ਸਰਕਾਰ ਦੇ ਸ਼ਾਨਦਾਰ 4  ਸਾਲ : ਭਗਵੰਤ ਸਿੰਘ ਮਾਨ ਦੇ ਨਾਲ  :  ਪ੍ਰੋਗਰਾਮ ਸੰਵਾਦ ਆਯੋਜਿਤ

ਪੰਜਾਬ ਦੇ ਲੋਕ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਤੋਂ ਬਹੁਤ ਹੀ ਖੁਸ਼ ਹਨ , ਕਿਉਂਕਿ ਜਿਸ ਉਤਸ਼ਾਹ ਅਤੇ ਉਮੀਦਾਂ ਦੇ ਨਾਲ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ, ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਪੂਰੀ ਤਰ੍ਹਾਂ ਖਰੀ ਉੱਤਰੀ  ਹੈ! ਇਹ ਪ੍ਰਗਟਾਵਾ ਹਲਕਾ ਇੰਚਾਰਜ ਅਬੋਹਰ ਸ੍ਰੀ ਅਰੁਣ ਨਾਰੰਗ ਨੇ ਸਰਕਾਰ ਦੇ ਸ਼ਾਨਦਾਰ 4  ਸਾਲ ਭਗਵੰਤ ਸਿੰਘ ਮਾਨ ਦੇ ਨਾਲ ਤੇ ਪਿੰਡ ਗੁਮਜਾਲ ਵਿਖੇ ਆਯੋਜਿਤ ਪ੍ਰੋਗਰਾਮ ਸੰਵਾਦ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ!
ਉਨ੍ਹਾਂ ਕਿਹਾ ਕਿ ਜੋ ਵਾਅਦੇ ਅਤੇ ਜੋ ਗਰੰਟੀਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਹੋਰਾਂ ਵੱਲੋਂ ਸੂਬੇ ਦੇ ਲੋਕਾਂ ਨਾਲ ਨੂੰ ਦਿੱਤੀਆਂ ਗਈਆਂ ਸਨ, ਉਹਨਾਂ ਨੂੰ ਇੱਕ- ਇੱਕ ਕਰਕੇ ਪੂਰਾ ਕਰ ਲਿਆ ਗਿਆ ਹੈ। ਉਹਨਾਂ ਕਿਹਾ ਕਿ  ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ  ਦੀ ਸਹੂਲਤ ਲੋਕਾਂ ਨੂੰ ਦਿੱਤੀ ਗਈ, ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੰਜਾਬ ਦੇ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਦਿੱਤਾ ਗਿਆ ਅਤੇ ਕੱਚੇ ਮੁਲਾਜ਼ਮਾਂ ਨੂੰ ਵੱਡੇ ਪੱਧਰ ਤੇ ਪੱਕੇ ਕੀਤਾ ਗਿਆ!


ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਵਿੱਚ ਸਰਕਾਰ ਹੋਂਦ ਵਿੱਚ ਆਉਂਦੇ ਸਾਰ ਕੁਝ ਦਿਨਾਂ ਵਿੱਚ ਪੰਜਾਬ ਦੇ ਲੋਕਾਂ ਲਈ ਬਿਜਲੀ ਤੇ 600 ਯੂਨਿਟ ਪ੍ਰਤੀ ਬਿੱਲ ਮੁਆਫ ਕੀਤੀ ਗਈ,  ਜਿਸ ਦੇ ਚਲਦਿਆਂ ਅੱਜ ਲੋਕਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ, ਇਸ ਦੇ ਨਾਲ ਹੀ ਪੰਜਾਬ ਵਿੱਚ ਥਾਂ-ਥਾਂ ਖੋਲੇ ਗਏ ਮੁਹੱਲਾ ਕਲੀਨਿਕਾਂ ਦੇ ਵਿੱਚ ਵਧੀਆ ਮਾਹਿਰ ਡਾਕਟਰਾਂ ਦੀ ਟੀਮ ਕੰਮ ਕਰ ਰਹੀ ਹੈ, ਜਿੱਥੇ ਰੋਜ਼ਾਨਾ ਲੱਖਾਂ ਦੀ ਗਿਣਤੀ ਦੇ ਵਿੱਚ ਮਰੀਜ਼ ਪਹੁੰਚ ਕੇ ਆਪਣੀ ਸਿਹਤ ਨਾਲ ਸੰਬੰਧਿਤ ਮਾਹਰ ਡਾਕਟਰਾਂ ਦੀ ਟੀਮ ਤੋਂ ਜਾਂਚ ਕਰਵਾਉਂਦੇ ਹਨ ਤੇ ਦਵਾਈਆਂ ਤੇ ਸਿਹਤ ਸੁਵਿਧਾਵਾਂ ਮੁਫਤ ਦਿੱਤੀਆਂ ਜਾਂਦੀਆਂ ਹਨ । ਸਰਕਾਰੀ ਸਕੂਲਾਂ ਦੀਆਂ ਬਿਲਡਿੰਗਾਂ ਸਮੇਤ ਸਿੱਖਿਆ ਵਿਵਸਥਾ ਵਿੱਚ ਵੀ ਆਧੁਨਿਕ ਸੁਧਾਰ ਕੀਤਾ ਗਿਆ।
ਇਸ ਤੋਂ ਇਲਾਵਾ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਦੇ ਲਈ ਪੰਜਾਬ ਦੇ ਯੂਥ ਨੂੰ ਖੇਡਾਂ ਵੱਲ ਪਾਉਣ ਦੇ ਲਈ ਵੱਡੇ ਪੱਧਰ ਤੇ ਸਟੇਡੀਅਮ ਦੀ ਉਸਾਰੀ ਕੀਤੀ ਜਾ ਰਹੀ ਹੈ, ਤਾਂ ਕਿ ਇੱਕ ਤੰਦਰੁਸਤ ਪੰਜਾਬ ਬਣਾਉਣ ਦੀ ਮੁਹਿੰਮ ਦੇ ਤਹਿਤ ਸੂਬੇ ਦੇ ਸੂਬੇ ਦਾ ਯੂਥ ਵਿੰਗ ਖੇਡ ਮੈਦਾਨ ਵੱਲ ਨੂੰ ਚੱਲ ਪਵੇ,  ਉਹਨਾਂ ਕਿਹਾ ਕਿ  ਪੰਜਾਬ ਦੀਆਂ ਲਿੰਕ ਸੜਕਾਂ ਦੀ  ਮੁਰੰਮਤ ਦਾ ਕੰਮ ਵੀ ਵੱਡੇ ਪੱਧਰ ਤੇ ਚੱਲ ਰਿਹਾ ਹੈ! ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ ਤੇ ਨਿਰਵਿਘਨ ਖੇਤਾਂ ਵਿੱਚ ਲੋੜ ਅਨੁਸਾਰ ਬਿਜਲੀ ਸਪਲਾਈ ਮੁਹੱਈਆ ਕਰਵਾਈ ਗਈ ਹੈ। ਉਹਨਾਂ ਕਿਹਾ ਕਿ ਸਰਕਾਰ ਨਸ਼ਾ ਤਸਕਰਾਂ ਦੇ ਖਿਲਾਫ ਪੂਰੀ ਸਖਤ ਹੈ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਮਹਿਲਾਵਾਂ ਲਈ ਪੰਜਾਬ ਸਰਕਾਰ ਵੱਲੋਂ 1000 ਹਜ਼ਾਰ ਰੁਪਇਆ ਤੇ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਲਈ 1500 ਪ੍ਰਤੀ ਮਹੀਨਾ ਦੀ ਰਾਸ਼ੀ ਦੇਣ ਦਾ ਵਾਅਦਾ ਵੀ ਪੰਜਾਬ ਸਰਕਾਰ ਵੱਲੋਂ ਪੂਰਾ ਕਰ ਦਿੱਤਾ ਗਿਆ ਹੈ ਤੇ ਵਿਸਾਖੀ ਤੋਂ ਇਹ ਸਹੂਲਤ ਮਹਿਲਾਵਾਂ ਨੂੰ ਮਿਲਣੀ ਸ਼ੁਰੂ ਹੋ ਜਾਵੇਗੀ!
 ਇਸ ਉਪਰੰਤ ਸਮਾਗਮ ਵਿੱਚ ਇਲਾਕਾ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਹਨਾਂ ਦਾ ਧੰਨਵਾਦ ਕੀਤਾ! ਇਸ ਮੌਕੇ ਪਿੰਡ ਦੇ ਸਰਪੰਚ ਵੇਦ ਪ੍ਰਕਾਸ਼, ਮਨੀਰਾਮ, ਸੰਦੀਪ, ਹੰਸਰਾਜ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *