ਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ

ਭਾਸ਼ਾ ਵਿਭਾਗ ਵੱਲੋਂ ਉਰਦੂ ਅਧਿਆਪਕ ਦੀ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ

ਫਤਹਿਗੜ੍ਹ ਸਾਹਿਬ, 15 ਜੁਲਾਈ :

ਜ਼ਿਲ੍ਹਾ ਭਾਸ਼ਾ ਅਫ਼ਸਰ ਜਸਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦਾ ਅਦਾਰਾ ਭਾਸ਼ਾ ਵਿਭਾਗ, ਪੰਜਾਬ ਜਿੱਥੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅਨੇਕ ਤਰ੍ਹਾਂ ਦੇ ਉਪਰਾਲੇ ਕਰਦਾ ਹੈ, ਉੱਥੇ ਹੀ ਹੋਰ ਭਾਸ਼ਾਵਾਂ ਦੇ ਕਲਾਸਕੀ ਸਾਹਿਤ ਦੇ ਪੰਜਾਬੀ ਅਨੁਵਾਦ ਰਾਹੀਂ ਪਾਠਕਾਂ ਦੀ ਸਾਂਝ ਵਿਸ਼ਵ ਸਾਹਿਤ ਨਾਲ ਵੀ ਪਵਾਉਂਦਾ ਹੈ। ਉਨ੍ਹਾਂ ਦੱਸਿਆ ਕਿ ਭਾਸ਼ਾ ਵਿਭਾਗ, ਪੰਜਾਬ ਵੱਲੋਂ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਤਹਿਗੜ੍ਹ ਸਾਹਿਬ ਲਈ ਉਰਦੂ ਆਮੋਜ਼ ਕੋਰਸ ਦਾ ਪ੍ਰਬੰਧ ਕੀਤਾ ਜਾਣਾ ਹੈ ਜਿਸ ਲਈ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਤਹਿਗੜ੍ਹ ਸਾਹਿਬ ਨੂੰ ਉਰਦੂ ਅਧਿਆਪਕ ਦੀ ਜ਼ਰੂਰਤ ਹੈ।

ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਉਰਦੂ ਅਧਿਆਪਕ ਲਈ ਵਿਦਿਅਕ ਯੋਗਤਾ ਐੱਮ.ਏ. ਉਰਦੂ ਹੈ ਅਤੇ ਉਰਦੂ ਅਧਿਆਪਕ ਨੂੰ ਪ੍ਰਤੀ ਮਹੀਨਾ ਅੱਠ ਹਜਾਰ ਰੁਪਏ ਸੇਵਾ ਫ਼ਲ ਮਿਲੇਗਾ। ਉਨ੍ਹਾਂ ਕਿਹਾ ਕਿ ਕਲਾਸ ਦਾ ਸਮਾਂ ਸ਼ਾਮ 05 ਵਜੇ ਤੋਂ ਸ਼ਾਮ 06 ਵਜੇ ਤੱਕ ਦਾ ਹੋਵੇਗਾ ਤੇ ਉਰਦੂ ਅਧਿਆਪਕ ਦੀ ਨਿਯੁਕਤੀ ਕੇਵਲ ਇੱਕ ਘੰਟੇ ਦੀ ਉਰਦੂ ਕਲਾਸ ਲਈ ਕੀਤੀ ਜਾਣੀ ਹੈ ਜਦਕਿ ਬਾਕੀ ਦਫ਼ਤਰੀ ਸਮੇਂ ਵਿੱਚ ਹਾਜ਼ਰ ਰਹਿਣ ਲਈ ਉਰਦੂ ਅਧਿਆਪਕ ਨੂੰ ਕੋਈ ਪਾਬੰਦੀ ਨਹੀਂ ਹੋਵੇਗੀ।

ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਉਰਦੂ ਆਮੋਜ਼ ਕੋਰਸ, ਵਿਭਾਗ ਵੱਲੋਂ ਹਰ ਸਾਲ ਜਨਵਰੀ ਅਤੇ ਜੁਲਾਈ ਵਿੱਚ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਉਰਦੂ ਅਧਿਆਪਕ ਦੀ ਨਿਯੁਕਤੀ ਲਈ ਅਰਜ਼ੀ ਮਿਤੀ 30-07-2025 ਤੱਕ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਤਹਿਗੜ੍ਹ ਸਾਹਿਬ ਵਿਖੇ ਦਿੱਤੀ ਜਾ ਸਕਦੀ ਹੈ ਅਤੇ ਵਧੇਰੇ ਜਾਣਕਾਰੀ ਲਈ ਫ਼ੋਨ ਨੰਬਰ 84376-26373 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *