ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਦੇ ਪਿੰਡ ਗੁੰਦੜ ਭੈਣੀ, ਘੁਰਕਾ, ਮੁੰਬੇਕੇ ਤੇ ਬੇਗਾਵਾਲੀ ਤੇ ਵਾਰਡ ਨੰਬਰ 6 ਤੇ
ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ! ਇਸ ਮੌਕੇ ਉਹਨਾਂ ਦੀ ਧਰਮ ਪਤਨੀ ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਵੀ ਮੌਜੂਦ ਸਨ!
ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਜੇਕਰ ਤੁਹਾਡੇ ਕਿਸੇ ਵੀ ਵਾਰਡ ਵਿੱਚ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਹ ਬੇਝਿਜਕ ਹੋ ਕੇ ਪੁਲਿਸ ਪ੍ਰਸ਼ਾਸਨ, ਉਹਨਾਂ ਨੂੰ ਜਾਂ ਫਿਰ ਪੰਜਾਬ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 97791-00200 ਤੇ ਇਤਲਾਹ ਕਰਨ! ਸੂਚਨਾ ਦੇਣ ਵਾਲੇ ਦਾ ਨਾਮ ਤੇ ਪਹਿਚਾਨ ਗੁਪਤ ਰੱਖੀ ਜਾਵੇਗੀ!

ਉਹਨਾਂ ਕਿਹਾ ਕਿ ਜੋ ਲੋਕ ਕਿਸੇ ਕਾਰਨ ਨਸ਼ਿਆਂ ਦੀ ਭੈੜੀ ਗ੍ਰਿਫਤ ਵਿੱਚ ਆ ਗਏ ਹਨ ਉਹਨਾਂ ਦਾ ਨਸ਼ਾ ਛੁਡਵਾਉਣ ਲਈ ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰ ਸਥਾਪਿਤ ਕੀਤੇ ਗਏ ਹਨ ਜਿੱਥੇ ਮਰੀਜ਼ਾਂ ਨੂੰ ਮੁਫਤ ਦਵਾਈਆਂ, ਖਾਣਾ, ਰਹਿਣ ਸਹਿਣ ਆਦਿ ਸਾਰੇ ਪ੍ਰਬੰਧ ਦਿੱਤੇ ਜਾ ਰਹੇ ਹਨ! ਉਹਨਾਂ ਕਿਹਾ ਕਿ ਨਸ਼ੇ ਛੱਡਣ ਦੇ ਚਾਹਵਾਨ ਯੂਵਕ ਵੀ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ ਤਾਂ ਜੋ ਉਹਨਾਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ ਕਰਵਾਇਆ ਜਾ ਸਕੇ!
ਵਿਧਾਇਕ ਦੀ ਧਰਮ ਪਤਨੀ ਮੈਡਮ ਖੁਸ਼ਬੂ ਸਾਵਨਸੁੱਖਾ
ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਨਸ਼ਿਆਂ ਦੇ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਛੇੜੀ ਗਈ ਹੈ ਉਥੇ ਹੀ ਸਕੂਲਾਂ ਵਿੱਚ ਵੀ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ ਮੁਹਿੰਮ ਤਹਿਤ ਸਾਰੇ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਢਾਂਚਾ ਜਿਵੇਂ ਕਿ ਇੰਟਰੈਕਟਿਵ ਪੈਨਲ, ਲਾਈਬਰੇਰੀ, ਬਾਉਂਡਰੀ ਵਾਲ ਤੇ ਖੇਡਣ ਲਈ ਗਰਾਊਂਡ ਆਦਿ ਸਥਾਪਿਤ ਕਰਕੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ! ਜਿਸ ਨਾਲ ਹੁਣ ਵਿਦਿਆਰਥੀਆਂ ਦਾ ਭਵਿੱਖਲ ਭਵਿੱਖ ਵੀ ਉਜਵਲ ਹੋਵੇਗਾ ਤੇ ਉਹ ਸਰਕਾਰੀ ਸਕੂਲਾਂ ਵਿੱਚ ਖੇਡ ਕੇ ਖਿਡਾਰੀ ਵੀ ਬਣ ਸਕਦੇ ਹਨ।!
ਇਸ ਮੌਕੇ ਆਪ ਆਗੂ ਵਰਕਰ ਤੇ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਵੀ ਮੌਜੂਦ ਸਨ। ਦਫਤਰ ਜ਼ਿਲਾ ਲੋਕ ਸੰਪਰਕ ਅਫਸਰ,ਫਾਜ਼ਿਲਕਾ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ:
ਫਾਜ਼ਿਲਕਾ ਦੇ ਵਿਧਾਇਕ ਨੇ ਪਿੰਡ ਗੁੰਦੜ ਭੈਣੀ, ਘੁਰਕਾ, ਮੁੰਬੇਕੇ ਤੇ ਬੇਗਾਵਾਲੀ ਦੇ ਵਾਸੀਆਂ ਨੂੰ ਨਸ਼ਿਆਂ ਖਿਲਾਫ ਕੀਤਾ ਜਾਗਰੂਕ
ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਲਈ ਲੋਕ ਪੰਜਾਬ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 97791-00200 ਤੇ ਕਰ ਸਕਦੇ ਹਨ ਸੰਪਰਕ
ਫਾਜ਼ਿਲਕਾ 27 ਜੁਲਾਈ 2025..
