ਫਾਜ਼ਿਲਕਾ  : ਵਿਧਾਇਕ ਸਵਨਾ ਨੇ ਨਗਰ ਕੌਂਸਲ ਦਫ਼ਤਰ ਫਾਜ਼ਿਲਕਾ ਵਿਖੇ ਪੁਲਿਸ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਨਸ਼ਿਆਂ ਦੇ ਮੁੱਦੇ ਸਬੰਧੀ ਮੀਟਿੰਗ

ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਨਗਰ ਕੌਂਸਲ ਦਫ਼ਤਰ ਫਾਜ਼ਿਲਕਾ ਵਿਖੇ ਡੀ. ਐਸ. ਪੀ. ਫਾਜ਼ਿਲਕਾ, ਐਸ.ਐਚ.ਓ. ਸਿਟੀ ਫਾਜ਼ਿਲਕਾ ਅਤੇ ਥਾਣਾ ਸਿਟੀ ਫਾਜ਼ਿਲਕਾ ਦੇ ਸਟਾਫ ਨਾਲ ਨਸ਼ਿਆਂ ਦੇ ਮੁੱਦੇ ਤੇ ਮੀਟਿੰਗ ਕੀਤੀ।
ਇਸ ਮੌਕੇ ਬੋਲਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਾਰਿਆਂ ਦਾ ਇੱਕਜੁੱਟ ਹੋਣਾ ਜ਼ਰੂਰੀ ਤੇ ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਦੀ ਵੀ ਲੋੜ ਹੈ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਚਰਚਾ ਕਰਦਿਆਂ ਕਿਹਾ ਕਿ ਨਸ਼ੇ ਵੇਚਣ ਵਾਲਿਆਂ ਦੀਆਂ ਜਮਾਨਤਾਂ ਕਰਵਾਉਣ ਵਾਲਿਆ ਦਾ ਰਿਕਾਰਡ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਦੀਆਂ ਜ਼ਮਾਨਤਾਂ ਦੇਣ ਵਾਲੇ ਸਮਾਜ ਦੇ ਵਿਰੋਧੀ ਹਨ ਤੇ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਇਨ੍ਹਾਂ ਤੇ ਸਰਕਾਰ ਨਾਲ ਗੱਲ ਕਰਕੇ ਕਾਰਵਾਈ ਕਰਵਾਈ ਜਾਵੇ।

ਪੁਲਿਸ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਨੂੰ ਲੋਕਾਂ ਦਾ ਸਾਥ ਦੇਣ ਚਾਹੀਦਾ ਹੈ ਤਾਂ ਹੀ ਨਸ਼ੇ ਵੇਚਣ ਵਾਲਿਆਂ ਦਾ ਪਤਾ ਚੱਲ ਸਕਦਾ ਹੈ ਤੇ ਨਸੇ ਤੇ ਠੱਲ੍ਹ ਪਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਬਿਨਾਂ ਕਾਗਜ਼ਾ ਅਤੇ ਨੰਬਰ ਪਲੇਟਾਂ ਵਾਲੇ ਵਾਹੀਕਲ ਵਾਲੇ ਕਈ ਫੜ੍ਹੇ ਜਾ ਰਹੇ ਹਨ ਤੇ ਇਨ੍ਹਾਂ ਵਿੱਚੋਂ ਹੀ ਕਈ ਮਾੜੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਸੋ ਕੋਈ ਵੀ ਇਨ੍ਹਾਂ ਦੀ ਵੀ ਸਿਫਾਰਸ਼ ਨਾ ਕਰੇ। ਮੌਕੇ ਤੇ ਮੌਜੂਦ ਵੱਖ ਵੱਖ ਵਾਰਡਾ ਦੇ ਐਮ.ਸੀ, ਵਾਰਡ ਇੰਚਾਰਜ, ਬਲਾਕ ਪ੍ਰਧਾਨ, ਚੇਅਰਮੈਨ ਸਨ

Leave a Reply

Your email address will not be published. Required fields are marked *