ਝੋਨੇ ਦੀ ਸਿੱਧੀ ਬਿਜਾਈ ਵਿੱਚ ਫਾਜ਼ਿਲਕਾ ਮੋਹਰੀ, 15 ਜੁਲਾਈ ਤੱਕ ਸਬਸਿਡੀ ਲਈ ਕੀਤਾ ਜਾ ਸਕਦਾ ਹੈ ਅਪਲਾਈ

ਫਾਜ਼ਿਲਕਾ ਦੇ ਮੁੱਖ ਖੇਤੀਬਾੜੀ ਅਫਸਰ ਰਾਜਿੰਦਰ ਕੁਮਾਰ ਕੰਬੋਜ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਸਬਸਿਡੀ ਹਾਸਲ ਕਰਨ ਲਈ ਅਪਲਾਈ ਕਰਨ ਦੀ ਆਖਿਰੀ ਮਿਤੀ ਵਿਚ ਵਾਧਾ ਕਰਦਿਆਂ ਹੁਣ ਅੰਤਮ ਮਿਤੀ 15 ਜੁਲਾਈ ਕਰ ਦਿੱਤੀ ਗਈ ਹੈ।  ਇਸ ਲਈ ਕਿਸਾਨ ਖੇਤੀਬਾੜੀ ਵਿਭਾਗ ਦੀ ਵੈੱਬਸਾਈਟ https://agrimachinerypb.com/ ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।
 ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਿੱਚ ਫਾਜ਼ਿਲਕਾ ਦੇ ਕਿਸਾਨਾ ਵੱਲੋਂ ਹੁਣ ਤੱਕ 81461 ਏਕੜ ਝੋਨੇ ਦੀ ਲਵਾਈ ਹੋ ਚੁੱਕੀ ਹੈ। ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਿੱਚ ਫਾਜ਼ਿਲਕਾ ਦੇ ਕਿਸਾਨ ਰਾਜ ਭਾਰ ਵਿੱਚੋਂ ਮੋਹਰੀ ਰਹੇ ਹਨ। ਸੂਬੇ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਗਈ ਸੀ ਤਾਂ ਜੋ ਪਾਣੀ ਦੀ ਬੱਚਤ ਹੋ ਸਕੇ।
 ਉਨਾਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਆਰਥਿਕ ਮਦਦ ਵੀ ਦਿੱਤੀ ਜਾਵੇਗੀ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਬਿਨਾਂ ਦੇਰੀ ਕਿਸਾਨ ਅਪਲਾਈ ਕਰਨ। ਉਹਨਾਂ ਕਿਹਾ ਕਿ ਜਿਹੜੇ ਵੀ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ ਉਹ ਪੋਰਟਲ ਤੇ ਅਪਲਾਈ ਜਰੂਰ ਕਰਨ ਕਿਉਂਕਿ ਪੋਰਟਲ ਤੇ ਅਪਲਾਈ ਕਰਨ ਵਾਲੇ ਕਿਸਾਨਾਂ ਨੂੰ ਹੀ ਸਬਸਿਡੀ ਦੀ ਰਕਮ ਮਿਲੇਗੀ ।

Leave a Reply

Your email address will not be published. Required fields are marked *