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਦੇ ਪਿੰਡ ਗੁੰਦੜ ਭੈਣੀ, ਘੁਰਕਾ, ਮੁੰਬੇਕੇ ਤੇ ਬੇਗਾਵਾਲੀ ਤੇ ਵਾਰਡ ਨੰਬਰ 6 ਤੇ
ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ! ਇਸ ਮੌਕੇ ਉਹਨਾਂ ਦੀ ਧਰਮ ਪਤਨੀ ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਵੀ ਮੌਜੂਦ ਸਨ!
ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਜੇਕਰ ਤੁਹਾਡੇ ਕਿਸੇ ਵੀ ਵਾਰਡ ਵਿੱਚ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਹ ਬੇਝਿਜਕ ਹੋ ਕੇ ਪੁਲਿਸ ਪ੍ਰਸ਼ਾਸਨ, ਉਹਨਾਂ ਨੂੰ ਜਾਂ ਫਿਰ ਪੰਜਾਬ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 97791-00200 ਤੇ ਇਤਲਾਹ ਕਰਨ! ਸੂਚਨਾ ਦੇਣ ਵਾਲੇ ਦਾ ਨਾਮ ਤੇ ਪਹਿਚਾਨ ਗੁਪਤ ਰੱਖੀ ਜਾਵੇਗੀ!
ਉਹਨਾਂ ਕਿਹਾ ਕਿ ਜੋ ਲੋਕ ਕਿਸੇ ਕਾਰਨ ਨਸ਼ਿਆਂ ਦੀ ਭੈੜੀ ਗ੍ਰਿਫਤ ਵਿੱਚ ਆ ਗਏ ਹਨ ਉਹਨਾਂ ਦਾ ਨਸ਼ਾ ਛੁਡਵਾਉਣ ਲਈ ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰ ਸਥਾਪਿਤ ਕੀਤੇ ਗਏ ਹਨ ਜਿੱਥੇ ਮਰੀਜ਼ਾਂ ਨੂੰ ਮੁਫਤ ਦਵਾਈਆਂ, ਖਾਣਾ, ਰਹਿਣ ਸਹਿਣ ਆਦਿ ਸਾਰੇ ਪ੍ਰਬੰਧ ਦਿੱਤੇ ਜਾ ਰਹੇ ਹਨ! ਉਹਨਾਂ ਕਿਹਾ ਕਿ ਨਸ਼ੇ ਛੱਡਣ ਦੇ ਚਾਹਵਾਨ ਯੂਵਕ ਵੀ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ ਤਾਂ ਜੋ ਉਹਨਾਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ ਕਰਵਾਇਆ ਜਾ ਸਕੇ!
ਵਿਧਾਇਕ ਦੀ ਧਰਮ ਪਤਨੀ ਮੈਡਮ ਖੁਸ਼ਬੂ ਸਾਵਨਸੁੱਖਾ
ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਨਸ਼ਿਆਂ ਦੇ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਛੇੜੀ ਗਈ ਹੈ ਉਥੇ ਹੀ ਸਕੂਲਾਂ ਵਿੱਚ ਵੀ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ ਮੁਹਿੰਮ ਤਹਿਤ ਸਾਰੇ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਢਾਂਚਾ ਜਿਵੇਂ ਕਿ ਇੰਟਰੈਕਟਿਵ ਪੈਨਲ, ਲਾਈਬਰੇਰੀ, ਬਾਉਂਡਰੀ ਵਾਲ ਤੇ ਖੇਡਣ ਲਈ ਗਰਾਊਂਡ ਆਦਿ ਸਥਾਪਿਤ ਕਰਕੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ! ਜਿਸ ਨਾਲ ਹੁਣ ਵਿਦਿਆਰਥੀਆਂ ਦਾ ਭਵਿੱਖਲ ਭਵਿੱਖ ਵੀ ਉਜਵਲ ਹੋਵੇਗਾ ਤੇ ਉਹ ਸਰਕਾਰੀ ਸਕੂਲਾਂ ਵਿੱਚ ਖੇਡ ਕੇ ਖਿਡਾਰੀ ਵੀ ਬਣ ਸਕਦੇ ਹਨ।!
ਇਸ ਮੌਕੇ ਆਪ ਆਗੂ ਵਰਕਰ ਤੇ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਵੀ ਮੌਜੂਦ ਸਨ।