ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਅੱਜ ਪਿੰਡ ਸੁਰੇਸ਼ ਵਾਲੀ ਅਤੇ ਪਿੰਡ ਬਹਿਕ ਖਾਸ ਵਿਖੇ ਲੋਕ ਮਿਲਣੀ ਦੌਰਾਨ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ।ਇਸ ਮੌਕੇ ਵਿਧਾਇਕ ਸਵਨਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਸਮੇਂ ਸਿਰ ਹੱਲ ਕਰਵਾਉਣ ਦਾ ਭਰੋਸਾ ਦਿੱਤਾ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਜਿਹੇ ਲੋਕ ਭਲਾਈ ਕਾਰਜ ਲਗਾਤਾਰ ਜਾਰੀ ਰਹਿਣਗੇ।ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਰ ਵੱਲੋਂ ਰਾਸ਼ਨ ਵੰਡ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਕੋਈ ਵੀ ਲੋੜਵੰਦ ਪਰਿਵਾਰ ਮਦ ਤੋਂ ਵਾਂਝਾ ਨਾ ਰਹੇ।
ਇਸ ਮੌਕੇ ਸਰਪੰਚ ਸੁਧੀਰ ਕੁਮਾਰ, ਚੇਅਰਮੈਨ ਡਾਕਟਰ ਓਮ ਸਿੰਘ, ਸਰਪੰਚ ਰਾਜ ਸਿੰਘ ਅਤੇ ਬਲਾਕ ਪ੍ਰਧਾਨ ਕਰਨ ਕੰਬੋਜ ਅਮਰੀਕ ਸਿੰਘ, ਸਰਪੰਚ ਮੇਹਰ ਸਿੰਘ, ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪਾਰਟੀ ਆਗੂ ਅਤੇ ਵਲੰਟੀਅਰ ਹਾਜ਼ਰ ਸਨ। ਪਿੰਡ ਵਾਸੀਆਂ ਵੱਲੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਤੇ ਵਿਧਾਇਕ ਸਵਨਾ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਦੀ ਸ਼ਲਾਘਾ ਕੀਤੀ ਗਈ।