਧੀਨ ਬਚੇ ਦੇ ਉਮਰ ਅਨੁਸਾਰ ਵਿਕਾਸ ਸਬੰਧੀ ਅਨੇਕਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹੜਾਂ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਗਏ ਰਾਹਤ ਕੇਂਦਰਾ ਵਿਚ ਵੀ ਇਸ ਮੁਹਿੰਮ ਸੰਬਧੀ ਜਾਣਕਾਰੀ ਦਿੱਤੀ ਗਈ |

Leave a Reply

Your email address will not be published. Required fields are marked *