ਫਾਜ਼ਿਲਕਾ 13 ਸਤੰਬਰ ( )
ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਝੋਨੇ ਦੀ ਫਸਲ ਪੂਰੀ ਤਰ੍ਹਾਂ ਪਕਾ ਕੇ ਹੀ ਕੱਟਣ ਤੇ ਉਸ ਉਪਰੰਤ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਅਕਸਰ ਹੀ ਦੇਖਣ ਵਿੱਚ ਆਉਂਦਾ ਹੈ ਕਿ ਕੁੱਝ ਕਿਸਾਨਾਂ ਵੱਲੋਂ ਆਪਣੀ ਝੋਨੇ ਦੀ ਫਸਲ ਪੂਰੀ ਤਰ੍ਹਾਂ ਪਕਾ ਕੇ ਨਹੀਂ ਲਿਆਂਦੀ ਜਾਂਦੀ ਜਿਸ ਨਾਲ ਜਿੱਥੇ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਜ਼ਿਆਦਾ ਦੇਰ ਤੱਕ ਮੰਡੀ ਵਿੱਚ ਬੈਠਣਾ ਪੈਂਦਾ ਹੈ ਉੱਥੇ ਹੀ ਖ਼ਰੀਦ, ਲਿਫਟਿੰਗ ਤੇ ਜਾਮ ਦੀ ਸਮੱਸਿਆ ਆਉਂਦੀ ਹੈ, ਸੋ ਕਿਸਾਨ ਵੀਰ ਆਪਣੀ ਝੋਨੇ ਦੀ ਫਸਲ ਪੂਰੀ ਤਰ੍ਹਾਂ ਪਕਾ ਕੇ ਕਟਵਾਉਣ।
ਉਨ੍ਹਾਂ ਕਿਹਾ ਕਿ ਮੰਡੀ ਵਿੱਚ ਝੋਨਾ ਲਿਆਉਣ ਸਮੇਂ ਉਸ ਵਿੱਚ ਨਮੀ ਦੀ ਮਾਤਰਾ 17 ਫੀਸਦੀ ਤੱਕ ਹੋਣੀ ਚਾਹੀਦੀ ਹੈ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਦਿਨ ਵੇਲੇ ਹੀ ਕਰਨ ਤਾਂ ਜੋ ਨਮੀ ਦੀ ਮਾਤਰਾ ਵੱਧ ਨਾ ਹੋਵੇ। ਰਾਤ ਵੇਲੇ ਝੋਨੇ ਦੀ ਕਟਾਈ ਨਾ ਕੀਤੀ ਜਾਵੇ।

