ਸਿੱਖ ਨਸਲ ਕੁਸ਼ੀ ਨੂੰ ਲੈ ਕੇ ਵਿਦਿਆਰਥੀ ਜੱਥੇਬੰਦੀ ਸਾਖੀ ਵੱਲੋਂ ਪੀਯੂ ਚੰਡੀਗੜ੍ਹ ਵਿਖੇ ਲਗਾਈ ਗਈ ਪ੍ਰਦਰਸ਼ਨੀ

ਅੱਜ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਟੂਡੈਂਟ ਸੈਂਟਰ ਵਿਖੇ ਵਿਦਿਆਰਥੀ ਜਥੇਬੰਦੀ ‘ਸਾਖੀ’ ਵੱਲੋਂ 31 ਅਕਤੂਬਰ ਤੋਂ 3 ਨਵੰਬਰ 1984 ਤੱਕ ਦਿੱਲੀ ਦੀਆਂ ਸੜਕਾਂ ’ਤੇ ਹੋਈ ਸਿੱਖਾਂ ਦੀ ਨਸਲਕੁਸ਼ੀ ਅਤੇ ਹੋਰ ਖ਼ੂਨੀ ਘਟਨਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਲਈ ਇੱਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ।

ਇਸ ਪ੍ਰਦਰਸ਼ਨੀ ਰਾਹੀਂ ਇਨ੍ਹਾਂ ਤਿੰਨ ਦਿਨਾਂ ਦੌਰਾਨ ਵਾਪਰੀਆਂ ਘਟਨਾਵਾਂ, ਸਿੱਖਾਂ ਦੀ ਹੋਈ ਨਸਲਕੁਸ਼ੀ, ਇਸ ਨਸਲਕੁਸ਼ੀ ਦੀ ਅਜੋਕੇ ਸਮੇਂ ਵਿੱਚ ਜਾਰੀ ਵੱਖ-ਵੱਖ ਰੂਪਾਂ ਵਿੱਚ ਮੌਜੂਦਗੀ ਅਤੇ ਹੋਰ ਕਈ ਅਹਿਮ ਵਿਸ਼ਿਆਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ।

ਇਸ ਪ੍ਰਦਰਸ਼ਨੀ ਵਿੱਚ ਪੰਜਾਬ ਯੂਨੀਵਰਸਿਟੀ ਦੀਆਂ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਅਤੇ ਪੰਜਾਬ ਦਰਦੀ ਜਥੇਬੰਦੀਆਂ ਨੇ ਬੜੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਇਸ ਇਤਿਹਾਸਕ ਦੁਖਾਂਤ ਬਾਰੇ ਜਾਗਰੂਕਤਾ ਫੈਲਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ।

ਵਿਦਿਆਰਥੀ ਜਥੇਬੰਦੀ ‘ਸਾਖੀ’ ਦੇ ਵਿਦਿਆਰਥੀਆਂ ਵੱਲੋਂ ਇਸ ਵਿਸ਼ੇ ਸਬੰਧੀ ਤਿਆਰ ਕੀਤਾ ਗਿਆ ਕਿਤਾਬਚਾ ਵੀ ਪ੍ਰਦਰਸ਼ਨੀ ਵਿੱਚ ਪਹੁੰਚੇ ਵਿਦਿਆਰਥੀਆਂ ਅਤੇ ਹੋਰ ਲੋਕਾਂ ਨੂੰ ਵੰਡਿਆ ਗਿਆ, ਤਾਂ ਜੋ ਉਹ ਇਸ ਦੁਖਾਂਤ ਦੇ ਇਤਿਹਾਸ ਅਤੇ ਇਸ ਨਾਲ ਜੁੜੇ ਵੱਖ-ਵੱਖ ਪਹਿਲੂਆਂ ਬਾਰੇ ਹੋਰ ਜਾਣਕਾਰੀ ਹਾਸਲ ਕਰ ਸਕਣ।

ਇਸ ਪ੍ਰਦਰਸ਼ਨੀ ਵਿੱਚ ਲਖਵੀਰ ਸਿੰਘ ਕੋਟਲਾ (ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ, ਅਕਾਲੀ ਦਲ–ਵਾਰਿਸ ਪੰਜਾਬ ਦੇ), ਪਰਮਜੀਤ ਸਿੰਘ ਜੌਹਲ (ਕੋਆਰਡੀਨੇਟਰ, ਅਕਾਲੀ ਦਲ–ਵਾਰਿਸ ਪੰਜਾਬ ਦੇ), ਜਗਦੀਪ ਸਿੰਘ ਕੰਸਾਲਾ (ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ, ਅਕਾਲੀ ਦਲ–ਵਾਰਿਸ ਪੰਜਾਬ ਦੇ), ਜਗਦੇਵ ਸਿੰਘ ਮਲੋਆ (ਸਮਾਜ ਸੇਵੀ), ਅਜੇਕਰਨ ਸਿੰਘ (ਵਿਦਿਆਰਥੀ ਜਥੇਬੰਦੀ AISA), ਦਰਸ਼ਪ੍ਰੀਤ ਸਿੰਘ (ਵਿਦਿਆਰਥੀ ਜਥੇਬੰਦੀ ਸੱਥ), ਕਰਨ (ਵਿਦਿਆਰਥੀ ਜਥੇਬੰਦੀ SFS) ਅਤੇ ਰੰਜਨਦੀਪ ਸਿੰਘ (ਵਿਦਿਆਰਥੀ ਜਥੇਬੰਦੀ SOPU) ਸਮੇਤ ਹੋਰ ਕਈ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ ਅਤੇ ਆਪਣੇ ਵਿਚਾਰ ਸਾਂਝੇ ਕੀਤੇ

Leave a Reply

Your email address will not be published. Required fields are marked *