ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡ ਗੁਲਾਬਾ ਭੈਣੀ ਦਾ ਦੌਰਾ ਕਰਕੇ ਜਿੱਥੇ ਪਿੰਡ ਵਾਸੀਆਂ ਦਾ ਹਾਲ ਜਾਣਿਆ ਉੱਥੇ ਹੀ ਪਿੰਡ ਵਾਸੀਆਂ ਨੂੰ ਤਰਪਾਲਾਂ ਵੀ ਵੰਡੀਆਂ!

ਉਹਨਾਂ ਕਿਹਾ ਕਿ ਉਹ ਹੜ ਪ੍ਰਭਾਵਤ ਪਿੰਡਾਂ ਵਿੱਚ ਵਿਚਰ ਕੇ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾ ਰਹੇ ਹਨ। ਉਹਨਾਂ ਕਿਹਾ ਕਿ ਲੋਕਾਂ ਵੱਲੋਂ ਉਹਨਾਂ ਤੋਂ ਮੰਗ ਕੀਤੀ ਗਈ ਸੀ ਕਿ ਉਹਨਾਂ ਨੂੰ ਤਰਪਾਲਾਂ ਮੁਹਈਆ ਕਰਵਾਈਆਂ ਜਾਣ ਜਿਸ ਨੂੰ ਵਿਚਾਰਦਿਆਂ ਜਲਦੀ ਹੀ ਉਹਨਾਂ ਨੂੰ ਅੱਜ ਇਹ ਤਰਪਾਲਾਂ ਮੁਹਈਆ ਕਰਵਾ ਦਿੱਤੀਆਂ ਗਈਆਂ ਹਨ! ਉਨ੍ਹਾਂ ਕਿਹਾ ਕਿ ਹੋਰ ਨਾ ਪਿੰਡਾਂ ਦੇ ਲੋਕਾਂ ਨੂੰ ਵੀ ਲੋੜ ਅਨੁਸਾਰ ਤਰਪਾਲਾਂ ਮੁਹੱਈਆ ਕਰਵਾਈਆਂ ਜਾਣਗੀਆਂ! ਉਹਨਾਂ ਅੱਗੇ ਕਿਹਾ ਕਿ ਇਹਨਾਂ ਪਿੰਡਾਂ ਵਿੱਚ ਡਾਕਟਰੀ ਸਹਾਇਤਾ, ਪਸ਼ੂਆਂ ਵਾਲੀ ਡਾਕਟਰ ਤੇ ਫ਼ੀਡ ਤੇ ਹੋਰ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ! ਉਹਨਾਂ ਕਿਹਾ ਕਿ ਹਲਕੇ ਦੇ ਹੜ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਹਰ ਲੋੜ ਪੂਰੀ ਕੀਤੀ ਜਾ ਰਹੀ ਹੈ।
