ਭਾਰਤ ਚੋਣ ਕਮਿਸ਼ਨ ਅਤੇ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ( ਐਸ ਆਈ ਆਰ ) ਨੂੰ ਪੂਰੀ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵਲੋਂ ਕੀਤਾ ਗਿਆ।
ਉਹਨਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਐਸ.ਆਈ.ਆਰ. ਸਬੰਧੀ ਬੀਐਲਓਜ਼ ਨੂੰ15 ਜੂਨ, 2026 ਤੋਂ 24 ਜੂਨ 2026 ਤੱਕ ਟਰੇਨਿੰਗ ਦਿੱਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਅਧੀਨ ਜਿਲ੍ਹੇ ਵਿੱਚ 25 ਜੂਨ,2026 ਤੋਂ 24 ਜੁਲਾਈ, 2026 ਤੱਕ ਬੀਐਲਓਜ਼ ਘਰ-ਘਰ ਜਾ ਕੇ ਵੋਟਰਜ਼ ਦੇ ਫਾਰਮ ਭਰਵਾਉਣਗੇ।ਇਸ ਕਾਰਜ ਲਈ ਫਾਜ਼ਿਲਕਾ ਜ਼ਿਲ੍ਹੇ ਵਿੱਚ 829 ਬੂਥਾਂ ਤੇ 829 ਬੀ.ਐਲ.ਓਜ, 90 ਬੀ.ਐਲ.ਓ ਸੁਪਰਵਾਈਜ਼ਰ, 4 ਚੋਣਕਾਰ ਰਜਿਸਟ੍ਰੇਸ਼ਨ ਅਫਸਰ ਅਤੇ 2 ਸਹਾਇਕ ਚੋਣਕਾਰ ਰਜਿਸ੍ਰਟੇਸ਼ਨ ਅਫਸਰ ਪ੍ਰਤੀ ਹਲਕਾ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੈ ਵਿੱਚ 7,75,287 ਵੋਟਰ ਹਨ । ਜਿਸ ਅਨੁਸਾਰ ਹਰੇਕ ਬੀ.ਐਲ.ਓ ਨੂੰ ਔਸਤ 935 ਵੋਟਰਾਂ ਦੀ ਐਸਆਈਆਰ ਕਰਨੀ ਹੋਵੇਗੀ।
ਉਹਨਾਂ ਦੱਸਿਆ ਕਿ ਐੱਸ.ਆਈ.ਆਰ ਅਧੀਨ ਜ਼ਿਲ੍ਹੇ ਦੇ 7,75,287 ਵੋਟਰਾਂ ਵਿੱਚੋਂ 6,72,985 ਵੋਟਰ 2003 ਦੀ ਵੋਟਰ ਸੂਚੀ ਨਾਲ ਮੈਪ ਕਰ ਦਿੱਤੇ ਗਏ ਹਨ ਜੋ ਕਿ ਤਕਰੀਬਨ 86.8 ਪ੍ਰਤੀਸ਼ਤ ਬਣਦਾ ਹੈ। ਭਾਵੇਂ ਕਿ ਸਾਰੇ ਵੋਟਰਾਂ ਨੂੰ ਐੱਸ.ਆਈ.ਆਰ ਅਧੀਨ ਫਾਰਮ ਭਰਨਾ ਜਰੂਰੀ ਹੈ, ਫਿਰ ਵੀ ਮੈਪ ਕੀਤੇ ਹੋਏ ਵੋਟਰਾਂ ਲਈ SIR ਦੀ ਪ੍ਰਕਿਰਿਆ ਕਾਫੀ ਆਸਾਨ ਹੋਵੇਗੀ।
ਜੇਕਰ ਕੋਈ ਵੋਟਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਅਧੀਨ Enumeration Form ਨਹੀਂ ਭਰਦਾ ਹੈ ਤਾ ਉਸ ਨੂੰ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ ਜੋ ਮਿਤੀ 31.07.2026 ਨੂੰ ਪ੍ਰਕਾਸਿਤ ਕੀਤੀ ਜਾਵੇਗੀ। ਦਾਅਵੇ ਅਤੇ ਇਤਰਾਜ ਮਿਤੀ 