ਫਾਜ਼ਿਲਕਾ : ਜ਼ਿਲ੍ਹਾ ਪੁਲਿਸ ਮੁਖੀ ਨੇ ਸਵੈ-ਗਣਨਾ ਕਰਕੇ ਜਨਗਣਨਾ-2027 ਦੀ ਪ੍ਰਕਿਰਿਆ ਵਿੱਚ ਕੀਤੀ ਸ਼ਮੂਲੀਅਤ

ਜਨਗਣਨਾ-2027 ਦੀ ਪ੍ਰਕਿਰਿਆ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪੁਲਿਸ ਮੁਖੀ ਗਗਨਅਜੀਤ ਸਿੰਘ ਨੇ ਖ਼ੁਦ ਆਪਣੀ ਸਵੈ-ਗਣਨਾ (Self Enumeration) ਦੀ ਪ੍ਰਕਿਰਿਆ ਪੂਰੀ ਕਰਕੇ ਜ਼ਿਲ੍ਹਾ ਵਾਸੀਆਂ ਨੂੰ ਵੀ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ।

ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਜਨਗਣਨਾ-2027 ਤਹਿਤ 16 ਨਵੰਬਰ ਤੋਂ 30 ਨਵੰਬਰ, 2026 ਤੱਕ ਸਵੈ-ਗਣਨਾ ਦੀ ਆਨਲਾਈਨ ਸਹੂਲਤ ਉਪਲਬਧ ਕਰਵਾਈ ਗਈ ਹੈ। ਜ਼ਿਲ੍ਹਾ ਵਾਸੀ ਸਵੈ-ਗਣਨਾ ਲਈ ਅਧਿਕਾਰਤ ਪੋਰਟਲ https://se.census.gov.in/ ’ਤੇ ਜਾ ਕੇ ਆਪਣੇ ਘਰ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਆਨਲਾਈਨ ਦਰਜ ਕਰ ਸਕਦੇ ਹਨ। ਜਾਣਕਾਰੀ ਸਫ਼ਲਤਾਪੂਰਵਕ ਜਮ੍ਹਾਂ ਕਰਵਾਉਣ ਉਪਰੰਤ ਇੱਕ ਸਵੈ-ਗਣਨਾ ਆਈ.ਡੀ. (SE ID) ਜਾਰੀ ਕੀਤੀ ਜਾਵੇਗੀ, ਜਿਸ ਨੂੰ ਸੁਰੱਖਿਅਤ ਰੱਖਣਾ ਲਾਜ਼ਮੀ ਹੈ। ਬਾਅਦ ਵਿੱਚ ਜਦੋਂ ਗਣਨਾਕਾਰ ਘਰ-ਘਰ ਜਾ ਕੇ ਜਾਣਕਾਰੀ ਇਕੱਤਰ ਕਰਨਗੇ ਤਾਂ ਇਹ ਆਈ.ਡੀ. ਉਨ੍ਹਾਂ ਨਾਲ ਸਾਂਝੀ ਕਰਨੀ ਹੋਵੇਗੀ।


ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 30 ਨਵੰਬਰ ਤੱਕ ਸਵੈ-ਗਣਨਾ ਦੀ ਸਹੂਲਤ ਦਾ ਲਾਭ ਜ਼ਰੂਰ ਲੈਣ ਅਤੇ ਆਪਣੇ ਪਰਿਵਾਰ, ਘਰ ਅਤੇ ਹੋਰ ਸਬੰਧਤ ਵੇਰਵੇ ਪੂਰੀ ਸਾਵਧਾਨੀ ਅਤੇ ਸਹੀ ਢੰਗ ਨਾਲ ਦਰਜ ਕਰਨ। ਉਨ੍ਹਾਂ ਕਿਹਾ ਕਿ ਹਰ ਪਰਿਵਾਰ ਵੱਲੋਂ ਇਸ ਪ੍ਰਕਿਰਿਆ ਵਿੱਚ ਭਾਗ ਲੈਣਾ ਜਨਗਣਨਾ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਯੋਗਦਾਨ ਪਾਵੇਗਾ।

Leave a Reply

Your email address will not be published. Required fields are marked *