ਫਾਜ਼ਿਲਕਾ  : ਸੀ.ਏ.ਕਿਊ.ਐੱਮ ਦੇ ਮੈਂਬਰ ਸਕੱਤਰ ਤਰੁਣ ਪੀਠੋੜੇ ਵੱਲੋਂ ਸਟੱਬਲ ਬਰਨਿੰਗ ਬਾਰੇ ਪ੍ਰਸ਼ਾਸਨਿਕ, ਖੇਤੀਬਾੜੀ ਤੇ ਸਬੰਧਿਤ ਵਿਭਾਗੀ ਅਧਿਕਾਰੀਆਂ ਨਾਲ ਬੈਠਕ

ਸੀ.ਏ.ਕਿਊ.ਐੱਮ ਦੇ ਮੈਂਬਰ ਸਕੱਤਰ ਤਰੁਣ ਪੀਠੋੜੇ ਵੱਲੋਂ ਸਟੱਬਲ ਬਰਨਿੰਗ ਸੀਜ਼ਨ 2026-27 ਦੌਰਾਨ ਜ਼ਿਲ੍ਹੇ ਵਿੱਚ ਪਰਾਲੀ ਮੈਨੇਜਮੈਂਟ ਸਿਸਟਮ ਬਾਰੇ ਜਾਣਕਾਰੀ ਹਾਸਲ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਇੱਕ ਅਹਿਮ ਬੈਠਕ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਸੀ.ਏ.ਕਿਊ.ਐੱਮ ਦੇ ਡਾਇਰੈਕਟਰ ਸ਼ਿਵੇਂਦਰਾ ਚਤੁਰਵੇਦੀ ਤੇ ਸੀ.ਏ.ਕਿਊ.ਐੱਮ ਦੇ ਵਿਗਿਆਨੀ-ਬੀ ਡਾ. ਰਮੇਸ਼ ਕੁਮਾਰ ਵੀ ਮੌਜੂਦ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐੱਸ.ਐੱਸ.ਪੀ ਗਗਨ ਅਜੀਤ ਸਿੰਘ; ਵਧੀਕ ਡਿਪਟੀ ਕਮਿਸ਼ਨਰ ਜਨ. ਡਾ. ਮਨਦੀਪ ਕੌਰ ਵੀ ਹਾਜ਼ਰ ਸਨ।

ਵਿਭਾਗੀ ਅਧਿਕਾਰੀਆਂ ਨਾਲ ਚਰਚਾ ਕਰਨ ਉਪਰੰਤ ਸੀ.ਏ.ਕਿਊ.ਐੱਮ ਦੇ ਮੈਂਬਰ ਸਕੱਤਰ ਤਰੁਣ ਪੀਠੋੜੇ ਵੱਲੋਂ ਜ਼ਿਲ੍ਹੇ ਵਿੱਚ ਬੇਲਰ ਮਸ਼ੀਨਰੀ, ਪਰਾਲੀ ਖੇਤ ਵਿੱਚ ਵਾਹੁਣ ਵਾਲੀਆਂ ਮਸ਼ੀਨਾਂ, ਪਰਾਲੀ ਪਰੋਟੈਕਸ਼ਨ ਫੋਰਸ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਉਪਰੰਤ ਮੈਂਬਰ ਸਕੱਤਰ ਤਰੁਣ ਪੀਠੋੜੇ ਨੇ ਦੱਸਿਆ ਕਿ ਪਰਾਲੀ ਮੈਨੇਜਮੈਂਟ ਸਿਸਟਮ ਨੂੰ ਮਜ਼ਬੂਤ ਬਣਾਇਆ ਜਾਵੇ ਅਤੇ ਕਿਸਾਨਾਂ ਦੀ ਡਿਮਾਂਡ ਤੇ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਤੇ ਪਰਾਲੀ ਜਮੀਨ ਵਿੱਚ ਵਾਹੁਣ ਲਈ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਖੇਤਾਂ ਵਿੱਚ ਵਾਹ ਕੇ ਆਪਣੀ ਜ਼ਮੀਨ ਦਾ ਸੁਧਾਰ ਕਰਨ।

ਇਸ ਉਪਰੰਤ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਤੇ ਨਿਗ੍ਹਾਂ ਰੱਖਣ ਲਈ ਸੈਟੇਲਾਈਟ ਅਤੇ ਡਰੋਨ ਸਿਸਟਮ ਚੱਲ ਰਿਹਾ ਹੈ। ਇਸ ਤੋਂ ਇਲਾਵਾ 1 ਸੈਂਸਰ ਵੀ ਲਗਾਇਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸੈਟੇਲਾਈਟ ਰਾਹੀਂ ਪ੍ਰਾਪਤ ਸੂਚੀ ਅਨੁਸਾਰ ਸਾਲ 2025 ਦੇ ਮੁਕਾਬਲੇ ਇਸ ਸਾਲ 2026 ਵਿੱਚ ਘੱਟ ਰਕਬੇ ਵਿੱਚ ਅੱਗ ਲੱਗੀ ਹੈ।

ਸੀ.ਏ.ਕਿਊ.ਐੱਮ ਦੇ ਮੈਂਬਰ ਸਕੱਤਰ ਨੇ ਅੱਗੇ ਦੱਸਿਆ ਕਿ ਪ੍ਰਸ਼ਾਸਨਿਕ ਤੇ ਸਬੰਧਿਤ ਵਿਭਾਗੀ ਅਧਿਕਾਰੀ ਖਾਸ ਟੀਮਾਂ ਦੀ ਤਰ੍ਹਾਂ ਕੰਮ ਕਰਨ ਜਿੱਥੇ ਲੋੜ ਹੈ ਉੱਥੇ ਕਿਸਾਨਾਂ ਨੂੰ ਜਾਗਰੂਕ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਵਰਤੀ ਜਾਂਦੀ ਆਧੁਨਿਕ ਮਸ਼ੀਨਰੀ ਦੀ ਜੇਕਰ ਘਾਟ ਹੈ ਤਾਂ ਉਸ ਨੂੰ ਪੂਰਾ ਕੀਤਾ ਜਾਵੇ ਤੇ ਕਿਸਾਨਾਂ ਨੂੰ ਵੀ ਪਰਾਲੀ ਦੇ ਨਿਪਟਾਰੇ ਵਾਲੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਜ਼ਿਲ੍ਹੇ ਵਿੱਚ ਪਰਾਲੀ ਨੂੰ ਸਾੜਨ ਤੋਂ ਰੋਕਿਆ ਜਾ ਸਕੇ।

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਕੁਲਵੰਤ ਸਿੰਘ, ਐਕਸੀਅਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਲਜੀਤ ਸਿੰਘ ਅਤੇ ਐੱਸ.ਡੀ.ਓ ਐੱਚ.ਬੀ ਸਿੰਘ ਅਤੇ ਖੇਤੀਬਾੜੀ ਅਫਸਰ ਡਾ. ਮਮਤਾ ਸਿੰਘ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ

Leave a Reply

Your email address will not be published. Required fields are marked *