ਫਾਜ਼ਿਲਕਾ ਦੇ ਵਿਧਾਇਕ ਸਵਨਾ ਨੇ 84 ਲੱਖ ਦੀ ਲਾਗਤ ਨਾਲ ਪਿੰਡ ਰਾਣਾ ਤੋਂ ਫਾਜ਼ਿਲਕਾ-ਫ਼ਿਰੋਜ਼ਪੁਰ ਰੋਡ ਵਾਲੀ ਸੜਕ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖ ਕੇ ਕਰਵਾਇਆ ਕੰਮ ਸ਼ੁਰੂ

ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਰਾਣਾ ਤੋ ਲੈ ਕੇ ਫਾਜ਼ਿਲਕਾ-ਫ਼ਿਰੋਜ਼ਪੁਰ ਰੋਡ ਵਾਲੀ ਸੜਕ ਦੇ ਨਵੀਨੀਕਰਨ ਦਾ 84 ਲੱਖ 29 ਹਜ਼ਾਰ ਦੀ ਲਾਗਤ ਨਾਲ ਨੀਹ ਪੱਥਰ ਰੱਖਿਆ ਅਤੇ ਕੰਮ ਸ਼ੁਰੂ ਕਰਵਾਇਆ।
ਇਸ ਮੌਕੇ ਬੋਲਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਪਿੰਡ ਰਾਣਾ, ਨਵਾਂ ਰਾਣਾ, ਹਸਤਾ ਕਲਾਂ, ਮਿਆਣੀ ਬਸਤੀ ਅਤੇ ਜੱਟ ਵਾਲੀ ਦੇ ਲੋਕਾਂ ਦੀ ਬਹੁਤ ਲੰਬੇ ਸਮੇਂ ਤੋਂ ਮੰਗ ਸੀ ਕਿ ਇਸ ਸੜਕ ਦਾ ਨਵੀਨੀਕਰਨ ਕੀਤਾ ਜਾਵੇ ਤੇ ਅੱਜ ਇਸ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਕੁੱਝ ਮਹੀਨਿਆਂ ਵਿੱਚ ਇਹ ਸੜਕ ਬਣਕੇ ਤਿਆਰ ਹੋ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਸੜਕ ਦੀ ਹਾਲਤ ਕਾਫੀ ਖ਼ਰਾਬ ਹੋਣ ਦੇ ਨਾਲ-ਨਾਲ ਇਸ ਸੜਕ ਤੇ ਥਾਂ-ਥਾਂ ਪਏ ਖੱਡਿਆਂ ਕਾਰਨ ਲੋਕਾਂ ਨੂੰ ਸਫਰ ਕਰਨ ਵਿੱਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਕਈ ਦੁਰਘਟਨਾ ਹੋਣ ਦਾ ਵੀ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਇਹ ਸੜਕ ਫਿਰੋਜ਼ਪੁਰ-ਫਾਜ਼ਿਲਕਾ ਰੋਡ ਤੋਂ ਪਿੰਡ ਜੱਟਵਾਲੀ, ਪਿੰਡ ਰਾਣਾ ਆਦਿ ਪਿੰਡਾਂ ਦੇ ਲੋਕਾਂ ਦੀ ਲੰਬੀ ਮੰਗ ਪੂਰੀ ਹੋਈ ਤੇ ਹੁਣ ਇਹ ਸੜਕ ਬਣਨ ਜਾ ਰਹੀ ਹੈ।


ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਇਹ ਮੰਗ ਪੂਰੀ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਨੂੰ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਤੇ ਬਾਰਿਸ਼ਾਂ ਦੇ ਮੌਸਮ ਖਤਮ ਹੋਣ ਤੋਂ ਬਾਅਦ ਬਹੁਤ ਜਲਦੀ ਇਹ ਸੜਕ ਬਣਾ ਕੇ ਲੋਕਾਂ ਨੂੰ ਦਿੱਤੀ ਜਾਵੇਗੀ ਤਾਂ ਜੋ ਇਨ੍ਹਾਂ ਪਿੰਡਾਂ ਦੇ ਲੋਕਾਂ ਦੀ ਆਵਾਜਾਈ ਸੁਖਾਲੀ ਹੋ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਯਤਨਸੀਲ ਹੈ ਤੇ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਹਲਕੇ ਦੇ ਲੋਕਾਂ ਬੇਝਿਜਕ ਹੋ ਕੇ ਉਨ੍ਹਾਂ ਕੋਲ ਹੋਰ ਵਿਕਾਸ ਦੇ ਕੰਮਾਂ ਲਈ ਸੁਝਾਅ ਰੱਖਣ ਤਾਂ ਜੋ ਪਿੰਡਾਂ ਨੂੰ ਹੋਰ ਵੀ ਵਧੀਆ ਦਿੱਖ ਪ੍ਰਦਾਨ ਕੀਤੀ  ਜਾ ਸਕੇ।
ਇਸ ਮੌਕੇ ਬਲਾਕ ਸੰਮਤੀ ਦੇ ਵਾਈਸ ਚੇਅਰਪਰਸਨ ਦੇ ਪਤੀ ਸੁਰਿੰਦਰ ਕੰਬੋਜ, ਜ਼ਿਲਾ ਪ੍ਰੀਸ਼ਦ ਮੈਂਬਰ ਅਮਿਤ ਰਿਨਵਾ, ਬਲਾਕ ਪ੍ਰਧਾਨ ਕਰਨ ਕੰਬੋਜ , ਸਰਪੰਚ ਗੁਰਮੀਤ ਸਿੰਘ, ਸਰਪੰਚ ਡਿਸਕੋ, ਸਰਪੰਚ ਖੁਸ਼ਹਾਲ ਚੰਦ , ਸਰਪੰਚ ਹਰਵਿੰਦਰ ਸਿੰਘ, ਸਰਪੰਚ ਗੁਰਜੀਤ ਸਿੰਘ , ਸਾਬਕਾ ਸਰਪੰਚ ਰਾਜੇਸ਼ ਬੱਬਰ,ਸਰਪੰਚ ਮਨਦੀਪ ਸਿੰਘ ਸਮੇਤ ਆਮ ਆਦਮੀ ਪਾਰਟੀ ਤੇ ਆਗੂ, ਵਰਕਰ ਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ

Leave a Reply

Your email address will not be published. Required fields are marked *