ਫਾਜ਼ਿਲਕਾ : ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੂੰ ਦੁਬਾਰਾ ਵੱਡੀ ਲੀਡ ਨਾਲ ਜਿੱਤਾ ਕੇ ਸੀਟ ਆਮ ਆਦਮੀ ਪਾਰਟੀ ਦੀ ਝੋਲੀ ਪਾਵਾਂਗੇ: ਸਰਪੰਚ ਯੂਨੀਅਨ ਪ੍ਰਧਾਨ ਗੁਰਮੀਤ ਸਿੰਘ, ਸੁਰਿੰਦਰ ਅਹੂਜਾ, ਸੁਰਿੰਦਰ ਕੰਬੋਜ, ਸੁਮਨ ਸਿੰਘ

ਜਿਵੇੰ ਜਿਵੇੰ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਓਵੇਂ ਓਵੇਂ ਚੋਣ ਸਰਗਰਮੀਆਂ ਭਖਦੀਆਂ ਜਾ ਰਹੀਆਂ ਹਨ। ਇਸੇ ਤਹਿਤ ਹਲਕਾ ਫਾਜ਼ਿਲਕਾ ਨਾਲ ਸੰਬੰਧਤ 100 ਤੋਂ ਵੱਧ ਸਰਪੰਚਾਂ ਦੀ ਇਕ ਮੀਟਿੰਗ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਦੇ ਦਫਤਰ ਵਿਖੇ ਹੋਈ। ਜਿੱਥੇ ਫਾਜ਼ਿਲਕਾ ਹਲਕੇ ਦੇ ਵੱਖ ਵੱਖ ਪਿੰਡਾਂ ਤੋਂ 100 ਤੋਂ ਵੱਧ ਸਰਪੰਚ ਸ਼ਾਮਿਲ ਹੋਏ। ਮੀਟਿੰਗ ਵਿਚ ਪਹੁੰਚੇ ਸਮੂਹ ਸਰਪੰਚਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਰਵਾਏ ਗਏ ਕੰਮਾਂ ਉਪਰ ਖੁਸ਼ੀ ਜ਼ਾਹਿਰ ਕੀਤੀ। ਸਮੂਹ ਸਰਪੰਚਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨਾਲ ਜੋ ਗਰੰਟੀਆਂ ਕੀਤੀਆਂ ਗਈਆਂ ਸਨ, ਉਹ ਸਾਰੀਆਂ ਪੂਰੀਆਂ ਹੋ ਚੁੱਕੀਆਂ ਹਨ।
ਸਰਪੰਚ ਯੂਨੀਅਨ ਦੇ ਪ੍ਰਧਾਨ ਸ. ਗੁਰਮੀਤ ਸਿੰਘ ਬਾਧਾ ਨੇ ਕਿਹਾ ਕਿ ਹਲਕਾ ਫਾਜ਼ਿਲਕਾ ਤੋਂ ਆਪ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਪੌਣੇ ਪੰਜ ਸਾਲਾਂ ਵਿਚ ਕਰੋੜਾਂ ਦੀਆਂ ਗ੍ਰਾਂਟਾ ਪਾਸ ਕਰਵਾ ਕੇ ਹਲਕੇ ਵਿਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਤੋਂ ਆਮ ਲੋਕ ਬਹੁਤ ਖੁਸ਼ ਹਨ।ਜਦੋਂ ਵੀ ਕਿਸੇ ਸਰਪੰਚ ਜਾਂ ਆਮ ਵਿਅਕਤੀ ਨੂੰ ਕੋਈ ਮੁਸ਼ਕਲ ਆਈ ਹੈ ਜਾਂ ਕਿਸੇ ਨੂੰ ਵੀ ਕੋਈ ਲੋੜ ਪਈ ਹੈ ਤਾਂ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਨਾਲ ਦੀ ਨਾਲ ਹੀ ਮੁਸ਼ਕਲ ਦਾ ਹੱਲ ਕਰਵਾਇਆ ਗਿਆ ਹੈ। ਇਸ ਮੌਕੇ ਜ਼ੋਨ 2 ਦੇ ਸਰਪੰਚ ਯੂਨੀਅਨ ਪ੍ਰਧਾਨ ਸ਼੍ਰੀ ਸੁਰਿੰਦਰ ਅਹੂਜਾ ਨੇ ਕਿਹਾ ਕਿ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਦੇ ਪੌਣੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਸਾਰੀਆਂ ਲੋਕ ਭਲਾਈ ਸਕੀਮਾਂ ਲੋਕਾਂ ਤੱਕ ਪਹੁੰਚੀਆਂ ਹਨ।ਇਸ ਤੋਂ ਬਾਅਦ ਜ਼ੋਨ 3 ਦੇ ਪ੍ਰਧਾਨ ਸੁਰਿੰਦਰ ਕੰਬੋਜ ਨੇ ਕਿਹਾ ਕਿ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਵਿਚ ਅੱਜ ਪਹਿਲੀ ਵਾਰ ਫਾਜ਼ਿਲਕਾ ਦੀਆਂ ਟੇਲਾਂ ਤੇ ਖੇਤਾਂ ਵਿਚ ਪੂਰਾ ਨਹਿਰੀ ਪਾਣੀ ਪਹੁੰਚਿਆ ਹੈ, ਇਸ ਤੋਂ ਇਲਾਵਾ ਨਵੀਆਂ ਨਹਿਰਾਂ ਅਤੇ ਵੱਡੀ ਗਿਣਤੀ ਵਿਚ ਨਵੇਂ ਖਾਲੇ ਬਣਾਏ ਗਏ ਹਨ, ਜਿਸ ਤੋਂ ਕਿਸਾਨ ਬਹੁਤ ਖੁਸ਼ ਹਨ। ਜ਼ੋਨ 4 ਤੋਂ ਸਰਪੰਚ ਯੂਨੀਅਨ ਪ੍ਰਧਾਨ ਸੁਮਨ ਸਿੰਘ ਨੇ ਕਿਹਾ ਕਿ ਸਾਲ 2023 ਅਤੇ ਸਾਲ 2025 ਵਿਚ ਆਏ ਹੱੜਾਂ ਵਿਚ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਪਰਿਵਾਰ ਸਮੇਤ ਡੇਢ ਡੇਢ ਮਹੀਨਾ ਲੋਕਾਂ ਦੀ ਸੇਵਾ ਕੀਤੀ ਗਈ ਸੀ। ਬੇੜੀਆਂ ਰਾਹੀਂ ਲੋਕਾਂ ਤੱਕ ਰਾਹਤ ਸਮਗਰੀ ਪਹੁੰਚਾਈ ਗਈ। ਲੋਕਾਂ ਦੇ ਵਿਚ ਰਹਿ ਕੇ ਲੋਕਾਂ ਨੂੰ ਮੁਸੀਬਤ ਤੋਂ ਬਚਾਇਆ। ਇਸ ਤੋਂ ਪਹਿਲਾਂ ਵੀ ਕਈ ਵਾਰ ਹੱੜ ਆ ਚੁੱਕੇ ਹਨ ਪਰ ਕਿਸੇ ਵੀ ਲੀਡਰ ਨੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਦੀ ਤਰਾਂ ਲੋਕਾਂ ਦੀ ਬਾਂਹ ਨਹੀਂ ਫੜੀ ਸੀ।ਸਵਨਾ ਵੱਲੋਂ ਹੱੜਾਂ ਦੌਰਾਨ ਲੋਕਾਂ ਦੀ ਕੀਤੀ ਗਈ ਸੇਵਾ ਤੋਂ ਬਾਰਡਰ ਪੱਟੀ ਦੇ ਲੋਕ ਬਹੁਤ ਖੁਸ਼ ਹਨ।


