ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਤੇ ਵਿਧਾਇਕ ਸ੍ਰੀ ਫੌਜਾ ਸਿੰਘ ਸਰਾਰੀ ਵਿਸ਼ੇਸ਼ ਤੌਰ *ਤੇ ਮੌਜੂਦ ਰਹੇ।
ਇਸ ਦੌਰਾਨ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸ. ਪ੍ਰਕਾਸ਼ ਸਿੰਘ ਵਾਰਵਲ ਨੂੰ ਰਾਏ ਸਿੱਖ ਭਲਾਈ ਬੋਰਡ ਪੰਜਾਬ ਦਾ ਚੇਅਰਮੈਨ ਬਣਾਉਣ ਅਤੇ ਸ. ਸੁੱਖਵਿੰਦਰ ਕੰਬੋਜ ਜੀ ਨੂੰ ਕੰਬੋਜ ਭਲਾਈ ਬੋਰਡ ਪੰਜਾਬ ਦਾ ਚੇਅਰਮੈਨ ਬਣਾਉਣ ਤੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਨਵੇ ਬਣੇ ਚੇਅਰਮੈਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਚੇਅਰਮੈਨ ਸਾਹਿਬਾਨ ਤਨਦੇਹੀ ਨਾਲ ਨਿਭਾਉਣਗੇ ਤੇ ਲੋਕਾਂ ਦੀਆਂ ਉਮੀਦਾਂ *ਤੇ ਪੂਰੀ ਤਰ੍ਹਾਂ ਖਰਾ ਉਤਰਣਗੇ।
ਇਸ ਦੌਰਾਨ ਵਿਧਾਇਕ ਸ੍ਰੀ ਸਵਨਾ ਨੇ ਫਾਜ਼ਿਲਕਾ ਹਲਕੇ ਦੇ ਲੋਕਾਂ ਦੇ ਰਹਿੰਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਗੱਲਬਾਤ ਕੀਤੀ ਜਿਸ *ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਮਸਲਿਆਂ ਨੂੰ ਜਲਦ ਹਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਹਿਤਾਂ ਲਈ ਲਗਾਤਾਰ ਕੰਮ ਕਰ ਰਹੀ ਹੈ ਇਸ ਕਰਕੇ ਲੋਕ ਦੀ ਸੇਵਾ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ।
