ਜਲਦ ਪਹਿਚਾਣ ਨਾਲ ਤਪਦਿਕ ਦਾ ਇਲਾਜ ਪੂਰਨ ਤੌਰ ਤੇ ਸੰਭਵ ਅਤੇ ਤਪਦਿਕ ਨੂੰ ਫੈਲਣ ਤੋਂ ਰੋਕਣ ਵਿੱਚ ਸਹਾਈ ਹੁੰਦਾ ਹੈ: ਡਾਕਟਰ ਨੀਲੂ ਚੁੱਘ

ਸਿਹਤ ਵਿਭਾਗ,ਪੰਜਾਬ ਵੱਲੋਂ ਲੋਕਾਂ ਨੂੰ ਤੰਦਰੁਸਤ ਰੱਖਣ ਅਤੇ ਤਪਦਿਕ ਦੀ ਬਿਮਾਰੀ ਨੂੰ ਸਮਾਜ ਵਿੱਚੋਂ ਖਤਮ ਕਰਨ ਦੇ ਟੀਚੇ ਨਾਲ ਨੈਸ਼ਨਲ ਤਪਦਿਕ ਐਲੀਮੀਨੇਸ਼ਨ ਪ੍ਰੋਗ੍ਰਾਮ ਚੱਲ ਰਿਹਾ ਹੈ। ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫਾਜ਼ਿਲਕਾ ਦੀ ਉਚੇਚੀ ਨਿਗਰਾਨੀ ਵਿੱਚ ਡਾਕਟਰ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ ਅਤੇ ਡਾਕਟਰ ਨੀਲੂ ਚੁੱਘ ਜ਼ਿਲ੍ਹਾ ਤਪਦਿਕ ਅਫ਼ਸਰ ਫਾਜ਼ਿਲਕਾ ਦੀ ਦੇਖਰੇਖ ਵਿੱਚ ਜ਼ਿਲ੍ਹਾ ਫਾਜ਼ਿਲਕਾ ਵਿੱਚ ਇਹ ਪ੍ਰੋਗ੍ਰਾਮ ਸਫ਼ਲਤਾਪੂਰਵਕ ਚੱਲ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਨੀਲੂ ਚੁੱਘ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ 15 ਦਿਨਾਂ ਤੋਂ ਜ਼ਿਆਦਾ ਖਾਂਸੀ, ਸ਼ਾਮ ਦੇ ਸਮੇਂ ਬੁਖਾਰ ਭਾਰ ਘਟਨਾ, ਭੁੱਖ ਨਾ ਲੱਗਣਾ, ਸਾਹ ਲੈਣ ਵਿੱਚ ਦਿੱਕਤ ਆਵੇ ਤਾਂ ਤਪਦਿਕ ਹੋ ਸਕਦੀ ਹੈ। ਇਸ ਸਮੇਂ ਸਰਕਾਰੀ ਸਿਹਤ ਸੰਸਥਾ ਦੇ ਮਾਹਿਰ ਡਾਕਟਰ ਨਾਲ ਸਲਾਹ ਕੀਤੀ ਜਾਵੇ ਅਤੇ ਟੈਸਟ ਕਰਵਾਏ ਜਾਣ। ਸਰਕਾਰੀ ਸਿਹਤ ਸੰਸਥਾਵਾਂ ਵਿੱਚ ਤਪਦਿਕ ਦਾ ਇਲਾਜ ਮੁਫਤ ਉਪਲੱਬਧ ਹੈ।

ਉਹਨਾਂ ਤਪਦਿਕ ਦੇ ਮਰੀਜ਼ਾਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਡਾਕਟਰ ਦੀ ਸਲਾਹ ਅਨੁਸਾਰ ਦਵਾਈਆਂ ਦਾ ਪੂਰਾ ਕੋਰਸ ਕਰੋ, ਦੂਜਿਆ ਨਾਲ ਨੇੜਲੇ ਸੰਪਰਕ ਤੋਂ ਪ੍ਰਹੇਜ਼ ਕਰੋ ਖਾਸ ਕਰਕੇ ਇਲਾਜ ਦੇ ਸ਼ੁਰੂਆਤੀ ਪੜ੍ਹਾਅ ਵਿੱਚ, ਬਿਸਤਰੇ ਅਤੇ ਕੱਪੜੇ ਅਲੱਗ ਰੱਖੋ, ਮਾਸਕ ਦੀ ਵਰਤੋਂ ਕਰੋ, ਹਵਾਦਾਰ ਕਮਰਿਆਂ ਵਿੱਚ ਰਹੋ, ਆਪਣੇ ਆਲੇ-ਦੁਆਲੇ ਅਤੇ ਨਿੱਜੀ ਸਾਫ਼-ਸਫ਼ਾਈ ਦਾ ਧਿਆਨ ਰੱਖੋ, ਸੰਤੁਲਿਤ ਭੋਜਨ ਖਾਓ, ਜ਼ਿਆਦਾ ਮਾਤਰਾ ਵਿੱਚ ਪਾਣੀ ਪੀਓ, ਸ਼ਰਾਬ ਅਤੇ ਤੰਬਾਕੂ ਤੋਂ ਪ੍ਰਹੇਜ਼ ਕਰੋ ।

ਉਹਨਾਂ ਦੱਸਿਆ ਕਿ ਤਪਦਿਕ ਦੀ ਦਵਾਈ ਖਾ ਰਹੇ ਮਰੀਜ਼ਾਂ ਵਿੱਚ ਅਕਸਰ ਕਮਜ਼ੋਰੀ ਆ ਜਾਂਦੀ ਹੈ ਜਿਸ ਕਾਰਨ ਉਹ ਪੂਰੀ ਤਰ੍ਹਾਂ ਠੀਕ ਨਹੀਂ ਹੁੰਦੇ। ਜੇਕਰ ਤਪਦਿਕ ਦੇ ਮਰੀਜ਼ ਨੂੰ ਦਵਾਈ ਦੇ ਨਾਲ ਨਾਲ ਪੂਰੀ ਅਤੇ ਸੰਤੁਲਤ ਖੁਰਾਕ ਮਿਲ ਜਾਵੇ ਤਾਂ ਉਹ ਠੀਕ ਹੋ ਜਾਂਦਾ ਹੈ । ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਤਪਦਿਕ ਦੇ ਮਰੀਜਾਂ ਨੂੰ ਪ੍ਰੋਟੀਨ ਭਰਪੂਰ ਖੁਰਾਕ ਲਈ ਮਹੀਨਾਵਾਰ ਰਾਸ਼ੀ ਦਿੱਤੀ ਜਾਂਦੀ ਹੈ। ਇਸ ਸਮੇਂ ਜ਼ਿਲ੍ਹਾ ਮਾਸ ਮੀਡੀਆ ਅਫਸਰ ਵਿਨੋਦ ਖੁਰਾਣਾ, ਡਿਪਟੀ ਮਾਸ ਮੀਡੀਆ ਅਫਸਰ ਮਨਬੀਰ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ, ਦਿਵੇਸ਼ ਕੁਮਾਰ, ਮਲਟੀ ਪਰਪਜ਼ ਹੈਲਥ ਵਰਕਰ ਵਿੱਕੀ ਕੁਮਾਰ ਹਾਜ਼ਰ ਹਨ।

Leave a Reply

Your email address will not be published. Required fields are marked *