ਫਾਜ਼ਿਲਕਾ : ਜ਼ਿਲ੍ਹਾ ਫਾਜ਼ਿਲਕਾ ਦੇ ਖ਼ਜ਼ਾਨਾ ਦਫਤਰ ਵਿਖੇ 19 ਤੋਂ 21 ਨੰਵਬਰ ਤੱਕ ਲੱਗੇਗਾ ਪੈਨਸ਼ਨਰ ਸੇਵਾ ਮੇਲਾ

ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਤਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਿੱਤ ਵਿਭਾਗ ਵਲੋਂ ਪੈਨਸ਼ਨਰਾਂ/ਫੈਮਿਲੀ ਪੈਨਸ਼ਨਰਾਂ ਦੀ ਸੁਵਿਧਾ ਲਈ ਮਿਤੀ 3-11-2025 ਤੋਂ ਪੈਨਸ਼ਨਰ ਸੇਵਾ ਪੋਰਟਲ ਲਾਗੂ ਕੀਤਾ ਗਿਆ ਹੈ, ਜਿਸ ਰਾਹੀਂ ਮਹੀਨਾਵਾਰ ਪੈਨਸ਼ਨ ਦੀ ਅਕਾਉਂਟਿੰਗ, ਈ-ਪੀ.ਪੀ ਓ, ਪੈਨਸ਼ਨ ਡਾਟਾ, ਸਿ਼ਕਾਇਤ ਨਿਵਾਰਨ, ਸਕਸੈਸ਼ਨ ਮੋਡਿਊਲ ਆਦਿ ਦਾ ਉਪਬੰਧ ਕੀਤਾ ਗਿਆ ਹੈ। ਇਸ ਲਈ ਪੰਜਾਬ ਦੇ ਸਾਰੇ ਪੈਨਸ਼ਨਰਾਂ (ਸੇਵਾ ਨਵਿਰਤ ਹੋਏ)/ਫੈਮਲੀ ਪੈਨਸ਼ਨਰਾਂ ਦਾ ਡਿਜੀਟਲ ਲਾਈਫ ਸਰਟੀਫਿਕੇਟ ਅਪਲੋਡ ਕੀਤਾ ਜਾਣਾ ਹੈ । ਇਸ ਕੰਮ ਲਈ ਵਿੱਤ ਵਿਭਾਗ ਵਲੋਂ ਫਾਜ਼ਿਲਕਾ ਦੇ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਵਿਖੇ ਮਿਤੀ 19 ਨੰਵਬਰ ਤੋਂ 21 ਨੰਵਬਰ 2026 ਤੱਕ ਪੈਨਸ਼ਨਰ ਸੇਵਾ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਲਈ ਉਨ੍ਹਾਂ ਰਹਿੰਦੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਮਿਤੀ 19, 20 ਅਤੇ 21 ਨੰਵਬਰ ਨੂੰ ਸਵੇਰੇ 9 ਵਜੇ ਤੋ ਸ਼ਾਮ 5 ਵਜੇ ਤੱਕ ਖ਼ਜ਼ਾਨਾ ਦਫ਼ਤਰ ਫਾਜ਼ਿਲਕਾ ਵਿਖੇ ਲਗਾਏ ਜਾ ਰਹੇ ਪੈਨਸ਼ਨਰ ਸੇਵਾ ਮੇਲੇ ਵਿੱਚ ਆਪਣੀ ਈ-ਕੇ.ਵਾਈ.ਸੀ ਅਤੇ ਡਿਜੀਟਲ ਲਾਈਫ ਸਰਟੀਫਿਕੇਟ ਅਪਲੋਡ ਕਰਵਾ ਕੇ ਪੈਨਸ਼ਨਰ ਸੇਵਾ ਪੋਰਟਲ ਦਾ ਲਾਭ ਉਠਾਉਣ।

ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨੇ ਇਹ ਵੀ ਦੱਸਿਆ ਕਿ ਇਸ ਮੇਲੇ ਦੌਰਾਨ ਪੈਨਸ਼ਨਰ ਖ਼ਜ਼ਾਨਾ ਦਫ਼ਤਰ ਅਬੋਹਰ ਅਤੇ  ਖ਼ਜ਼ਾਨਾ ਦਫ਼ਤਰ ਜਲਾਲਾਬਾਦ ਵਿਖੇ ਵੀ  ਆਪਣੀ ਕੇ. ਵਾਈ. ਸੀ. ਅਤੇ ਡਿਜਿਟਲ ਲਾਇਫ ਸਰਟੀਫਿਕੇਟ ਕਰਵਾ ਸਕਦੇ ਹਨ। ਇਸ ਮੇਲੇ ਵਿਚ ਪਹੁੰਚਣ ਵਾਲੇ ਪੈਨਸ਼ਨਰ ਆਪਣੇ ਨਾਲ ਪੀ.ਪੀ.ਓ ਦੀ ਕਾਪੀ, ਆਧਾਰ ਕਾਰਡ, ਬੈਂਕ ਪਾਸ ਬੁੱਕ ਅਤੇ ਆਧਾਰ ਕਾਰਡ ਨਾਲ ਲਿੰਕਡ ਮੋਬਾਈਲ ਫੋਨ ਜ਼ਰੂਰ ਲੈ ਕੇ ਆਉਣ। ਉਨ੍ਹਾਂ ਵਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਜਿਹੜੇ ਪੈਨਸ਼ਨਰਾਂ ਵਲੋਂ ਈ-ਕੇ.ਵਾਈ.ਸੀ ਨਹੀਂ ਕਰਵਾਈ ਜਾਵੇਗੀ ਅਤੇ ਡਿਜੀਟਲ ਲਾਈਫ ਸਰਟੀਫਿਕੇਟ ਨਹੀਂ ਦਿੱਤਾ ਜਾਵੇਗਾ, ਉਨ੍ਹਾਂ ਨੂੰ ਭਵਿੱਖ ਵਿੱਚ ਮਿਲਣ ਵਾਲੀ ਪੈਨਸ਼ਨ ਪ੍ਰਾਪਤ ਕਰਨ ਵਿੱਚ ਦਿੱਕਤ ਆ ਸਕਦੀ ਹੈ ਜਾਂ ਪੈਨਸ਼ਨ ‘ਤੇ ਰੋਕ ਵੀ ਲੱਗ ਸਕਦੀ ਹੈ।

Leave a Reply

Your email address will not be published. Required fields are marked *