ਪੀ.ਐਮ. ਕਿਸਾਨ ਦੇ ਲਾਭਪਾਤਰੀਆਂ ਲਈ ਫਾਰਮਰ ਰਜਿਸਟਰੀ ਲਾਜ਼ਮੀ: ਹਰਪ੍ਰੀਤ ਪਾਲ ਕੌਰ

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (PM-Kisan) ਯੋਜਨਾ ਦਾ ਲਾਭ ਲੈ ਰਹੇ ਕਿਸਾਨਾਂ ਲਈ ਹੁਣ ਫਾਰਮਰ ਰਜਿਸਟਰੀ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਸ੍ਰੀਮਤੀ ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਜੇਕਰ ਕਿਸਾਨ ਸਮੇਂ ਸਿਰ ਰਜਿਸਟ੍ਰੇਸ਼ਨ ਨਹੀਂ ਕਰਵਾਉਂਦੇ ਤਾਂ ਭਵਿੱਖ ਵਿੱਚ ਪੀ.ਐਮ. ਕਿਸਾਨ ਦੀਆਂ ਆਉਣ ਵਾਲੀਆਂ ਕਿਸਤਾਂ ਰੁਕ ਸਕਦੀਆਂ ਹਨ।

ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਰਾਹੀਂ ਕਿਸਾਨਾਂ ਦਾ ਇੱਕ ਕੇਂਦਰੀ ਡਾਟਾਬੇਸ ਤਿਆਰ ਕੀਤਾ ਜਾ ਰਿਹਾ ਹੈ ਅਤੇ ਹਰ ਕਿਸਾਨ ਨੂੰ ਯੂਨੀਕ ਫਾਰਮਰ ਆਈ.ਡੀ. ਜਾਰੀ ਕੀਤੀ ਜਾਵੇਗੀ ਜੋ ਪੀ.ਐਮ. ਕਿਸਾਨ ਖਾਤੇ ਨਾਲ ਜੋੜੀ ਜਾਵੇਗੀ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਰਜਿਸਟ੍ਰੇਸ਼ਨ ਕਰਵਾਉਣ ਸਮੇਂ ਆਧਾਰ ਕਾਰਡ ਅਤੇ ਜਮ੍ਹਾਂਬੰਦੀ ਦੇ ਦਸਤਾਵੇਜ਼ ਆਪਣੇ ਨਾਲ ਲੈ ਕੇ ਜਾਣ। ਇਹ ਰਜਿਸਟ੍ਰੇਸ਼ਨ ਕਿਸਾਨ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ (ਕੰਪਿਊਟਰ ਸੈਂਟਰ )ਵਿੱਚ ਕਰਵਾ ਸਕਦੇ ਹਨ।ਕਿਸੇ ਵੀ ਤਕਨੀਕੀ ਜਾਣਕਾਰੀ ਲਈ ਸੰਬੰਧਤ  ਬਲਾਕ ਖੇਤਬਾੜੀ ਅਫਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਕਿਸਾਨ ਸਮੇਂ ਸਿਰ ਆਪਣੀ ਫਾਰਮਰ ਰਜਿਸਟਰੀ ਕਰਵਾ ਲੈਣ ਤਾਂ ਜੋ ਪੀ.ਐਮ. ਕਿਸਾਨ ਯੋਜਨਾ ਦੀਆਂ ਕਿਸਤਾਂ ਪ੍ਰਾਪਤ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ।

Leave a Reply

Your email address will not be published. Required fields are marked *