ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ

ਚੰਡੀਗੜ੍ਹ, 24 ਅਕਤੂਬਰ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਤੌਰ ‘ਤੇ ਸੱਦਾ ਦੇਣ ਲਈ ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਅੱਜ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕੀਤੀ ਗਈ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨਾਲ ਮਿਲ ਕੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਯਾਦਗਾਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ।

ਇਸੇ ਦੌਰਾਨ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਇਸ ਤੋਂ ਇਲਾਵਾ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ।

ਇਹ ਮੁਲਾਕਾਤਾਂ ਪੰਜਾਬ ਸਰਕਾਰ ਦੀ ਉਸ ਪਹਿਲਕਦਮੀ ਦਾ ਹਿੱਸਾ ਹਨ, ਜਿਸਦਾ ਉਦੇਸ਼ ‘ਹਿੰਦ ਦੀ ਚਾਦਰ’ ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਪੰਜਾਬ ਵਿੱਚ ਕਰਵਾਏ ਜਾ ਰਹੇ ਇਤਿਹਾਸਕ ਸਮਾਗਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੈ।

WhatsApp Image 2025-10-24 at 16.32.56_63263f5f.jpg

Leave a Reply

Your email address will not be published. Required fields are marked *