ਫਾਜ਼ਿਲਕਾ ਦੇ ਵਿਧਾਇਕ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ 2 ਕਰੋੜ 82 ਲੱਖ 25 ਹਜ਼ਾਰ ਦੀ ਲਾਗਤ ਨਾਲ ਵਿਕਾਸ ਦੇ ਕੰਮਾਂ ਦੇ ਨੀਂਹ ਪੱਥਰ ਰੱਖੇ ਤੇ ਕੀਤੇ ਉਦਘਾਟਨ

ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ 68 ਲੱਖ ਦੀ ਲਾਗਤ ਨਾਲ ਪਿੰਡ ਜਮਾਲ ਕੇ ਤੋਂ ਲੱਖੇ ਕੇ ਉਤਾੜ ਤੋਂ ਪਿੰਡ ਲਾਧੂਕਾ ਤੱਕ ਨਹਿਰ ਦੇ ਨਾਲ ਅਤੇ 53 ਲੱਖ ਦੀ ਲਾਗਤ ਨਾਲ ਪਿੰਡ ਬਹਿਕ ਖਾਸ ਉਤਾੜ ਤੋਂ ਨੂਰਸਮੰਧ ਤੱਕ ਨਵੀਂ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ । ਇਸ ਤੋਂ ਇਲਾਵਾ ਉਨ੍ਹਾਂ ਪਿੰਡ ਆਸਫ਼ਵਾਲਾ ਵਿਖੇ 5.25 ਲੱਖ ਦੀ ਲਾਗਤ ਨਾਲ ਬਣਾਈ ਇੰਟਰਲਾਕ ਸੜਕ ਦਾ ਉਦਘਾਟਨ ਕੀਤਾ।
ਇਸ ਤੋਂ ਬਾਅਦ ਉਨ੍ਹਾਂ 50 ਲੱਖ ਦੀ ਲਾਗਤ ਨਾਲ ਪਿੰਡ ਪੱਕਾ ਚਿਸਤੀ ਦੀ ਐਂਟਰੀ ਤੋ ਪਿੰਡ ਦੀ ਫਿਰਨੀ ਤੱਕ ਇੰਟਰਲਾਕ ਟਾਈਲਾਂ ਵਾਲੀ ਸੜਕ ਦਾ ਨੀਹ ਪੱਥਰ ਅਤੇ 1 ਕਰੋੜ ਦੀ ਲਾਗਤ ਨਾਲ ਪਿੰਡ ਪੱਕਾ ਚਿਸਤੀ ਵਿਖੇ ਸ਼ਮਸ਼ਾਨਘਾਟ ਤੋਂ ਲੈ ਕੇ ਚੂਹੜੀਵਾਲਾ ਚਿਸਤੀ ਤਕ ਲਿੰਕ ਸੜਕ ਬਣਾਉਣ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ | ਇਸ ਦੇ ਨਾਲ ਹੀ ਉਨ੍ਹਾਂ 6 ਲੱਖ ਦੀ ਲਾਗਤ ਨਾਲ ਪਿੰਡ ਪੱਕਾ ਚਿਸਤੀ (ਢਾਣੀ ਮੁਹੰਮਦ ਵਾਲੀ ਭੈਣੀ ਵਿਖੇ) ਗੰਦੇ ਪਾਣੀ ਦੀ ਨਿਕਾਸੀ ਦੇ ਕੰਮ ਦੀ ਸੁਰੂਆਤ ਕਰਵਾਈ!
ਇਸ ਦੌਰਾਨ ਬੋਲਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਜਿੱਥੇ ਇਨ੍ਹਾਂ ਪਿੰਡਾਂ ਵਿੱਚ ਨਵੀਆਂ ਸੜਕਾਂ ਬਣਨ ਨਾਲ ਰਾਹੀਗਰਾਂ ਨੂੰ ਲਾਭ ਮਿਲੇਗਾ ਉੱਥੇ ਉਨ੍ਹਾਂ ਦਾ ਸਫਰ ਵੀ ਸੁਖਾਲਾ ਹੋਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਬਾਰਿਸ ਦੇ ਸਮੇਂ ਵਿੱਚ ਸੜਕ ਕੱਚੀ ਹੋਣ ਕਾਰਨ ਲੋਕ ਅਕਸਰ ਦੁਰਘਟਨਾ ਦੇ ਸ਼ਿਕਾਰ ਹੋ ਜਾਂਦੇ ਸਨ ਤੇ ਹੁਣ ਇੱਥੇ ਸਫਰ ਕਰਨ ਵਾਲੇ ਲੋਕਾਂ ਦੇ ਸਮੇਂ ਦੀ ਵੀ ਬਚਤ ਹੋਵੇਗੀ। ਇਸੇ ਤਰ੍ਹਾਂ ਪਿੰਡ ਆਸਫ਼ਵਾਲਾ ਤੇ ਪੱਕਾ ਚਿਸਤੀ ਵਿਖੇ ਬਣਾਈ ਇੰਟਰਲਾਕ ਸੜਕ ਨਾਲ ਹੁਣ ਪਿੰਡ ਵਾਸੀਆਂ ਨੂੰ ਬਾਰਿਸਾਂ ਦੌਰਾਨ ਪ੍ਰੇਸ਼ਾਨੀ ਨਹੀਂ ਆਵੇਗੀ ਅਤੇ ਇਸ ਨਾਲ ਪਿੰਡ ਦੀ ਨੁਹਾਰ ਵੀ ਬਦਲੀ ਹੈ।