30.08.2026 ਤੱਕ ਲਏ ਜਾਣਗੇ ਜਿਹਨਾਂ ਦਾ ਨਿਪਟਾਰਾ ਮਿਤੀ 28.09.2026 ਤੱਕ ਕਰਦੇ ਹੋਏ ਮਿਤੀ 01.10.2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ। ਸਪੈਸ਼ਲ ਇੰਟੈਂਸਿਵ ਰਿਵੀਜ਼ਨ ਅਧੀਨ ਹੀ ਪੋਲਿੰਗ ਸਟੇਸ਼ਨਾ ਨੂੰ ਤਰਕ ਸੰਗਤ ਕਰਨ ਦਾ ਕਾਰਜ ਮਿਤੀ 24.07.2026 ਤੱਕ ਕੀਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਪੋਲਿੰਗ ਸਟੇਸ਼ਨ ਤੇ ਵੋਟਰਾਂ ਦੀ ਗਿਣਤੀ 1200 ਤੋਂ ਵੱਧ ਨਾ ਹੋਵੇ।
ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀਆਂ ਦੇ ਸਪੈਸ਼ਲ ਇੰਨਟੈਨਸਿਵ ਰਵੀਜ਼ਨ ਵਿੱਚ ਬੀ.ਐਲ.ਓ. ਨੂੰ ਪੂਰਾ ਸਹਿਯੋਗ ਦੇਣ। ਇਸ ਦੇ ਨਾਲ ਨਾਲ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਨਿਯੁਕਤ ਕਰਨ ਲਈ ਅਪੀਲ ਕੀਤੀ ਜਾਂਦੀ ਹੈ। ਰਾਜਨੀਤਿਕ ਪਾਰਟੀਆਂ ਦੀ ਸਪੈਸ਼ਲ ਇੰਨਟੈਨਸਿਵ ਰਵੀਜ਼ਨ ਵਿੱਚ ਸਮੂਲੀਅਤ ਵਧਾਉਣ ਲਈ ਬੀ.ਐਲ.ਏ. ਨੂੰ ਦਿਨ ਵਿੱਚ ਵੱਧ ਤੋਂ ਵੱਧ 50 ਫਾਰਮ ਮੁੱਢਲੀ ਪ੍ਰਕਾਸ਼ਨਾ ਤੱਕ ਜਮ੍ਹਾਂ ਕਰਵਾਉਣ ਦੀ ਮਨਜੂਰੀ ਦਿੱਤੀ ਗਈ ਹੈ।
ਉਨ੍ਹਾਂ ਜਿਲ੍ਹੇ ਦੇ ਸਮੂਹ ਵੋਟਰਾਂ ਨੂੰ ਯਕੀਨ ਦਵਾਇਆ ਜਾਂਦਾ ਹੈ ਕਿ ਸਪੈਸ਼ਲ ਇੰਨਟੈਨਸਿਵ ਰਵੀਜਨ ਪਾਰਦਰਸੀ ਢੰਗ ਨਾਲ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਮੂਹ ਰਾਜਨੀਤਿਕ ਪਾਰਟੀਆਂ ਨਾਲ ਸਮੇਂ ਸਮੇਂ ਤੇ ਵਿਚਾਰ ਵਟਾਂਦਰਾ ਕਰਕੇ ਵੋਟਰਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣਗੀਆਂ। ਵੋਟਰ 1950 ਹੈਲਪਲਾਈਨ ਅਤੇ voters.eci.gov.in ਤੇ ਜਾਣਕਾਰੀ ਅਤੇ ਵੋਟਰ ਸੂਚੀ ਵਿੱਚ ਆਪਣੇ ਇੰਦਰਾਜ ਸਬੰਧੀ ਫਾਰਮ ਭਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਜਿਲ੍ਹੇ ਦੇ ਹਰੇਕ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਵੋਟਰ ਸੂਚੀ ਵਿੱਚੋ ਬਾਹਰ ਕਰਨਾ ਹੋਵੇਂਗਾ।
