ਫਾਜ਼ਿਲਕਾ : ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਆਂਗਨਵਾੜੀ ਵਰਕਰਾਂ ਦਾ ਇਨਸੈਂਟਿਵ ਜਾਰੀ – ਵਿਧਾਇਕ ਸਵਨਾ

ਅੱਜ ਹਲਕਾ ਫਾਜ਼ਿਲਕਾ ਵਿਖੇ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਆਂਗਨਵਾੜੀ ਵਰਕਰਾਂ ਵੱਲੋਂ ਮਿਹਨਤ ਨਾਲ ਭਰੇ ਗਏ ਫਾਰਮਾਂ ਦਾ ਇਨਸੈਂਟਿਵ (ਉਤਸ਼ਾਹਵਰਧਕ ਰਾਸ਼ੀ) ਪੰਜਾਬ ਸਰਕਾਰ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ।ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਆਂਗਨਵਾੜੀ ਵਰਕਰਾਂ ਦੀ ਮਿਹਨਤ ਅਤੇ ਸਮਰਪਣ ਭਾਵਨਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ।


ਇਸ ਮੌਕੇ ਵਿਧਾਇਕ ਸਵਨਾ ਨੇ ਕਿਹਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦਾ ਇੱਕ ਇਤਿਹਾਸਕ ਅਤੇ ਕ੍ਰਾਂਤੀਕਾਰੀ ਕਦਮ ਹੈ, ਜਿਸ ਨਾਲ ਪੰਜਾਬ ਦੀ ਹਰ ਮਾਂ ਅਤੇ ਧੀ ਨੂੰ ਸਤਿਕਾਰ ਮਿਲੇਗਾ ਅਤੇ ਆਰਥਿਕ ਤੌਰ ‘ਤੇ ਮਜ਼ਬੂਤੀ ਮਿਲੇਗੀ।”ਵਿਧਾਇਕ ਸਵਨਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਕਲਿਆਣ ਲਈ ਵਚਨਬੱਧ ਹੈ ਅਤੇ ਆਂਗਨਵਾੜੀ ਵਰਕਰਾਂ ਵੱਲੋਂ ਜ਼ਮੀਨੀ ਪੱਧਰ ‘ਤੇ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਉਨ੍ਹਾਂ ਦਾ ਮਾਣ-ਸਤਿਕਾਰ ਹਮੇਸ਼ਾ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਂਗਨਵਾੜੀ ਵਰਕਰ ਸਰਕਾਰ ਅਤੇ ਲੋਕਾਂ ਵਿਚਕਾਰ ਇੱਕ ਮਜ਼ਬੂਤ ਪੁਲ ਦਾ ਕੰਮ ਕਰਦੇ ਹਨ ਅਤੇ ਉਨ੍ਹਾਂ ਦੀ ਮਿਹਨਤ ਤੋਂ ਬਿਨਾਂ ਕੋਈ ਵੀ ਸਰਕਾਰੀ ਸਕੀਮ ਸਫਲ ਨਹੀਂ ਹੋ ਸਕਦੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭਵਿੱਖ ਵਿੱਚ ਵੀ ਆਂਗਨਵਾੜੀ ਵਰਕਰਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰੇਗੀ ਅਤੇ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ, ਜਿਨ੍ਹਾਂ ਨੇ ਸਰਕਾਰ ਦੇ ਇਸ ਉਪਰਾਲੇ ਦਾ ਸਵਾਗਤ ਕੀਤਾ।

Leave a Reply

Your email address will not be published. Required fields are marked *