ਬਜ਼ੁਰਗਾਂ ਦੀ ਸਿਹਤ ਸੁਧਾਰ ਵਾਸਤੇ ਅਤੇ ਆਰਥਿਕ ਪੱਧਰ ਉੱਚਾ ਚੁੱਕਣ ਲਈ ਉਪਰਾਲੇ ਜਾਰੀ  – ਜਗਦੀਪ ਕੰਬੋਜ ਗੋਲਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਸਿਹਤ, ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ | ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ ਸਦਕਾ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਸ਼ੁਰੂ ਕੀਤੀ ਗਈ ਜਿਸ ਤਹਿਤ ਲੜੀ ਵਾਰ ਕੈੰਪ ਲਗਾਏ ਜਾ ਰਹੇ ਹਨ |  ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਫਸਰ ਨਵੀਨ ਗਡਵਾਲ  ਦੀ ਅਗਵਾਈ ਹੇਠ ਚਲਾਏ ਜਾ ਰਹੇ ਕੈੰਪ ਦੌਰਾਨ ਵਿਧਾਇਕ ਜਲਾਲਾਬਾਦ ਸ਼੍ਰੀ ਜਗਦੀਪ ਕੰਬੋਜ ਗੋਲਡੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤੀ |

ਵਿਧਾਇਕ ਸ਼੍ਰੀ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੀ ਬਜ਼ੁਰਗ ਆਬਾਦੀ ਦਾ ਸਨਮਾਨ ਅਤੇ ਸਹਾਇਤਾ ਕਰਨ ਪ੍ਰਤੀ ਸੂਬਾ ਸਰਕਾਰ ਦੀ ਲੋਕ-ਪੱਖੀ ਪਹੁੰਚ ਨੂੰ ਦਰਸਾਉਂਦੀ ਹੈ |ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀ ਸਿਹਤ ਅਤੇ ਸਮਾਜਿਕ ਸੁਰੱਖਿਆ ਮਾਨ ਸਰਕਾਰ ਦੀ ਜ਼ਿੰਮੇਵਾਰੀ ਹੈ।ਉਨਾ ਕਿਹਾ ਕਿ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਬਜੁਰਗ ਨਾਗਰਿਕਾਂ ਦੀ ਭਲਾਈ ਲਈ ਮੈਡੀਕਲ ਚੈੱਕਅਪ ਦੇ ਤਹਿਤ ਜਨਰਲ ਮੈਡੀਕਲ, ਆਰਥੋ, ਕੰਨਾਂ, ਗਲਾ ਤੇ ਨਕ, ਅੱਖਾਂ ਦਾ ਚੈੱਕਅਪ, ਹੋਮਿਓਪੈਥੀ, ਆਯੁਰਵੈਦਿਕ ਚੈੱਕਅਪ, ਐਲਿਮਕੋ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਬੁਢਾਪਾ ਪੈਨਸ਼ਨ ਸੇਵਾਵਾਂ ਦਿੱਤੀਆਂ ਗਈਆਂ।

ਉਨ੍ਹਾ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਸ ਯੋਜਨਾ ਤਹਿਤ ਹਰੇਕ ਪਰਿਵਾਰ ਦਾ 10 ਲੱਖ ਦਾ ਸਿਹਤ ਬੀਮਾ ਕਾਰਡ ਬਣੇਗਾ ਤੇ ਲੋਕ ਆਪਣਾ 10 ਲੱਖ ਤੱਕ ਦਾ ਸਾਲਾਨਾ ਇਲਾਜ ਸਰਕਾਰੀ ਤੇ ਮਨਜ਼ੂਰਸੁਦਾ ਪ੍ਰਾਈਵੇਟ ਹਸਪਤਾਲਾਂ ਵਿੱਚ ਕਰਵਾ ਸਕਣਗੇ ਤੇ ਇਹ ਇਲਾਜ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਹੋਵੇਗਾ। ਉਨ੍ਹਾਂ ਕਿਹਾ ਕਿ ਵਸਨੀਕ ਆਪਣਾ ਆਧਾਰ ਕਾਰਡ ਤੇ ਵੋਟ ਕਾਰਡ ਨਾਲ ਲੈ ਕੇ ਆਪਣਾ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਵਾ ਲੈਣ, ਇਹ ਕਾਰਡ ਪਿੰਡ ਪਿੰਡ ਜਾ ਕੇ ਵੀ ਬਣਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਕਾਰਡ ਦੀ ਮਦਦ ਨਾਲ ਬਜ਼ੁਰਗ ਅਵਸਥਾ ਦੇ ਲੋਕਾਂ ਨੂੰ ਰਾਹਤ ਮਿਲੇਗੀ|

ਇਸ ਮੌਕੇ ਦੇਵਰਾਜ ਸ਼ਰਮਾ ਸੀ ਡੀ ਪੀ ਓ ਨਵਦੀਪ ਕੋਰ, ਨੇਹਾ, ਨਵਨੀਤ ਅਤੇ ਸਮੂਹ ਇਲਾਵਾ ਵਿਭਾਗ ਦੇ ਅਧਿਕਾਰੀ ਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ |

Leave a Reply

Your email address will not be published. Required fields are marked *