ਜ਼ਿਲ੍ਹੇ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਮਿਲੇਗਾ ਹੁਲਾਰਾ, ਡਾਕਟਰੀ ਉਪਕਰਨਾਂ ਤੇ ਜੀ.ਪੀ.ਐਸ ਨਾਲ ਲੈਸ ਹਨ ਨਵੀਆਂ ਐਂਬੂਲੈਂਸਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਇਤਿਹਾਸਕ ਫੈਸਲੇ ਕਰ ਰਹੀ ਹੈ ਜਿਸ ਤਹਿਤ ਰਾਜ ਸਰਕਾਰ ਵੱਲੋਂ ਮਰੀਜ਼ਾਂ ਨੂੰ ਐਮਰਜੈਂਸੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬੇ ਅੰਦਰ 46 ਅਤਿ ਆਧੁਨਿਕ ਨਵੀਆਂ ਐਬੂਲੈਂਸਾਂ ਤਾਇਨਾਤ ਕੀਤੀਆਂ ਗਈਆਂ ਹਨ।

ਇਹ ਜਾਣਕਾਰੀ ਵਿਧਾਇਕ ਐਡਵੋਕੇਟ ਲਖਬੀਸਿੰਘ ਰਾਏ ਨੇ ਜ਼ਿਲ੍ਹਾ ਹਸਪਤਾਲ ਤੋਂ ਤਿੰਨ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਦਿੱਤੀ।

ਵਿਧਾਇਕ ਰਾਏ ਨੇ ਕਿਹਾ ਕਿ ਨਵੀਆਂ ਐਂਬੂਲੈਂਸਾਂ ਤਾਇਨਾਤ ਕਰਨ ਨਾਲ ਸੂਬੇ ਦੇ ਐਮਰਜੈਂਸੀ ਐਬੂਲੈਂਸ ਫਲੀਟ ਦੀ ਗਿਣਤੀ 371 ਹੋ ਗਈ ਹੈ ਜਿਸ ਨਾਲ ਇਸ ਦੀਆਂ ਜੀਵਨ ਰੱਖਿਆ ਸਮਰੱਥਾਵਾਂ ਵਿੱਚ ਵਾਧਾ ਹੋਇਆ ਹੈ ।ਉਹਨਾਂ ਕਿਹਾ ਕਿ ਇਹ ਐਂਬੂਲੈਂਸਾਂ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਤਾਇਨਾਤ ਕੀਤੀਆਂ ਜਾਣਗੀਆਂ ਜਿਨਾਂ ਦਾ ਮਰੀਜ਼ਾਂ ਨੂੰ ਵੱਡਾ ਫਾਇਦਾ ਹੋਵੇਗਾ। ਉਹਨਾਂ ਕਿਹਾ ਕਿ ਇਹ ਐਬੂਲੈਂਸਾਂ ਅਤਿ ਆਧੁਨਿਕ ਮੈਡੀਕਲ ਉੱਪਕਰਣਾਂ ਨਾਲ ਲੈਸ ਹਨ ਅਤੇ ਇਨ੍ਹਾਂ ਵਿੱਚ ਐੰਬੂ ਬੈਗ, ਜੀਵਨ ਰੱਖਿਅਕ ਦਵਾਈਆਂ, ਤੁਰੰਤ ਰਿਸਪਾਂਸ ਨੂੰ ਯਕੀਨੀ ਬਣਾਉਣ ਲਈ ਜੀ.ਪੀ.ਐਸ ਅਧਾਰਤ ਟਰੈਕਿੰਗ ਸਿਸਟਮ ਵੀ ਲੱਗਿਆ ਹੋਇਆ ਹੈ।

ਵਿਧਾਇਕ ਲਖਬੀਰ ਸਿੰਘ ਰਾਏ ਨੇ ਦੱਸਿਆ ਕਿ ਸ਼ਹਿਰੀ ਖੇਤਰ ਵਿੱਚ 15 ਮਿੰਟ ਅਤੇ ਪੇਂਡੂ ਖੇਤਰ ਵਿੱਚ 20 ਮਿੰਟਾਂ ਵਿੱਚ ਲੋੜਵੰਦ ਮਰੀਜ਼ਾਂ ਤੱਕ ਐਂਬੂਲੈਂਸ ਪਹੁੰਚ ਕਰੇਗੀ ਜੋ ਕਿ ਜਿਲੇ ਵਿੱਚ ਸਭ ਤੋਂ ਬਿਹਤਰ ਤੇ ਕੌਮੀ ਮਾਪਦੰਡਾਂ ਦੇ ਮੁਤਾਬਕ ਹੈ।

ਇਸ ਮੌਕੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਇਹਨਾਂ ਐਬੂਲੈਂਸਾਂ ਦੇ ਆਉਣ ਨਾਲ ਐਮਰਜੈਂਸੀ ਦੌਰਾਨ ਲੋੜਵੰਦ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ ਨਾਲ ਕੀਮਤੀ ਜਾਨਾਂ ਬਚਾਉਣ ਲਈ ਮਦਦ ਮਿਲੇਗੀ।

ਫੋਟੋ ਕੈਪਸ਼ਨ : ਵਿਧਾਇਕ ਲਖਬੀਰ ਸਿੰਘ ਰਾਏ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ

Leave a Reply

Your email address will not be published. Required fields are marked *