ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੇ ਅਬੋਹਰ ਰੋਡ ਦੇ ਡਿਵਾਈਡਰ ‘ਤੇ ਰੁੱਖ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ

ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਨੂੰ ਸੁੰਦਰ ਅਤੇ ਹਰਿਆ ਭਰਿਆ ਬਣਾਉਣ ਅਤੇ ਫਾਜ਼ਿਲਕਾ ਸ਼ਹਿਰ ਦੇ ਵਿਕਾਸ ਦੇ ਨਾਲ-ਨਾਲ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਅਬੋਹਰ ਰੋਡ ਦੇ ਡਿਵਾਈਡਰ ‘ਤੇ ਨਵੇਂ ਬੂਟੇ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਫਾਜ਼ਿਲਕਾ ਹਲਕਾ ਉਨ੍ਹਾਂ ਦਾ ਪਰਿਵਾਰ ਹੈ ਅਤੇ ਉਹ ਫਾਜ਼ਿਲਕਾ ਇਲਾਕੇ ਦੀ ਤਰੱਕੀ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ। ਇਸੇ ਤਹਿਤ ਉਹ ਹਲਕੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਨ।
ਉਨ੍ਹਾਂ ਕਿਹਾ ਕਿ ਇਹ ਪੌਦੇ ਸ਼ਹਿਰ ਦੀ ਸੁੰਦਰਤਾ ਵਧਾਉਣਗੇ ਅਤੇ ਵਾਤਾਵਰਣ ਵੀ ਸਾਫ਼ ਰਹੇਗਾ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਫਾਜ਼ਿਲਕਾ ਇਲਾਕੇ ਦੇ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਫਾਜ਼ਿਲਕਾ ਹਲਕੇ ਵਿੱਚ 10 ਲੱਖ ਤੋਂ ਵੱਧ ਰੁੱਖ ਲਗਾਏ ਜਾਣਗੇ। ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਮੁਫ਼ਤ ਬੂਟੇ ਲੈਣ ਵਾਲੇ ਉਨ੍ਹਾਂ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *