ਫਤਹਿਗੜ੍ਹ ਸਾਹਿਬ : ਸੰਤ ਨਗਰ, ਮੰਡੀ ਗੋਬਿੰਦਗੜ੍ਹ ਵਿਖੇ ਨਸ਼ਾ ਤਸਕਰ ਦੀ ਅਣਅਧਿਕਾਰਤ ਉਸਾਰੀ ਨੂੰ ਢਾਹਿਆ

ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਜ਼ਿਲ੍ਹਾ ਪੁਲਿਸ ਫਤਹਿਗੜ੍ਹ ਸਾਹਿਬ ਵੱਲੋਂ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਨਗਰ ਕੌਂਸਲ, ਮੰਡੀ ਗੋਬਿੰਦਗੜ੍ਹ ਅਤੇ ਪੁਲਿਸ ਵੱਲੋਂ ਸਾਂਝੀ ਕਾਰਵਾਈ ਕਰਦਿਆਂ ਸੰਤ ਨਗਰ, ਢੇਹਾ ਬਸਤੀ ਦੇ ਇਲਾਕੇ ਵਿੱਚ ਨਸ਼ਾ ਤਸ਼ਕਰ ਦੀ ਅਣਅਧਿਕਾਰਤ ਉਸਾਰੀ ਨੂੰ ਢਾਹਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੁਭਮ ਅਗਰਵਾਲ ਨੇ ਦੱਸਿਆ ਕਿ ਜਿਸ ਵਿਅਕਤੀ ਦੀ ਨਜਾਇਜ ਉਸਾਰੀ ਨੂੰ ਢਾਹਿਆ ਗਿਆ ਹੈ, ਉਸ ਵਿਰੁੱਧ ਕਰੀਬ 07 ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚੋਂ ਕਈ ਮੁਕੱਦਮਿਆਂ ਵਿੱਚ ਉਸ ਨੂੰ ਸਜ਼ਾ ਵੀ ਹੋ ਚੁੱਕੀ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਪੁਲਿਸ ਕੇਵਲ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਹੀ ਨਹੀਂ ਕਰ ਰਹੀ, ਸਗੋਂ ਨਸ਼ਿਆਂ ਦੀ ਲਤ ਦਾ ਸ਼ਿਕਾਰ ਨੌਜਵਾਨਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਨਸ਼ਾ ਮੁਕਤੀ ਕੇਂਦਰਾਂ ਵਿੱਚ ਭੇਜਣ ਅਤੇ ਇਲਾਜ ਮੁਹੱਈਆ ਕਰਵਾਉਣ ਲਈ ਵੀ ਵਿਸ਼ੇਸ਼ ਮੁਹਿੰਮ ਚਲਾ ਰਹੀ ਹੈ। ਐਸ.ਐਸ.ਪੀ. ਸ਼ੁਭਮ ਅਗਰਵਾਲ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਕੋਲ ਕਿਸੇ ਨਸ਼ਾ ਤਸਕਰ ਬਾਰੇ ਪੁਖਤਾ ਜਾਣਕਾਰੀ ਹੈ ਤਾਂ ਉਹ ਪੁਲਿਸ ਪ੍ਰਸ਼ਾਸ਼ਨ ਨੂੰ ਦੇ ਸਕਦੇ ਹਨ, ਜਿਸਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਂਦਾ ਹੈ।

ਇਸ ਮੌਕੇ ਐਸ.ਪੀ. ਅਮਨਦੀਪ ਸਿੰਘ ਬਰਾੜ, ਡੀ.ਐਸ.ਪੀ.ਅਮਲੋਹ ਬਿਕਰਮਜੀਤ ਸਿੰਘ ਘੁੰਮਣ, ਪ੍ਰਧਾਨ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਸ੍ਰੀ ਹਰਪ੍ਰੀਤ ਸਿੰਘ ਪ੍ਰਿੰਸ਼ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਹੋਰ ਅਧਿਕਾਰੀ ਹਾਜਰ ਸਨ।

Leave a Reply

Your email address will not be published. Required fields are marked *