ਫਾਜ਼ਿਲਕਾ ਦੇ ਵਿਧਾਇਕ ਨੇ ਪਿੰਡ ਮਹਾਤਮ ਨਗਰ ਪਹੁੰਚ ਕਰਕੇ ਹੜ੍ਹ ਪੀੜਤਾਂ ਦਾ ਜਾਣਿਆ ਹਾਲ, ਰਾਹਤ ਸਮੱਗਰੀ ਦੀ ਕੀਤੀ ਵੰਡ

ਫਾਜ਼ਿਲਕਾ 8 ਸਤੰਬਰ 2025…

          ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡ ਮਹਾਤਮ ਨਗਰ ਪਹੁੰਚ ਕੇ ਲੋਕਾ ਦਾ ਹਾਲ ਜਾਣਿਆ ਤੇ ਉਨ੍ਹਾਂ ਨੂੰ ਰਾਹਤ ਸਮੱਗਰੀ ਦੀ ਵੰਡ ਕੀਤੀ।

          ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਇਸ ਕੁਦਰਤੀ ਆਫਤ ਦਾ ਮੁਕਾਬਲਾ ਕਰਨ ਲਈ ਉਹ ਲੋਕਾਂ ਦੇ ਨਾਲ ਖੜ੍ਹੇ ਹਨ ਤੇ ਉਹ ਰਾਹਤ ਸਮੱਗਰੀ ਜਿਵੇਂ ਕਿ ਰਾਸ਼ਨ ਤੇ ਪਸ਼ੂਆਂ ਲਈ ਵੰਡ ਦੀ ਰੋਜ਼ਾਨਾ ਵੰਡ ਕਰ ਰਹੇ ਹਨ ਤੇ ਡਾਕਟਰੀ ਟੀਮਾਂ ਦੀ ਮਦਦ ਨਾਲ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ।

Leave a Reply

Your email address will not be published. Required fields are marked *