ਚੌਣ ਕਮਿਸ਼ਨ ਵੱਲੋਂ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) ਦਾ ਸੋਧਿਆ ਹੋਇਆ ਸ਼ਡਿਊਲ ਜਾਰੀ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫਾਜਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਲਈ ਪਹਿਲਾਂ ਜਾਰੀ ਕੀਤੇ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) ਦੇ ਸ਼ਡਿਊਲ ਵਿੱਚ ਤਬਦੀਲੀ ਕਰਨ ਉਪਰੰਤ ਸੋਧਿਆ ਹੋਇਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਸੋਧੇ ਸ਼ਡਿਊਲ ਅਨੁਸਾਰ ਐਨਿਊਮਰੇਸ਼ਨ ਫੇਜ਼ (ਘਰ-ਘਰ ਸਰਵੇ) ਹੁਣ ਮਿਤੀ 03 ਅਗਸਤ 2026 ਤੱਕ ਚੱਲੇਗਾ, ਵੋਟਰ ਸੂਚੀ ਦੀ ਡਰਾਫਟ ਪਬਲੀਕੇਸ਼ਨ ਹੁਣ ਮਿਤੀ 13 ਅਗਸਤ 2026 ਨੂੰ, ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਮਿਤੀ ਹੁਣ 13 ਅਗਸਤ 2026 ਤੋਂ 12 ਸਤੰਬਰ 2026 ਤੱਕ ਅਤੇ ਨੋਟਿਸ ਫੇਜ਼/ਦਾਅਵੇ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਮਿਤੀ ਹੁਣ 13 ਅਗਸਤ 2026 ਤੋਂ 08 ਅਕਤੂਬਰ 2026 ਤੱਕ ਹੋਵੇਗੀ। ਇਸ ਤੋਂ ਇਲਾਵਾ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ / ਰੀਅਰੇਂਜਮੈਂਟ ਦੀ ਪ੍ਰਕਿਰਿਆ ਹੁਣ ਮਿਤੀ 03 ਅਗਸਤ 2026 ਤੱਕ ਮੁਕੰਮਲ ਕੀਤੀ ਜਾਵੇਗੀ ਅਤੇ ਵੋਟਰ ਸੂਚੀ ਦੀ ਫਾਈਨਲ ਪਬਲੀਕੇਸ਼ਨ (ਅੰਤਿਮ ਪ੍ਰਕਾਸ਼ਨਾ) ਜੋ ਕਿ ਪਹਿਲਾਂ ਮਿਤੀ 01 ਅਕਤੂਬਰ 2026 ਨੂੰ ਕੀਤੀ ਜਾਣੀ ਸੀ, ਹੁਣ ਮਿਤੀ 12 ਅਕਤੂਬਰ 2026 ਨੂੰ ਕੀਤੀ ਜਾਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੋਟਰਾਂ/ਨਾਗਰਿਕਾਂ ਵੱਲੋਂ ਐਸ.ਆਈ.ਆਰ ਸਬੰਧੀ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਲਈ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਫ੍ਰੀ ਨੰਬਰ 1950  ‘ਤੇ ਸੰਪਰਕ ਕੀਤਾ ਜਾ ਸਕਦਾ ਹੈ।  ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ/ਵੋਟਰਾਂ ਨੂੰ ਵਿਸ਼ੇਸ਼ ਗਹਿਰੀ ਸੁਧਾਈ ਦੌਰਾਨ ਸਹਿਯੋਗ ਦੀ ਅਪੀਲ ਕੀਤੀ ਤਾਂ ਜੋ ਵੋਟਰ ਸੂਚੀ ਨੂੰ ਸੋਧਣ ਦੀ ਇਸ ਮਹੱਤਪੂਰਨ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਅਤੇ ਪਾਰਦਰਸ਼ਤਾ ਨਾਲ ਪੂਰਾ ਕੀਤਾ ਜਾ ਸਕੇ। ਉਨ੍ਹਾਂ ਸਮੂਹ ਯੋਗ ਵੋਟਰਾਂ, ਖਾਸ ਕਰਕੇ ਨੌਜਵਾਨਾਂ ਅਤੇ ਨਵੇਂ ਯੋਗ ਬਣੇ ਵੋਟਰਾਂ ਨੂੰ ਅਪੀਲ ਕੀਤੀ ਕਿ ਆਪਣੇ ਅਤੇ ਆਪਣੇ ਪਰਿਵਾਰ ਦੇ ਹਰ ਯੋਗ ਮੈਂਬਰ ਦੀ ਵੋਟ ਬਣਵਾਉਣ ਅਤੇ ਸਾਰੇ ਲੋੜੀਂਦੇ ਫਾਰਮ ਸਮੇਂ ਸਿਰ ਬੀ.ਐਲ.ਓ. ਕੋਲ ਜਮ੍ਹਾਂ ਕਰਵਾਉਣ।

Leave a Reply

Your email address will not be published. Required fields are marked *