ਇਨ੍ਹਾਂ ਸਾਰੇ ਆਗੂਆਂ ਦੇ ਨਾਲ ਨਾਲ ਸਮੁੱਚੇ ਸਰਪੰਚਾਂ ਨੇ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਫੈਸਲਾ ਕੀਤਾ ਅਤੇ ਸਾਰਿਆਂ ਨੇ ਇਕ ਸੁਰ ਵਿਚ ਕਿਹਾ ਕਿ ਸਾਰੇ ਪੂਰੀ ਮਿਹਨਤ ਦੇ ਨਾਲ ਦੁਬਾਰਾ ਫੇਰ ਸ. ਨਰਿੰਦਰਪਾਲ ਸਿੰਘ ਸਵਨਾ ਨੂੰ ਫਾਜ਼ਿਲਕਾ ਤੋਂ ਵੱਡੀ ਲੀਡ ਨਾਲ ਜਿੱਤਾ ਵਿਧਾਇਕ ਬਣਾ ਕੇ, ਇਹ ਸੀਟ ਆਮ ਆਦਮੀ ਪਾਰਟੀ ਦੀ ਝੋਲੀ ਪਾਉਣਗੇ ਅਤੇ ਪੰਜਾਬ ਦੇ ਲੋਕ ਪੰਜਾਬ ਵਿਚ ਦੁਬਾਰਾ ਫੇਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਸ. ਭਗਵੰਤ ਸਿੰਘ ਮਾਨ ਨੂੰ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਾਉਣਗੇ।ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਸਮੁੱਚੇ ਸਰਪੰਚ ਸਾਥੀਆਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਜਿਸ ਤਰਾਂ ਉਹ ਪਹਿਲਾਂ ਲੋਕਾਂ ਦੀ ਸੇਵਾ ਕਰ ਰਹੇ ਹਨ, ਅੱਗੇ ਵੀ ਇਸੇ ਤਰਾਂ ਲੋਕਾਂ ਦੀ ਸੇਵਾ ਕਰਦੇ ਰਹਿਣਗੇ।ਸਵਨਾ ਨੇ ਕਿਹਾ ਕਿ ਪੰਜਾਬ ਵਿਚ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਲੋਕ ਬਹੁਤ ਖੁਸ਼ ਹਨ ਅਤੇ ਦੁਬਾਰਾ ਫੇਰ ਪੰਜਾਬ ਦੇ ਲੋਕ ਸ. ਭਗਵੰਤ ਸਿੰਘ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਨਾਉਣਗੇ।

Leave a Reply

Your email address will not be published. Required fields are marked *