ਉਨ੍ਹਾਂ ਕਿਹਾ ਕਿ ਇੱਥੋਂ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ, ਇਨ੍ਹਾਂ ਸੜਕਾਂ ਨੂੰ ਪੱਕਾ ਬਣਾਇਆ ਜਾਵੇ ਤੇ ਹੁਣ ਇਸ ਸੜਕ ਦੇ ਬਣਨ ਦੇ ਕੰਮ ਦੀ ਸ਼ੁਰੂਆਤ ਹੋ ਗਈ ਹੈ ਤੇ ਆਉਣ ਵਾਲੇ ਕੁਝ ਕੁ ਮਹੀਨਿਆਂ ਵਿੱਚ ਇਹ ਸੜਕਾਂ ਬਣ ਕੇ ਤਿਆਰ ਹੋ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਪਿੰਡਾਂ ਦੇ ਵਿਕਾਸ ਦੇ ਕੰਮਾਂ ਲਈ ਪਿੰਡਾਂ ਦੀ ਪੰਚਾਇਤਾਂ ਨੂੰ ਲੱਖਾਂ ਦੀ ਦੀ ਗ੍ਰਾਂਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪਿੰਡ ਵਿੱਚ ਖੇਡ ਗ੍ਰਾਊਂਡ ਤੇ ਖੇਡ ਮੈਦਾਨ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਸਾਡੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਇਲਾਜ ਲਈ ਲੋਕਾ ਦੇ 10 ਲੱਖ ਦੇ ਕਾਰਡ ਬਣਾਏ ਗਏ ਹਨ ਤੇ ਇਸ ਤੋਂ ਇਲਾਵਾ ਹੁਣ ਰਾਸ਼ਨ ਦੀ ਵੰਡ ਵੀ ਕੀਤੀ ਗਈ ਹੈ ਤੇ ਆਉਣ ਵਾਲੀ 1 ਜੁਲਾਈ ਨੂੰ ਸਾਡੀਆਂ ਮਾਵਾਂ ਤੇ ਭੈਣਾਂ ਦੇ ਖਾਤਿਆਂ ਵਿੱਚ 1000 ਤੋਂ 1500 ਰੁਪਏ ਆਵੇਗਾ। ਉਨ੍ਹਾਂ ਕਿਹਾ ਕਿ ਸਾਡੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਰ ਕੰਮ ਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ ਤੇ ਹਰ ਸਮੇਂ ਲੋਕਾਂ ਦੇ ਨਾਲ ਸਾਡੀ ਸਰਕਾਰ ਖੜ੍ਹੀ ਹੈ।

Leave a Reply

Your email address will not be published. Required fields are marked *