ਫਾਜ਼ਿਲਕਾ ਦੇ ਆਪ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਇਲਾਕੇ ਨੂੰ ਦਿੱਤੀ 1 ਹੋਰ ਵੱਡੀ ਸੌਗਾਤ

ਫਾਜ਼ਿਲਕਾ ਦੇ ਲੋਕਾਂ ਲਈ ਇੱਕ ਹੋਰ ਵੱਡੀ ਖੁਸ਼ਖਬਰੀ ਹੈ। ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਜ਼ਿਲ੍ਹੇ ਦੀ ਪਹਿਲੀ ਐਮ.ਆਰ.ਆਈ. ਮਸ਼ੀਨ ਲੱਗਣ ਜਾ ਰਹੀ ਹੈ, ਜਿਸ ਦਾ ਕੰਮ ਅੱਜ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਸ਼ੁਰੂ ਕਰਵਾਇਆ ਗਿਆ।
ਇਸ ਮੌਕੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਮਾਨ ਸਰਕਾਰ ਦੌਰਾਨ ਹੀ ਫਾਜ਼ਿਲਕਾ ਵਿਚ ਸਿਹਤ ਸਹੂਲਤਾਂ ਵਿਚ ਬਹੁਤ ਵੱਡਾ ਵਾਧਾ ਹੋਇਆ ਹੈ। ਉਹਨਾਂ ਕਿਹਾ ਕਿ ਪਹਿਲਾਂ ਫਾਜ਼ਿਲਕਾ ਦੇ ਲੋਕਾਂ ਨੂੰ ਐਮ.ਆਰ.ਆਈ. ਕਰਵਾਉਣ ਲਈ ਬਠਿੰਡਾ, ਫਰੀਦਕੋਟ ਜਾਂ ਲੁਧਿਆਣਾ ਜਾਣਾ ਪੈਂਦਾ ਸੀ ਅਤੇ ਹਜ਼ਾਰਾਂ ਰੁਪਏ ਖਰਚ ਕਰਨੇ ਪੈਂਦੇ ਸਨ, ਪਰ ਹੁਣ ਇਹ ਸਹੂਲਤ ਸਰਕਾਰੀ ਹਸਪਤਾਲ ਵਿਚ ਹੀ ਬਿਲਕੁਲ ਮੁਫਤ ਮਿਲੇਗੀ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਹਰ ਪੰਜਾਬੀ ਨੂੰ ਚੰਗੀ ਅਤੇ ਮੁਫਤ ਸਿਹਤ ਸਹੂਲਤ ਉਸਦੇ ਆਪਣੇ ਜ਼ਿਲ੍ਹੇ ਵਿਚ ਹੀ ਮਿਲੇ। ਇਸੇ ਤਹਿਤ ਫਾਜ਼ਿਲਕਾ ਹਸਪਤਾਲ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ।

ਵਿਧਾਇਕ ਸਵਨਾ ਨੇ ਕਿਹਾ ਕਿ ਇਸ ਮਸ਼ੀਨ ਦੇ ਲੱਗਣ ਨਾਲ ਨਾ ਸਿਰਫ ਫਾਜ਼ਿਲਕਾ ਬਲਕਿ ਨਾਲ ਲੱਗਦੇ ਪਿੰਡਾਂ  ਦੇ ਲੋਕਾਂ ਨੂੰ ਵੀ ਵੱਡਾ ਲਾਭ ਹੋਵੇਗਾ।

Leave a Reply

Your email address will not be published. Required fields are marked *